ਪੰਜਾਬ ਸਰਕਾਰ ਵਲੋਂ ਬਣਾਈ ਗਈ ਆਊਟਸਟੈਂਡਿੰਗ ਸਪੋਰਟਸ ਪਰਸੋਨਲ ੨੦੨੪ ਪਾਲਿਸੀ ਅਨੁਸਾਰ
ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਿਚ ੨੬-੦੫-੨੦੨੫ ਨੂੰ ੩੮ ਕੋਚ ਗਰੁਪ ਬੀ
ਅਤੇ ਸੀ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਹਨ।ਪੰਜਾਬ ਸਰਕਾਰ ਨੂੰ ਇਸ ਗੱਲ ਦੀ ਵਧਾਈ ਹੈ
ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਰੁਜ਼ਗਾਰ ਪ੍ਰਤੀ ਲਗਾਤਾਰ ਕੰਮ ਕਰ ਰਹੀ ਹੈ।ਪਰੰਤੂ
ਦੁੱਖ ਦੀ ਗੱਲ ਇਹ ਹੈ ਕਿ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਦੀ ਅਣਗਹਿਲੀ ਅਤੇ ਅਣਦੇਖੀ
ਲਗਾਤਾਰ ਕਰ ਰਹੀ ਹੈ।ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵਿੱਚ ਰੱਖੇ ਗਏ ੩੮ ਕੋਚ ਬਿਨਾਂ
ਪੰਜਾਬੀ ਭਾਸ਼ਾ ਦਾ ਪੇਪਰ ਪਾਸ ਕੀਤਿਆਂ ਨਿਯੁਕਤ ਕਰ ਦਿੱਤੇ ਗਏ ਹਨ।ਇਹ ਨਿਯੁਕਤੀ ਪੰਜਾਬ
ਸਿਵਲ ਸਰਵਿਸਿਜ਼ ਦੇ ਨਿਯਮਾਂ ਦੇ ਬਿਲਕੁਲ ਖਿਲਾਫ ਹੈ।
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀ. ਮੀਤ
ਪ੍ਰਧਾਨ ਡਾ. ਪਾਲ ਕੌਰ, ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਨੋਟ ਕੀਤਾ ਕਿ
ਪਹਿਲਾਂ ਵੀ ਸਰਕਾਰ ਦਾ ਇਹ ਰਵਈਆ ਜਾਂ ਅਫ਼ਸਰ ਸ਼ਾਹੀ ਵਲੋਂ ਕੀਤੀ ਨਿਯਮਾਂ ਦੀ ਅਣਦੇਖੀ ਹੋ
ਚੁੱਕੀ ਹੈ।ਭਾਸ਼ਾ ਦੇ ਮਸਲਿਆਂ ਤੇ ਮੁੱਖ ਮੰਤਰੀ ਨੂੰ ਮੀਟਿੰਗ ਲਈ ਸਮਾਂ ਦੇਣ ਦੀ ਵੀ ਮੰਗ
ਕੀਤੀ ਜਾ ਚੁੱਕੀ ਹੈ।ਉਪਰੋਕਤ ਕੁਤਾਹੀ ਨੂੰ ਇਸੇ ਰੌਸ਼ਨੀ ਵਿੱਚ ਦੇਖਿਆ ਜਾ ਸਕਦਾ
ਹੈ।ਅਕਾਡਮੀ ਦਾ ਸਮੁੱਚਾ ਪ੍ਰਬੰਧਕੀ ਬੋਰਡ ਇਸ ਦੀ ਨਿੰਦਾ ਕਰਦਾ ਹੈ।ਜਿਸ ਵਿੱਚ ੋਰਨਾਂ
ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ.ਰਵਿੰਦਰ
ਭੱਠਲ, ਡਾ. ਲਖਵਿੰਦਰ ਜੌਹਲ,ਡਾ. ਅਨੂਪ ਸਿੰਘ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ
ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਸੁਰਿੰਦਰ ਕੈਲੇ, ਜਨਮੇਜਾ ਸਿੰਘ ਜੌਹਲ, ਡਾ.
ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ
ਲੋਚੀ, ਜਸਪਾਲ ਮਾਨਖੇੜਾ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ
ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਡਾ.
ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਵਰਗਿਸ ਸਲਾਮਤ,
ਪ੍ਰੋ.ਸਰਘੀ, ਕਰਮਜੀਤ ਸਿੰਘ ਗਰੇਵਾਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਪ੍ਰੇਮ ਸਾਹਿਲ
ਅਤੇ ਸਮੂਹ ਮੈਂਬਰ ਸ਼ਾਮਲ ਹਨ।
ਸੋ ਸਰਕਾਰ ਦੀ ਮਾਤ ਭਾਸ਼ਾ ਪ੍ਰਤੀ ਸੁਹਿਰਦ ਨੀਤੀ ਦੀ ਆਸ ਕਰਦੇ ਹਾਂ ਅਤੇ ਇਸ ਸੰਬੰਧੀ
ਦੁਬਾਰਾ ਫਿਰ ਲਿਖ ਕੇ ਮੰਗ ਕਰਦੇ ਹਾਂ।ਚਿੱਠੀ ਦਾ ਉੱਤਾਰਾ ਉਚੇਰੀ ਸਿੱਖਿਆ ਤੇ ਭਾਸ਼ਾ
ਮੰਤਰੀ, ਪੰਜਾਬ ਅਤੇ ਡਾਇਰੈਕਟਰ, ਭਾਸ਼ਾ ਵਿਬਾਗ, ਪੰਜਾਬ ਨੂੰ ਭੇਜਿਆ ਗਿਆ ਹੈ।
Powered by Froala Editor
Punjabi-Sahit-Acadamy-Ludhiana-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)