ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੈਸਟ ਫੈਕਲਟੀ ਦੀ ਇੰਟਰਵਿਊ ਲੈਣ ਦਾ ਫੁਰਮਾਨ ਰੱਦ ਕਰਨ ਦੀ ਮੰਗ

Aug19,2024 | Gautam Jalandhari | Ludhiana


ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਨੇ ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ
ਦੇ ਕਾਰਜਕਾਰੀ ਵੀ.ਸੀ. ਵਲੋਂ ਗੈਸਟ ਫੈਕਲਟੀ ਅਧਿਆਪਕਾਂ ਦੀ ਮੁੜ ਇੰਟਰਵਿਊ ਲੈਣ ਦਾ
ਫੁਰਮਾਨ ਰੱਦ ਕਰਨ ਅਤੇ ਇਹਨਾਂ ਅਧਿਆਪਕਾਂ ਨੂੰ ਪਹਿਲਾਂ ਦੀ ਤਰ੍ਹਾਂ ਨਿਰਧਾਰਿਤ ਤਨਖਾਹ
ਉੱਪਰ ਬਿਨਾਂ ਇੰਟਰਵਿਊ ਪੂਰੇ ਸਾਲ ਲਈ ਕੰਮ ਕਰਨ ਦੇ ਹੁਕਮ ਦੀ ਨਿਰੰਤਰਤਾ ਬਣਾਈ ਰੱਖਣ
ਦੀ ਮੰਗ ਕੀਤੀ ਹੈ ਅਤੇ ਆਪਣੀ ਇਸ ਜਾਇਜ਼ ਮੰਗ ਲਈ ਸੰਘਰਸ਼ ਕਰ ਰਹੇ ਗੈਸਟ ਫੈਕਲਟੀ
ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸੰਸਥਾ ਦੇ ਪ੍ਰਧਾਨ ਡਾ.
ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ
ਪੰਧੇਰ, ਮੀਤ ਪ੍ਰਧਾਨ ਜਸਪਾਲ ਮਾਨਖੇੜਾ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ
ਕੋਚਰ, ਤ੍ਰੈਲੋਚਨ ਲੋਚੀ, ਡਾ. ਹਰਵਿੰਦਰ ਸਿੰਘ, ਸਕੱਤਰ ਜਸਵੀਰ ਝੱਜ, ਡਾ.ਹਰੀ ਸਿੰਘ
ਜਾਚਕ ਅਤੇ ਸਮੁੱਚੇ ਪ੍ਰਬੰਧਕੀ ਬੋਰਡ ਨੇ ਇਹਨਾਂ ਗੈਸਟ ਫੈਕਲਟੀ ਅਧਿਆਪਕਾਂ ਦੇ ਹੱਕ ਵਿਚ
ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਕਿ ਲੋੜ ਤਾਂ ਇਸ ਗੱਲ ਦੀ ਸੀ ਕਿ ਲੰਮੇ ਸਮੇਂ ਤੋਂ
ਕਾਰਜਸ਼ੀਲ ਇਹਨਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੂਰੇ ਪੇ ਸਕੇਲ ਮੁਤਾਬਕ ਪੱਕਾ ਕੀਤਾ
ਜਾਂਦਾ, ਪਰ ਇਸ ਦੇ ਉਲਟ ਯੂਨੀਵਰਸਿਟੀ ਪ੍ਰਸ਼ਾਸਨ ਪਹਿਲਾਂ ਤੋਂ ਹੀ ਤੈਅ ਨਿਯਮਾਂ ਨੂੰ
ਤਾਕ ਤੇ ਰੱਖ ਕੇ ਇਹਨਾਂ ਅਧਿਆਪਕਾਂ ਦੀ ਰੋਜ਼ੀ ਰੋਟੀ ਤੇ ਹਮਲਾ ਕਰ ਰਿਹਾ ਹੈ। ਜ਼ਿਕਰਯੋਗ
ਹੈ ਕਿ ਪੰਜਾਬੀ ਯੂਨੀਵਰਸਿਟੀ ਵਲੋਂ ਪੇਂਡੂ ਖੇਤਰਾਂ ਤੱਕ ਸਿੱਖਿਆ ਸੇਵਾਵਾਂ ਪਹੁੰਚਾਉਣ
ਲਈ ਦੋ ਖੇਤਰੀ ਕੇਂਦਰ, ਪੰਜ ਨੇਬਰਹੁੱਡ ਕੈਂਪਸ ਅਤੇ ਤੇਰਾਂ ਕਾਂਸਟੀਚਿਊਟ ਕਾਲਜ ਸ਼ੁਰੂ
ਕੀਤੇ ਗਏ ਸਨ। ਇਸ ਵਕਤ ਇਹਨਾਂ ਕਾਲਜਾਂ ਦਾ ਜ਼ਿਆਦਾਤਰ ਕੰਮ ਇਹ ਗੈਸਟ ਫੈਕਲਟੀ ਪ੍ਰੋਫ਼ੈਸਰ
ਹੀ ਚਲਾ ਰਹੇ ਹਨ। ਇਹ ਸਾਰੇ ਪ੍ਰੋਫ਼ੈਸਰ ਯੂ. ਜੀ. ਸੀ., ਪੰਜਾਬ ਸਰਕਾਰ ਅਤੇ ਪੰਜਾਬੀ
ਯੂਨੀਵਰਸਿਟੀ ਪਟਿਆਲਾ ਦੀਆਂ ਉਹ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਜੋ ਪ੍ਰੋਫ਼ੈਸਰ ਲੱਗਣ
ਦੇ ਲਈ ਯੂ. ਜੀ. ਸੀ. ਵਲੋਂ ਨਿਰਧਾਰਿਤ ਕੀਤੀਆਂ ਗਈਆਂ ਹਨ। ਸਤੰਬਰ 2022 ਤੋਂ ਪਹਿਲਾਂ
ਇਹਨਾਂ ਪ੍ਰੋਫ਼ੈਸਰਾਂ ਨੂੰ ਪ੍ਰਤੀ ਲੈਕਚਰ ਦੇ ਹਿਸਾਬ ਨਾਲ 30,000/-ਮਹੀਨਾ ਤਨਖਾਹ
ਮਿਲਦੀ ਸੀ, ਜੋ ਕੇ ਸਿਰਫ਼ ਸੱਤ ਤੋਂ ਅੱਠ ਮਹੀਨੇ ਮਿਲਦੀ ਸੀ, ਪਰ ਇਹਨਾਂ ਪ੍ਰੋਫ਼ੈਸਰਾਂ
ਤੋਂ ਕੰਮ ਪੂਰਾ ਸਾਲ ਕਰਵਾਇਆ ਜਾਂਦਾ ਸੀ। ਇਸ ਤੋਂ ਬਾਅਦ ਇਹਨਾਂ ਗੈਸਟ ਫੈਕਲਟੀ
ਅਧਿਆਪਕਾਂ ਦੇ ਸੰਘਰਸ਼ ਕਰਕੇ ਸਤੰਬਰ 2022 ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ
ਇਹਨਾਂ ਪ੍ਰੋਫੈਸਰਾਂ ਨੂੰ 12 ਮਹੀਨੇ ਤਨਖਾਹ ਦੇਣ ਦਾ ਪ੍ਰਸਤਾਵ ਸਿੰਡੀਕੇਟ ਵਿਚ ਪਾਸ
ਕੀਤਾ। ਲੈਕਚਰ ਅਧਾਰਿਤ ਤਨਖਾਹ 35,000/-ਰੁਪਏ ਪ੍ਰਤੀ ਮਹੀਨਾ ਕਰ ਦਿਤੀ ਅਤੇ ਗੈਰ
ਅਧਿਆਪਨ ਮਹੀਨਿਆਂ ਵਿਚ ਪ੍ਰਤੀ ਮਹੀਨਾ 20,000/-ਰੁਪਏ ਤਨਖਾਹ ਕਰ ਦਿਤੀ। ਪਰ ਕੁਝ ਦਿਨ
ਪਹਿਲਾਂ ਯੂਨੀਵਰਸਿਟੀ ਵਲੋਂ ਇਹ ਨੋਟਿਸ ਜਾਰੀ ਕੀਤਾ ਗਿਆ ਕਿ ਖੇਤਰੀ ਕੇਂਦਰ/ਨੇਬਰਹੁੱਡ
ਕੈਂਪਸ ਅਤੇ ਕਾਂਸਟੀਚਿਊਟ ਵਿਚ ਕੰਮ ਕਰਦੇ ਪ੍ਰੋਫੈਸਰਾਂ ਨੂੰ ਨੌਕਰੀਆਂ ਖੁੱਸਣ ਦਾ ਡਰ
ਬਣ ਗਿਆ ਹੈ। ਪਿਛਲੇ ਦਿਨਾਂ ਤੋਂ ਇਹਨਾਂ ਗੈਸਟ ਫੈਕਲਟੀ ਅਧਿਆਪਕਾਂ ਨੇ ਯੂਨੀਵਰਸਿਟੀ
ਪ੍ਰਸ਼ਾਸਨ ਦੇ ਇਸ ਗ਼ੈਰ ਮਨੁੱਖੀ ਫੁਰਮਾਨਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਹੋਇਆ ਹੈ। ਪੰਜਾਬੀ
ਸਾਹਿਤ ਅਕਾਡਮੀ, ਲੁਧਿਆਣਾ ਨੇ ਇਸ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਦੇ ਹੋਏ ਕਿਹਾ ਕਿ
ਜੇਕਰ ਇਹ ਫੁਰਮਾਨ ਵਾਪਿਸ ਨਹੀਂ ਲਿਆਂ ਜਾਂਦਾ ਤਾਂ ਅਕਾਡਮੀ ਇਹਨਾਂ ਅਧਿਆਪਕਾਂ ਦੇ
ਸੰਘਰਸ਼ ਵਿਚ ਸ਼ਾਮਿਲ ਹੋਵੇਗੀ ਅਤੇ ਭਰਾਤਰੀ ਜਥੇਬੰਦੀਆਂ ਨੂੰ ਵੀ ਇਹਨਾਂ ਦੇ ਸਮਰਥਨ ਵਿਚ
ਇਕਜੁਟ ਕਰਨ ਲਈ ਅਪੀਲ ਕਰੇਗੀ।

Powered by Froala Editor

Punjabi-Sahit-Acadamy-Ludhiana-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182796

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us