ਪੰਜਾਬ ਭਰ 'ਚੋਂ ਉਰਦੂ ਪ੍ਰੀਖਿਆ 'ਚ ਨੇਹਾ ਮਲਹੋਤਰਾ ਨੇ ਪਹਿਲਾ ਤੇ ਰੁਪਿੰਦਰ ਕੌਰ ਨੇ ਤੀਜਾ ਸਥਾਨ ਕੀਤਾ ਹਾਸਲ - ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ 'ਚ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ

Sep11,2024 | Balraj Khanna | Ludhiana

 ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ, ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ ਤੋਂ ਜੂਨ 2024 ਦੇ ਸੈਸ਼ਨ ਦੀ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲੇ ਤਿੰਨ ਸਥਾਨਾਂ ਵਿੱਚੋਂ ਲੁਧਿਆਣਾ ਜ਼ਿਲ੍ਹੇ ਨੇ ਦੋ ਸਥਾਨ ਹਾਸਲ ਕੀਤੇ ਹਨ।


ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਇੱਥੋਂ ਦੀਆਂ ਦੋ ਵਿਦਿਆਰਥਣਾਂ ਨੇਹਾ ਮਲਹੋਤਰਾ ਨੇ ਇਸ ਪ੍ਰੀਖਿਆ ਵਿੱਚ ਪੰਜਾਬ ਭਰ ਵਿੱਚੋਂ ਪਹਿਲਾ ਅਤੇ ਰੁਪਿੰਦਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਵਿਖੇ ਇਨ੍ਹਾਂ ਵਿਦਿਆਰਥਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।  


ਉਰਦੂ ਅਧਿਆਪਕਾ ਸ਼੍ਰੀਮਤੀ ਸਫ਼ੀਨਾ ਖ਼ਾਤੂਨ ਨੇ ਕਿਹਾ ਕਿ ਉਹਨਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਸੈਸ਼ਨ ਦੇ ਇਨ੍ਹਾਂ ਛੇ ਮਹੀਨਿਆਂ ਵਿੱਚ ਹਰ ਇੱਕ ਵਿਦਿਆਰਥੀ ਨੂੰ ਉਰਦੂ ਭਾਸ਼ਾ ਦੀ ਮੁਢਲੀ ਜਾਣਕਾਰੀ ਅਤੇ ਨਿਰਧਾਰਤ ਸਿਲੇਬਸ ਦਾ ਬਹੁਤ ਚੰਗੀ ਤਰ੍ਹਾਂ ਅਭਿਆਸ ਕਰਵਾਇਆ ਜਾਵੇ।


ਜ਼ਿਕਰਯੋਗ ਹੈ ਕਿ ਪਹਿਲਾਂ ਵੀ ਲੁਧਿਆਣਾ ਤੋਂ ਉਰਦੂ ਦਾ ਇਹ ਕੋਰਸ ਕਰਨ ਵਾਲੇ ਕਈ ਵਿਦਿਆਰਥੀਆਂ ਦੁਆਰਾ ਉਰਦੂ ਵਿਚ ਉਚੇਰੀ ਸਿੱਖਿਆ ਪ੍ਰਾਪਤ ਕੀਤੀ ਗਈ ਹੈ। ਸੈਸ਼ਨ ਵਿੱਚ ਪਾਸ ਹੋਏ ਬਾਕੀ ਵਿਦਿਆਰਥੀਆਂ ਨੂੰ ਵੀ ਸਰਟੀਫ਼ਿਕੇਟ ਤਕਸੀਮ ਕੀਤੇ ਗਏ।


ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ, ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਪ੍ਰਚਾਰ ਪ੍ਰਸਾਰ ਲਈ ਜਿੱਥੇ ਅਨੇਕ ਤਰ੍ਹਾਂ ਦੇ ਉਪਰਾਲੇ ਕਰ ਰਿਹਾ ਹੈ ਉੱਥੇ ਵਿਭਾਗ ਵੱਲੋਂ ਉਰਦੂ ਭਾਸ਼ਾ ਦੀ ਸਿਖਲਾਈ ਸਬੰਧੀ ਵੀ ਇੱਕ ਕੋਰਸ ਕਰਵਾਇਆ ਜਾਂਦਾ ਹੈ। ਛੇ ਮਹੀਨੇ ਦੇ ਉਰਦੂ ਆਮੋਜ਼਼ ਕੋਰਸ ਦੀਆਂ ਕਲਾਸਾਂ ਦਾ ਪ੍ਰਬੰਧ ਭਾਸ਼ਾ ਵਿਭਾਗ ਦੁਆਰਾ ਹਰ ਜ਼ਿਲ੍ਹੇ ਵਿੱਚ ਕੀਤਾ ਜਾਂਦਾ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਇਹ ਕਲਾਸਾਂ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਪੰਜਾਬੀ ਭਵਨ ਲੁਧਿਆਣਾ ਵਿਖੇ ਲਗਾਈਆਂ ਜਾਂਦੀਆਂ ਹਨ ਜਿਸ ਵਿੱਚ ਦਾਖਲੇ ਲਈ ਉਮਰ ਦੀ ਕੋਈ ਸੀਮਾ ਨਹੀਂ ਹੈ।


ਇਸ ਮੌਕੇ ਜੂਨੀਅਰ ਸਹਾਇਕ ਸੁਖਦੀਪ ਸਿੰਘ, ਰਾਜੀਵ ਸ਼ਰਮਾ, ਗੁਰਦੇਵ ਸਿੰਘ, ਮਲਕੀਤ ਸਿੰਘ, ਸੰਗੀਤਾ ਝਾਅ ਅਤੇ ਸਰਬਜੀਤ ਸਿੰਘ ਵੀ ਹਾਜ਼ਰ ਸਨ।



Powered by Froala Editor

Punjab-Urdu-Exam-2024-Dist-Language-Officer-



TOP HEADLINES


*ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ
ਵਪਾਰੀ-ਪੁਲਿਸ ਮਿਲਣੀ ਪ੍ਰੋਗਰਾਮ ਤਹਿਤ ਐਸ.ਐਸ.ਪੀ. ਮਾਲੇਰਕੋਟਲਾ ਵ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ssoc), ਐਸ.ਏ.ਐਸ ਨਗਰ ਵੱਲੋਂ ਮੋ
*ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁ
* 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬ
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰ
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱ
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ
ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ
ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਸਾਂਝੀ ਫੂਡ ਸੇਫਟੀ
6 ਜੂਨ ਨੂੰ ਮਨਾਏ ਜਾਣ ਵਾਲੇ ਘੱਲੂਘਾਰਾ ਹਫ਼ਤੇ ਨੂੰ ਲੈਕੇ ਖੰਨਾ ਪ
*ਭਗਵੰਤ ਮਾਨ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਕੀਤਾ ਵਿਸਥ
*1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ
ਨਿਜੀ ਸਕੂਲਾਂ ਨੂੰ ਲੈ ਕੇ ਮੁੱਖਮੰਤਰੀ ਭਗਵੰਤ ਮਾਨ ਦਾ ਵੱਡਾ ਫੈਸਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50273938

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us