ਮੇਲੇ ਦੌਰਾਨ ਵੱਖ-ਵੱਖ ਸ਼ਖਸ਼ੀਅਤਾਂ ਨੂੰ ਦਿਤੇ ਜਾਣਗੇ ਸਨਮਾਨ; ਪੰਜਾਬੀ ਸੱਭਿਆਚਾਰਕ ਗਾਇਕੀ ਦਾ ਵੀ ਲੱਗੇਗਾ ਖੁੱਲ੍ਹਾ ਅਖਾੜਾ
46ਵੇਂ ਪ੍ਰੋ ਮੋਹਨ ਸਿੰਘ ਯਾਦਗਾਰੀ ਮੇਲੇ ਲਈ ਸਨਮਾਨਾਂ ਦਾ ਐਲਾਨ
ਜੋਤੀ ਨੂਰਾਂ ਭੈਣਾ, ਦੀਪ ਢਿਲੋਂ ਅਤੇ ਜੈਸਮੀਨ, ਹਰਜਿੰਦਰ ਕੰਗ, ਓਲੰਪੀਅਨ ਹਰਵੰਤ ਕੌਰ, ਨਿਰਮਲ ਸਿੰਘ ਅਮਰੀਕਾ, ਰਾਜ ਝੱਜ ਕੇਨੇਡਾ ਅਤੇ ਤੇਜਵੰਤ ਕਿੱਟੂ ਨੂੰ ਦਿੱਤੇ ਜਾਣਗੇ ਵੱਖ ਵੱਖ ਪੁਰਸਕਾਰ
ਲੁੀਧਆਣਾ : ਪ੍ਰੋ ਮੋਹਨ ਸਿੰਘ ਯਾਦਗਾਰੀ ਫਾਊਂਡੇਸ਼ਨ ਵੱਲੋਂ 20 ਅਤੇ 21 ਅਕਤੂਬਰ ਨੂੰ ਆਯੋਜਿਤ ਕੀਤੇ ਜਾ ਰਹੇ 46ਵੇਂ ਪ੍ਰੋ ਮੋਹਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ਪੰਜਾਬੀ ਸਭਿਅਚਾਰਕ ਮੇਲੇ ਦੌਰਾਨ ਪੰਜਾਬੀ ਸਭਿਆਚਾਰਕ ਗਾਇਕੀ ਦਾ ਖੁੱਲ੍ਹਾ ਅਖਾੜਾ ਲੱਗੇਗਾ। ਇਸ ਤੋਂ ਇਲਾਵਾ, ਮੇਲੇ ਦੌਰਾਨ ਦਿੱਤੇ ਜਾਣ ਵਾਲੇ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ।
ਇਸ ਮੌਕੇ ਫਾਊਂਡੇਸ਼ਨ ਦੇ ਸਰਪ੍ਰਸਤ ਪਰਗਟ ਸਿੰਘ ਗਰੇਵਾਲ, ਪ੍ਰਿਥੀਪਾਲ ਸਿੰਘ ਐਸ.ਪੀ, ਚੇਅਰਮੈਨ ਗੁਰਨਾਮ ਸਿੰਘ ਧਾਲੀਵਾਲ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਐਲਾਨ ਕਰਦਿਆਂ ਦੱਸਿਆ ਕਿ ਇਸ ਮੇਲੇ ਦੌਰਾਨ ਪੰਜਾਬੀ ਸੂਫੀ ਗਾਇਕੀ ਵਿੱਚ ਵਿਸ਼ੇਸ਼ ਸਥਾਨ ਰੱਖਣ ਵਾਲੀਆਂ ਜੋਤੀ ਨੂਰਾਂ ਭੈਣਾਂ, ਮਸ਼ਹੂਰ ਦੋਗਾਣਾ ਗਾਇਕੀ ਦੀਪ ਢਿਲੋਂ ਅਤੇ ਜੈਸਮੀਨ, ਪਰਵਾਸੀ ਪੰਜਾਬੀ ਸ਼ਾਇਰ ਹਰਜਿੰਦਰ ਕੰਗ, ਖੇਡਾਂ ਦੇ ਖੇਤਰ ਵਿੱਚੋਂ ਓਲੰਪੀਅਨ ਹਰਵੰਤ ਕੌਰ, ਪ੍ਰਵਾਸੀ ਪੰਜਾਬੀ ਨਿਰਮਲ ਸਿੰਘ ਅਮਰੀਕਾ, ਰਾਜ ਝੱਜ ਕੇਨੇਡਾ ਅਤੇ ਸੰਗੀਤ ਨਿਰਦੇਸ਼ਕ ਤੇਜਵੰਤ ਕਿੱਟੂ ਨੂੰ ਵੱਖ-ਵੱਖ ਪੁਰਸਕਾਰਾਂ ਨਾਲ ਸਨਮਾਨਤ ਕੀਤਾ ਜਾਵੇਗਾ। ਇਹ ਪੁਰਸਕਾਰ 21 ਅਕਤੂਬਰ ਨੂੰ ਡਾ. ਏ.ਵੀ.ਐਮ ਪਬਲਿਕ ਸਕੂਲ, ਈਸਾ ਨਗਰੀ ਪੁਲੀ ਨੇੜੇ ਸਿਵਲ ਹਸਪਤਾਲ ਲੁਧਿਆਣਾ ਵਿਖੇ ਹੋਣ ਵਾਲੇ ਸਭਿਆਚਾਰਕ ਸਮਾਰੋਹ ਦੌਰਾਨ ਪ੍ਰਦਾਨ ਕੀਤੇ ਜਾਣਗੇ ।
ਧਾਲੀਵਾਲ ਅਤੇ ਲਵਲੀ ਨੇ ਦੱਸਿਆ ਕਿ ਇਹ ਮੇਲਾ ਸਰਦਾਰ ਜਗਦੇਵ ਸਿੰਘ ਜੱਸੋਵਾਲ ਨੂੰ ਸਮਰਪਤ ਹੋਵੇਗਾ। ਪਹਿਲੇ ਦਿਨ ਕਿ 20 ਅਕਤੂਬਰ ਨੂੰ ਪੰਜਾਬੀ ਭਵਨ ਵਿਖੇ ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਸਾਹਿਤ ਸਮਾਗਮ ਹੋਣਗੇ। ਜਿਸ ਵਿੱਚ ਪ੍ਰੋ. ਮੋਹਨ ਸਿੰਘ ਬਾਰੇ ਸੈਮੀਨਾਰ ਅਤੇ ਕਵੀ ਦਰਬਾਰ ਹੋਵੇਗਾ, ਜਿਸਦੀ ਅਗਵਾਈ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਅਤੇ ਜਨਰਲ ਸਕੱਤਰ ਗੁਲਜ਼ਾਰ ਪੰਧੇਰ ਕਰਨਗੇ।
ਇਸੇ ਤਰ੍ਹਾਂ, 21 ਅਕਤੂਬਰ ਸਭਿਆਚਾਰਕ ਪ੍ਰੋਗਰਾਮ ਅਤੇ ਸਨਮਾਨ ਸਮਾਰੋਹ ਵਿੱਚ ਲੱਗੇਗਾ, ਜਿਸਦਾ ਉਦਘਾਨ ਸਵੇਰੇ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਸ. ਹਰਦੀਪ ਸਿੰਘ ਮੰਡੀਆਂ ਕਰਨਗੇ ।
ਇਸ ਦਿਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਗੁਰਮੀਤ ਸਿੰਘ ਖੁੱਡੀਆਂ, ਐਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ, ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਰ ਜਤਿੰਦਰ ਜੋਰਵਾਲ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਕੁਲਦੀਪ ਸਿੰਘ ਚਾਹਲ ਮੁੱਖ ਮਹਿਮਾਨ ਹੋਣਗੇ ਅਤੇ ਸਨਮਾਨਤ ਸ਼ਖਸੀਅਤਾਂ ਨੂੰ ਪੁਰਸਕਾਰ ਪ੍ਰਦਾਨ ਕਰਨਗੇ । ਉਹਨਾ ਦੱਸਿਆ ਕਿ ਸਨਮਾਨ ਸਮਾਰੋਹ ਤੋਂ ਪਹਿਲਾਂ ਨਵਜੋਤ ਸਿੰਘ ਜਰਗ ਅਤੇ ਸਾਥੀਆਂ ਵੱਲੋਂ ਪੰਜਾਬੀ ਰਵਾਇਤੀ ਗਾਇਕੀ ਪੇਸ਼ ਕੀਤੀ ਜਾਵੇਗੀ ਅਤੇ ਡਾ. ਏ.ਵੀ.ਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ ਜਾਵੇਗੀ ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)