ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣ ਕੇ ਮੰਨੀਆਂ ਮੰਗਾਂ ਜਲਦੀ ਲਾਗੂ ਕਰਨ ਦੀ ਅਪੀਲ

Dec31,2024 | Gautam Jalandhari | Ludhiana



ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਦੇ ਮੈਂਬਰ ਅਤੇ
ਸਮੂਹ ਮੈਂਬਰਾਂ ਵਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਦੀ ਗੱਲ ਸੁਣ
ਕੇ ਮੰਨੀਆਂ ਮੰਗਾਂ ਜਲਦੀ ਲਾਗੂ ਕਰੇ।
ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ.
ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ, ਡਾ. ਸੁਖਦੇਵ ਸਿੰਘ ਸਿਰਸਾ,
ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਅਨੂਪ
ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ,
ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ. ਅਰਵਿੰਦਰ ਕੌਰ ਕਾਕੜਾ, ਡਾ ਗੁਰਚਰਨ ਕੌਰ
ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ.
ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ
ਕੌਰ, ਵਾਹਿਦ (ਸਤਿਨਾਮ ਸਿੰਘ), ਡਾ. ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ,
ਕੰਵਰਜੀਤ ਭੱਠਲ, ਵਰਗਿਸ ਸਲਾਮਤ, ਪ੍ਰੋ. ਸਰਘੀ, ਕਰਮਜੀਤ ਸਿੰਘ ਗਰੇਵਾਲ, ਪ੍ਰੋ.
ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ ਅਤੇ ਸਮੂਹ ਮੈਂਬਰਾਂ ਵਲੋਂ ਇੱਕ ਮਤਾ ਪਾਸ ਕਰਕੇ,
ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ, ‘ਨੈਸ਼ਨਲ ਐਗਰੀਕਲਚਰ ਮਾਰਕੀਟ ਪਾਲਿਸੀ’ ਨੂੰ ਵਾਪਸ
ਕਰਕੇ, ਕਿਸਾਨੀ ਮੰਗਾਂ ਸਬੰਧੀ ਸੰਘਰਸ਼ਸ਼ੀਲ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਤੁਰੰਤ
ਗੱਲਬਾਤ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਨੂੰ ਪਹਿਲ ਕਦਮੀ ਕਰਨੀ ਚਾਹੀਦੀ ਹੈ। ਕਿਸਾਨਾਂ
’ਤੇ ਜਬਰ ਬੰਦ ਕੀਤਾ ਜਾਵੇੇ। ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਕੇ
ਲਾਗੂ ਨਾ ਕਰਨੀਆਂ ਮੰਦਭਾਗਾ ਹੈ। ਸਰਕਾਰ ਮੰਗਾਂ ਲਾਗੂ ਕਰਨ ਦੀ ਬਜਾਏ ਕੌਮੀ ਖੇਤੀ
ਮੰਡੀਕਰਨ ਨੀਤੀ ਜੋ ਤਿੰਨ ਖੇਤੀ ਕਾਨੂੰਨਾਂ ਦੀ ਸੇਧ ਵਿਚ ਹੈ ਨੂੰ ਲਾਗੂ ਕਰਨ ਵੱਲ ਵਧ
ਰਹੀ ਹੈ। ਅਕਾਡਮੀ ਨੇ ਅਜਿਹੀ ਪਹੁੰਚ ਦੀ ਨਿੰਦਾ ਕੀਤੀ ਅਤੇ ਸਰਕਾਰ ਨੂੰ ਮਾਹੌਲ
ਸੁਖਾਵਾਂ ਬਣਾਉਣ ਦੀ ਅਪੀਲ ਕੀਤੀ। ਕਾਰਪੋਰੇਟ ਖਾਦ ਪਦਾਰਥਾਂ ਦੀ ਨਕਲੀ ਥੁੜ ਪੈਦਾ ਕਰਕੇ
ਆਮ ਲੋਕਾਂ ਤੋਂ ਜਿਉਣ ਦਾ ਅਧਿਕਾਰ ਵੀ ਖੋ ਲੈਣਾ ਚਾਹੁੰਦੇ ਹਨ। ਪੰਜਾਬੀ ਸਾਹਿਤ
ਅਕਾਡਮੀ, ਲੁਧਿਆਣਾ ਕਿਸਾਨਾਂ ਵੱਲੋਂ ਹੱਕੀ ਮੰਗਾਂ ਲਈ ਲੜਨ ਵਾਲੇ ਸੰਘਰਸ਼ ਵਿੱਚ ਸ਼ਾਮਿਲ
ਹੋ ਕੇ ਹਮਾਇਤ ਕੀਤੀ ਜਾਵੇਗੀ।

Powered by Froala Editor

Punjabi-Sahit-Academy-Ludhiana-



TOP HEADLINES


ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲੇ 2022 ਤੋਂ ਪਹ
ਪੰਜਾਬ ਕਾਂਗਰਸ ਨੇ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਵਿਸ਼ਾਲ
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾ
वित्त मंत्री हरपाल सिंह चीमा ने कर्मचारी यूनियनों के स
*ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*-ਖੇਡਾ ਵਤਨ ਪੰਜਾਬ ਦੀਆਂ – 2026 –* *ਡਿਪਟੀ ਕਮਿਸ਼ਨਰ ਹਿਮਾਂਸ਼
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰ
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ
*ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ਭਰਾ ਦਾ ਫ਼
ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲ
*ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾ
*ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ
‘ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ, ਰਿਸ਼ਵਤਖੋਰਾਂ ਨੂੰ ਛੋਟ ਤੇ ਗਰੀ
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿ
ਮਾਛੀਵਾੜਾ ਪੁਲਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51526490

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us