ਨਗਰ ਨਿਗਮ ਕਰਮਚਾਰੀ ਯੂਨੀਅਨ ਦਾ ਇਕ ਵਫ਼ਦ ਸਥਾਨਕ ਸਰਕਟ ਹਾਊਸ ਵਿਖੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਕੌਮੀ ਚੇਅਰਮੈਨ ਐਮ. ਵੈਨਕਟੇਸ਼ਨ ਨੂੰ ਮਿਲਿਆ। ਇਸ ਮੌਕੇ ਨਰੇਸ਼ ਧੀਂਗਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੀ ਸਮੱਸਿਆਵਾਂ ਸੰਬੰਧੀ ਇਕ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਮੰਗ ਪੱਤਰ ਸੰਬੰਧੀ ਜਾਣਕਾਰੀ ਦਿੰਦੇ ਹੋਏ ਨਰੇਸ਼ ਧੀਂਗਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 2022 ਵਿਚ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕੀਤਾ ਗਿਆ ਸੀ ਪ੍ਰੰਤੂ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦੇਣ ਸਮੇਂ ਹੀ ਇਹ ਸ਼ਰਤ ਲਾਈ ਗਈ ਸੀ ਕਿ ਰੈਗੂਲਰ ਹੋਣ ਵਾਲੇ ਮੁਲਾਜ਼ਮਾਂ ਦਾ ਪਰਖਕਾਲ 3 ਸਾਲ ਦਾ ਹੋਵੇਗਾ ਜਦੋਂ ਕਿ ਇਹ ਮੁਲਾਜ਼ਮਾਂ ਪਿਛਲੇ 10-15 ਸਾਲਾਂ ਤੋਂ ਕੰਮ ਕਰਨ ਰਹੇ ਹਨ ਤਾਂ ਫ਼ਿਰ ਉਕਤ ਮੁਲਾਜ਼ਮਾਂ ਦਾ ਪਰਖਕਾਲ ਬਣਦਾ ਹੀ ਨਹੀਂ ਹੈ ਅਤੇ ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਵਿਚ 900 ਤੋਂ ਵੱਧ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਓਵਰਏਜ਼ ਕਰਕੇ ਨਿਯੁਕਤੀ ਪੱਤਰ ਨਹੀਂ ਦਿੱੱਤੇ ਅਤੇ ਪਿਛਲੇ ਦੋ ਸਾਲਾਂ ਤੋਂ ਇਨ੍ਹਾਂ ਓਵਰਏਜ਼ ਮੁਲਾਜ਼ਮਾਂ ਵਿਚ ਨਿਰਾਸ਼ਾ ਦਾ ਆਲਮ ਹੈ ਕਿਉਂਕਿ ਇਹ ਸਾਰੇ ਮੁਲਾਜ਼ਮਾਂ ਨਿਗਮ ਵਿਚ ਪਿਛਲੇ 10-15 ਸਾਲਾਂ ਤੋਂ ਕੰਮ ਕਰਕੇ ਓਵਰਏਜ਼ ਹੋਏ ਹਨ ਇਸ ਲਈ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਵੀ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਤੋਂ ਇਲਾਵਾ ਨਿਗਮ ਵਿਚ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਔਸਤ ਦਰਜੇ ਦੀਆਂ ਅਤੇ ਨਾ ਹੀ ਸਮੇਂ ਸਿਰ ਮੁਲਾਜ਼ਮਾਂ ਨੂੰ ਤਨਖਾਹ ਦਿੱਤੀ ਜਾਂਦੀ ਹੈ ਇਸ ਲਈ ਮੁਲਾਜ਼ਮਾਂ ਨੂੰ ਕਾਫ਼ੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਜੋ ਵੀ ਸਮੱਸਿਆਵਾਂ ਹਨ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿੱਕੀ ਰਹੇਲਾ, ਸੁਭਾਸ਼ ਸੌਦੇ, ਵਰੁਣ ਰਾਜ, ਰਾਮਦਾਸ ਲੂੰਬੀਆ, ਕੁਨਾਲ ਸਿੱਧੂ, ਸੋਨੂੰ ਸ਼ਰਮਾ, ਸੁਧੀਰ ਬੱਦੋਵਾਲ, ਸੁਮਿਤ ਚੋਟਾਲਾ, ਰਾਜੇਸ਼ ਟਾਂਕ, ਕੁੁਲਦੀਪ ਚੌਹਾਨ, ਸੁਰੇਸ਼ ਕੁਮਾਰ ਆਦਿ ਹਾਜ਼ਰ ਸਨ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)