ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

Aug6,2025 | Jagrati Lahar Bureau | Ludhiana

ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ 'ਤੇ ਬਹਾਲ ਕਰਨ ਦੀ ਮੰਗ  

ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ 'ਤੇ ਸਿੱਧਾ ਹਮਲਾ ਹੈ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰਸੁਸ਼ੀਲ ਦੁਸਾਂਝ,ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ  ਇੱਥੋਂ ਜਾਰੀ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਪੰਜਾਬਜੋ ਪੰਜਾਬੀ ਭਾਸ਼ਾ ਦੇ ਅਧਾਰ 'ਤੇ ਸੂਬੇ ਵਜੋਂ ਵਜੂਦ ਵਿੱਚ ਆਇਆਦੀ ਮਾਂ-ਬੋਲੀ ਨੂੰ ਉਸ ਦੇ ਆਪਣੇ ਘਰ ਵਿੱਚ ਹੀ ਬੇਗਾਨਾ ਕਰਨ ਦੀ ਇਹ ਸਾਜ਼ਿਸ਼ ਅਤਿ ਨਿੰਦਣਯੋਗ ਹੈ

 ਜ਼ਿਕਰਯੋਗ ਹੈ ਕਿ ਪਹਿਲਾਂ ਆਧਾਰ ਕਾਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਸਥਾਨ ਪ੍ਰਾਪਤ ਸੀਜਿਸ ਵਿੱਚ ਵਸਨੀਕ ਦਾ ਨਾਂਮਾਤਾ-ਪਿਤਾ/ਪਤੀ ਦਾ ਨਾਂਜਨਮ ਮਿਤੀਲਿੰਗਪਤਾ ਅਤੇ ਸਲੋਗਨ "ਮੇਰਾ ਆਧਾਰਮੇਰੀ ਪਹਿਚਾਣ" ਪੰਜਾਬੀ ਵਿੱਚ ਉੱਕਰਿਆ ਹੁੰਦਾ ਸੀ ਇਸ ਨਾਲ ਘੱਟ ਪੜ੍ਹੇ-ਲਿਖੇ ਵਿਅਕਤੀ ਵੀ ਆਪਣੀ ਪਛਾਣ ਨੂੰ ਆਸਾਨੀ ਨਾਲ ਸਮਝ ਸਕਦੇ ਸਨ ਪਰ ਹੁਣ ਨਵੇਂ ਅਤੇ ਸੋਧੇ ਜਾ ਰਹੇ ਆਧਾਰ ਕਾਰਡਾਂ 'ਤੇ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਹੈ

 ਯਾਦ ਰਹੇ ਕਿ ਪੰਜਾਬ ਸਰਕਾਰ ਨੇ ਕਾਨੂੰਨ ਰਾਹੀਂ ਸੂਬੇ ਦੇ ਸਰਕਾਰੀਗੈਰ-ਸਰਕਾਰੀ ਅਤੇ ਨਿੱਜੀ ਅਦਾਰਿਆਂ ਦੇ ਨਾਮਾਂ ਦੇ ਬੋਰਡਾਂ 'ਤੇ ਪੰਜਾਬੀ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਹੈਪਰ ਭਾਰਤੀ ਨਾਗਰਿਕ ਦੀ ਪਛਾਣ ਦਾ ਸਭ ਤੋਂ ਵੱਡਾ ਸਬੂਤ ਮੰਨੇ ਜਾਣ ਵਾਲੇ ਆਧਾਰ ਕਾਰਡ ਤੋਂ ਪੰਜਾਬੀ ਨੂੰ ਹਟਾਉਣਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਠੇਸ ਪਹੁੰਚਾਉਂਦਾ ਹੈ ਇਸ ਮੁੱਦੇ 'ਤੇ ਪੰਜਾਬ ਸਰਕਾਰ ਦੀ ਚੁੱਪੀ ਵੀ ਨਿਰਾਸ਼ਾਜਨਕ ਅਤੇ ਸਵਾਲੀਆ ਹੈ

 ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਮੰਗ ਕੀਤੀ  ਹੈ ਕਿ ਆਧਾਰ ਕਾਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ 'ਤੇ ਬਹਾਲ ਕੀਤਾ ਜਾਵੇ ਸਭਾ ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਅਤੇ ਸੰਬੰਧਿਤ ਅਥਾਰਟੀਆਂ ਨੂੰ ਅਪੀਲ ਕੀਤੀ ਹੈ  ਕਿ ਉਹ ਪੰਜਾਬੀ ਭਾਸ਼ਾ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ਨੂੰ ਮੁੜ ਸਥਾਪਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਕੇਂਦਰੀ ਸਭਾ ਨੇ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਹੈ  ਕਿ ਉਹ ਇਸ ਮੁੱਦੇ 'ਤੇ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰੇ ਅਤੇ ਪੰਜਾਬੀ ਦੀ ਹੋਂਦ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ

Powered by Froala Editor

Kendri-Punjabi-Lekhak-Sabha-Aadhar-Card-Punjabi-Language-



TOP HEADLINES


ਪੰਜਾਬ ਦੇ ਸਰਕਾਰੀ ਸਕੂਲਾਂ ’ਤੇ ਸਵਾਲ ਚੁੱਕਣ ਵਾਲੇ 2022 ਤੋਂ ਪਹ
ਪੰਜਾਬ ਕਾਂਗਰਸ ਨੇ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਵਿਸ਼ਾਲ
ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾ
वित्त मंत्री हरपाल सिंह चीमा ने कर्मचारी यूनियनों के स
*ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
*-ਖੇਡਾ ਵਤਨ ਪੰਜਾਬ ਦੀਆਂ – 2026 –* *ਡਿਪਟੀ ਕਮਿਸ਼ਨਰ ਹਿਮਾਂਸ਼
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰ
ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ
*ਰੱਖੜੀ ਦੇ ਤਿਉਹਾਰ 'ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ਭਰਾ ਦਾ ਫ਼
ਸੀ-ਪ੍ਰਾਈਟ ਕੈਂਪ ਥੇਹ ਕਾਂਜਲਾ ਵਿਖੇ ਆਰਮੀ ਅਗਨੀਵੀਰ, ਪੰਜਾਬ ਪੁਲ
*ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮ
ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀਕਲਾ ਲਈ ਤਖਤ ਸ੍ਰੀ ਦਮਦਮਾ ਸਾ
*ਨਗਰ ਕੌਂਸਲ ਪਾਇਲ ਦੇ ਪ੍ਰਧਾਨ ਬਲਜਿੰਦਰ ਕੌਰ, ਸੀਨੀਅਰ ਮੀਤ ਪ੍ਰਧ
ਪੰਜਾਬੀ ਪ੍ਰਵਾਸੀਆਂ ਦੇ ਮਸਲਿਆਂ ਦਾ ਪਾਰਦਰਸ਼ੀ, ਨਿਰਪੱਖ ਅਤੇ ਸਮਾ
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ
‘ਗਮਾਡਾ ਭ੍ਰਿਸ਼ਟਾਚਾਰ ਦਾ ਅੱਡਾ, ਰਿਸ਼ਵਤਖੋਰਾਂ ਨੂੰ ਛੋਟ ਤੇ ਗਰੀ
ਨੌਜਵਾਨਾਂ ਦੇ ਭਵਿੱਖ ਲਈ ਉਦਯੋਗ, ਕਾਰੋਬਾਰ ਅਤੇ ਸਵੈ-ਰੁਜ਼ਗਾਰ ਨੂ
*ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿ
ਮਾਛੀਵਾੜਾ ਪੁਲਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51526503

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us