*ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ 'ਭੰਡਾ ਭੰਡਾਰੀਆ' ਲੋਕ ਅਰਪਣ, ਪੰਜਾਬ ਦੀ ਲੋਕ-ਵਿਰਾਸਤ ਨੂੰ ਸੰਭਾਲਣ ਦਾ ਸੱਦਾ*

Jul26,2026 | Gurvinder Singh Mohali | Bathinda



*ਲੋਕ ਸੱਭਿਆਚਾਰ ਅਤੇ ਲੋਕ ਕਹਾਣੀਆਂ ਨੂੰ ਸਮਰਪਿਤ ਕਿਤਾਬ ਦੀ ਬਠਿੰਡਾ ਵਿਖੇ ਰਸਮੀ ਰਿਲੀਜ਼*

ਬਠਿੰਡਾ, 26 ਜੁਲਾਈ :ਪਰਵਿੰਦਰ ਜੀਤ ਸਿੰਘ 

ਸਪੀਕਰ ਪੰਜਾਬ ਸ਼੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਮੰਤਰੀ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਕਿਤਾਬ "ਭੰਡਾ ਭੰਡਾਰੀਆ" ਅੱਜ ਬਠਿੰਡਾ ਵਿਖੇ ਲੋਕ ਅਰਪਣ ਕੀਤੀ ਗਈ। 

ਇਸ ਮੌਕੇ ਉਨ੍ਹਾਂ ਲੇਖਕ ਸਾਧੂ ਰਾਮ ਕੁਸਲਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੀ ਲੋਕ-ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣਾ ਅਤੇ ਇਸ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੰਜਾਬੀ ਭਾਸ਼ਾ, ਲੋਕ-ਕਲਾ, ਲੋਕ-ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਤਾਂ ਜੋ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਜੜ੍ਹਾਂ ਨਾਲ ਜੁੜੀਆਂ ਰਹਿਣ।

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 'ਭੰਡਾ ਭੰਡਾਰੀਆ' ਪੁਸਤਕ ਨੂੰ ਪੰਜਾਬ ਦੀ ਲੋਕ-ਵਿਰਾਸਤ ਨੂੰ ਸਾਂਭਣ ਵਾਲਾ ਮਹੱਤਵਪੂਰਨ ਉਪਰਾਲਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਪੁਸਤਕਾਂ ਸਾਡੀ ਲੋਕ-ਸੱਭਿਆਚਾਰਕ ਧਰੋਹਰ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।  


           ਇਸ ਦੌਰਾਨ ਹਾਜ਼ਰ ਸਾਹਿਤਕਾਰਾਂ ਨੇ ਕਿਤਾਬ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਪਰਾਲੇ ਪੰਜਾਬੀ ਸਾਹਿਤ ਦੇ ਭੰਡਾਰ ਨੂੰ ਹੋਰ ਅਮੀਰ ਕਰਨਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਲਾਇਬ੍ਰੇਰੀਆਂ ਵਿੱਚ ਇਸ ਕਿਤਾਬ ਨੂੰ ਪੜ੍ਹਨ ਲਈ ਉਪਲਬਧ ਕਰਵਾਇਆ ਜਾਵੇਗਾ। ਸਮਾਗਮ ਦੇ ਅੰਤ ਵਿੱਚ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।

 ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ,ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਨੀਲ ਗਰਗ, ਸਾਬਕਾ ਵਿਧਾਇਕ ਸ੍ਰੀ ਹਰਦੇਵ ਅਰਸ਼ੀ ਤੋਂ ਇਲਾਵਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸਾਹਿਤਕਾਰਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਸੱਭਿਆਚਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਾਗ ਲਿਆ।

Kultar-Sandhwa-Speaker-Punjab-Assembly-



TOP HEADLINES


ਪੱਛਮੀ ਕਮਾਂਡ ਦੀ ਸਰਪ੍ਰਸਤੀ ਹੇਠ ਵਜ੍ਰ ਕੋਰ ਵੱਲੋਂ ਲੁਧਿਆਣਾ ਵਿਖ
ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤ
*ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼
*ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰ
ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ
*ਲੋਕ ਭਲਾਈ ਸਕੀਮਾਂ ਨੂੰ ਫ੍ਰੀਬੀਜ਼ ਕਹਿਣਾ ਆਮ ਲੋਕਾਂ ਦੀਆਂ ਆਸਾਂ
*ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ;
ਖੱਡੀਆਂ ਵਾਲਾ ਸਰਕਾਰੀ ਸਕੂਲ ਅਪਗ੍ਰੇਡ ਹੋ ਕੇ ਬਣਿਆ ਸੀਨੀਅਰ ਸੈਕੰ
*ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜ
ਕਥਿਤ ਜਾਅਲੀ ਕਰੰਸੀ ਬਰਾਮਦ ਕੀਤੀ*three Linked To Illegal Ar
*ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵੱਲੋਂ ਟੈਲੈਂਟ ਹੰਟ – ਪ
ਗੁਰਦਾਸਪੁਰ ਚ ਭਾਜਪਾ ਨੂੰ ਜ਼ਬਰਦਸਤ ਹੁਲਾਰਾ: 31 ਸਰਪੰਚਾ ਤੇ 2 ਬ
· ਗਿਰੋਹ ਮਾਲੇਰਕੋਟਲਾ, ਲੁਧਿਆਣਾ ਅਤੇ ਤਰਨਤਾਰਨ ਵਿੱਚ ਔ
ਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ
ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 01 ਨਵੰਬਰ ਤੱਕ ਭ੍ਰਿਸ਼ਟ
ਏ.ਡੀ.ਸੀ ਵੱਲੋਂ 10 (ਦਸ) ਵੱਖ-ਵੱਖ ਫਰਮਾਂ ਦੇ ਲਾਇਸੰਸ ਰੱਦ
*ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸ
*ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52683456

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us