ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬ ਯੂਨੀਵਰਗਸਿਟੀ ਦੀ ਸੈਨੇਟ ਤੇ
ਸਿੰਡੀਕੇਟ ਭੰਗ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਤੋਂ ਇਹ ਫ਼ੈਸਲਾ ਵਾਪਸ
ਲੈਣ ਦੀ ਮੰਗ ਕੀਤੀ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਕੇਂਦਰ ਸਰਕਾਰ
ਦੇ ਉਪਰੋਕਤ ਫ਼ੈਸਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਦੀ ਹਰੇਕ ਸਰਕਾਰ ਨੇ ਪੰਜਾਬ
ਨਾਲ ਕਈ ਪੱਖਾਂ ਤੋਂ ਧੱਕਾ ਕੀਤਾ ਹੈ। ਲਗਪਗ ਛੇ ਦਹਾਕਿਆਂ ਬਾਅਦ ਵੀ ਪੰਜਾਬ ਲਈ ਬਣਾਈ
ਗਈ ਰਾਜਧਾਨੀ ਚੰਡੀਗੜ੍ਹ ਅੱਜ ਤੱਕ ਪੰਜਾਬ ਦੇ ਹਵਾਲੇ ਨਹੀਂ ਕੀਤੀ ਗਈ। ਮੌਜੂਦ ਕੇਂਦਰ
ਸਰਕਾਰ ਨੇ ਪੰਜਾਬ ਦੀ ਰਾਜਧਾਨੀ ਪੰਜਾਬੀਆਂ ਤੋਂ ਖੋਹਣ ਦੀ ਤਿਆਰੀ ਕਰ ਲਈ ਹੈ।
ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਦਾ ਪਹਿਲਾਂ ਹੀ ਭੋਗ ਪਾਇਆ ਜਾ ਚੁੱਕਾ ਹੈ, ਚੰਡੀਗੜ੍ਹ
ਦੇ ਮੁਲਾਜ਼ਮਾਂ ਨੂੰ ਕੇਂਦਰੀ ਮੁਲਾਜ਼ਮਾਂ ਦੇ ਸਕੇਲ ਵਿਚ ਸ਼ਾਮਲ ਕੀਤਾ ਗਿਆ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਨੇ ਪੰਜਾਬ
ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨ ’ਤੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ
ਵਿਰੋਧ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿਚ ਪੰਜਾਬ ਅਤੇੇ ਹਰਿਆਣਾ ਦੇੇ
ਅਫ਼ਸਰਾਂ ਦੀ 60/40 ਦੀ ਰੇਸ਼ੇ ਨੂੰ ਖਤਮ ਕਰਨ ਤੋਂ ਇਲਾਵਾ ਚੰਡੀਗੜ੍ਹ ਵਿਚ ਵੱਖਰਾ ਮੁੱਖ
ਸਕੱਤਰ ਨਿਯੁਕਤ ਕੀਤਾ ਗਿਆ ਅਤੇ ਹੁਣ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੂੰ ਕੇਂਦਰ
ਸਰਕਾਰ ਵਲੋਂ ਆਪਣੇ ਕਬਜ਼ੇ ਵਿਚ ਲੈਣ ਦਾ ਹੱਲਾ ਬੋਲ ਦਿੱਤਾ ਹੈ। ਮੌਜੂਦਾ ਕੇਂਦਰ ਸਰਕਾਰ
ਦਾ ਇਹ ਕਦਮ ਸੰਵਿਧਾਨ ਦੇ ਸੰਘੀ ਢਾਂਚੇ ਦੀ ਵੀ ਘੋਰ ਉਲੰਘਣਾ ਵਾਲਾ ਹੈ।
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਵਿਦਿਆਰਥੀ ਕੌਂਸਲ ਵਲੋਂ ਦਿੱਤੇ ਜਾ ਰਹੇ
ਧਰਨੇ ਦੀ ਹਮਾਇਤ ਕਰਦਿਆਂ ਕਿਹਾ ਕਿ ਇਸ ਧੱਕੇਸ਼ਾਹੀ ਨੂੰ ਪੰਜਾਬੀ ਚੁੱਪਚਾਪ ਬਰਦਾਸ਼ਤ
ਨਹੀਂ ਕਰਨਗੇ ਤੇ ਹਰ ਪੱਧਰ ’ਤੇ ਇਸ ਦਾ ਵਿਰੋਧ ਕੀਤਾ ਜਾਵੇਗਾ। ਪੰਜਾਬੀ ਸਾਹਿਤ
ਅਕਾਡਮੀ, ਲੁਧਿਆਣਾ ਦੇ ਅਹੁਦੇਦਾਰ, ਪ੍ਰਬੰਧਕੀ ਬੋਰਡ ਅਤੇ ਸਮੂਹ ਮੈਂਬਰ ਕੇਂਦਰ ਸਰਕਾਰ
ਤੋਂ ਪੁਰਜ਼ੋਰ ਮੰਗ ਕਰਦੇ ਹਨ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਸੰਬੰਧੀ ਲਏ ਗਏ
ਫ਼ੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।
Powered by Froala Editor
Puanjbi-Sahit-Academy-Ludhiana-Punjab-University-Senate-Scrape-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)