ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਬਰਾਂ ਨੇ ਇਹ ਪਤਾ
ਚੱਲਣ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਕਿ ਆਧਾਰ ਕਾਰਡ ਵਿੱਚ ਹੁਣ ਪੰਜਾਬੀ ਭਾਸ਼ਾ ਦੇ
ਇੰਦਰਾਜ ਨਹੀਂ ਆ ਰਹੇ।ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਮੀਤ ਪ੍ਰਧਾਨ ਡਾ. ਪਾਲ
ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਇਸ ਮਾਮਲੇ ਵਿੱਚ
ਕੇਂਦਰ ਸਰਕਾਰ ਪੰਜਾਬ ਸਰਕਾਰ ਅਤੇ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਮਿਲੀ ਭੂਗਤ ਹੀ ਹੈ
ਕਿ ਉਹ ਹੌਲੀ ਹੌਲੀ ਆਧਾਰ ਕਾਰਡ ਵਰਗੇ ਮੁੱਢਲੇ ਦਸਤਾਵੇਜ ਵਿੱਚੋਂ ਮਾਤ ਭਾਸ਼ਾ ਨੂੰ ਖ਼ਤਮ
ਕਰ ਰਹੇ ਹਨ।
ਇਸ ਗੱਲ ਦੀ ਨਿੰਦਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ
ਸਿਰਸਾ, ਪੋ੍ਰ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਜੀ, ਡਾ. ਲ਼ਖਵਿੰਦਰ ਜੌਹਲ
ਜੀ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ
ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ
ਕੋਚਰ, ਡਾ. ਹਰਵਿੰਦਰ ਸਿੰਘ, ਤੈ੍ਰਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ
ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼,
ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੱੁਖੀ, ਡਾ.
ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ
ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।
Powered by Froala Editor
Punjabi-Sahit-Academy-Ludhiana-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)