ਕਿਹਾ ਦੋ ਸਾਲ ਵਿਚ ਕੀਤਾ ਜਾਵੇਗਾ ਪ੍ਰੋਜੈਕਟ ਨੂੰ ਮੁਕੰਮਲ ਸ਼ਹਿਰ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ : ਡਾਕਟਰ ਰਵਜੋਤ ਸਿੰਘ /ਭੋਲਾ ਗਰੇਵਾਲ
ਲੁਧਿਆਣਾ:25 ਨਵੰਬਰ () ਪੰਜਾਬ ਸਰਕਾਰ ਦੇ ਲੋਕਲ ਬਾਡੀ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਹਲਕਾ ਪੂਰਵੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਅੱਜ ਲੁਧਿਆਣਾ ਦੇ ਟਿੱਬਾ ਰੋਡ ਵਿਖੇ ਮੌਜੂਦ ਕੂੜੇ ਦੇ ਡੰਪ ਨੂੰ ਹਟਾਉਣ ਲਈ 100 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਹਲਕਾ ਪੂਰਵੀ ਦੇ ਰਿਹਾਇਸ਼ੀ ਇਲਾਕੇ ਵਿੱਚ ਲੱਗੇ ਇਸ ਕੂੜੇ ਦੇ ਪਹਾੜ ਨੂੰ ਹਟਾਉਣ ਦੀ ਮੰਗ ਸ਼ਹਿਰ ਵਾਸੀ ਕਈ ਸਾਲਾਂ ਤੋਂ ਕਰਦੇ ਆ ਰਹੇ ਸਨ, ਸ਼ਹਿਰ ਦੇ ਵਿੱਚੋਂ ਵਿੱਚ ਮੌਜੂਦ ਇਹ ਕੂੜੇ ਦੇ ਪਹਾੜ ਜਿੱਥੇ ਬਦਬੂ ਗੰਦਗੀ ਅਤੇ ਬਿਮਾਰੀਆਂ ਦਾ ਕਾਰਨ ਬਣ ਰਹੇ ਸਨ, ਉੱਥੇ ਹੀ ਇਲਾਕਾ ਨਿਵਾਸੀਆਂ ਨੂੰ ਇਸ ਰਸਤੇ ਤੋਂ ਨਿਕਲਣਾ ਵੀ ਦੁਸ਼ਵਾਰ ਹੋ ਚੁੱਕਾ ਸੀ।
ਕੈਬਨਟ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਲੁਧਿਆਣਾ ਵਾਸੀਆਂ ਨੂੰ ਅੱਜ ਇਸ ਤੋਂ ਇੱਕ ਵੱਡੀ ਰਾਹਤ ਦਿਲਾਉਂਦਿਆਂ ਹੋਇਆਂ ਕਰੀਬ 100 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਨਾਲ ਇਸ ਕੂੜੇ ਦੇ ਪਹਾੜ ਨੂੰ ਹਟਾਉਣ ਦੀ ਹਰੀ ਝੰਡੀ ਦੇ ਦਿੱਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਰਵਜੋਤ ਸਿੰਘ ਨੇ ਦੱਸਿਆ ਕਿ ਜਿੱਥੇ ਇਸ ਕੂੜੇ ਦੇ ਪਹਾੜ ਤੋਂ ਸ਼ਹਿਰ ਵਾਸੀਆਂ ਨੂੰ ਨਿਜਾਤ ਮਿਲੇਗੀ ਉੱਥੇ ਹੀ ਇਸ ਕੂੜੇ ਤੋਂ ਤਿਆਰ ਕੀਤੀ ਜਾਣ ਵਾਲੀ ਖਾਦ ਅਤੇ ਕੂੜੇ ਵਿੱਚ ਮੌਜੂਦ ਪਲਾਸਟਿਕ ਤੋਂ ਵੀ ਲਾਹਾ ਲਿਆ ਜਾਵੇਗਾ, ਅਤੇ ਇਸ ਨਾਲ ਹੋਣ ਵਾਲੀ ਕਮਾਈ ਮੁੜ ਖਜ਼ਾਨੇ ਵਿੱਚ ਵਾਪਸ ਆ ਜਾਵੇਗੀ ਜਿਸ ਦਾ ਸਿੱਧਾ ਲਾਹਾ ਲੁਧਿਆਣਾ ਵਾਸੀਆਂ ਨੂੰ ਮਿਲੇਗਾ।
ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਦਿਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਹਲਕਾ ਪੂਰਵੀ ਦੇ ਇਲਾਕੇ ਚ ਲੱਗਦਾ ਕੂੜੇ ਦਾ ਡੰਪ ਹਲਕਾ ਵਾਸੀਆਂ ਲਈ ਬਹੁਤ ਵੱਡੀ ਸਮੱਸਿਆ ਦਾ ਕਾਰਨ ਬਣਿਆ ਹੋਇਆ ਸੀ ਇਲਾਕਾ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਕੂੜੇ ਦੇ ਡੰਪ ਨੂੰ ਹਟਾਉਣ ਲਈ ਕਰੀਬ 100 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ ਇਸ ਨੂੰ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ ਇਸ ਦੇ ਮੁਕੰਮਲ ਹੋਣ ਨਾਲ ਹਲਕਾ ਪੂਰਵੀ ਦੇ ਨਾਲ -ਨਾਲ ਸ਼ਹਿਰ ਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ। ਨਗਰ ਨਿਗਮ ਚੋਣਾਂ ਦੀ ਤਿਆਰੀ ਦੇ ਸਬੰਧ ਵਿੱਚ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਪੂਰਵੀ ਵਿੱਚ ਆਮ ਲੋਕਾਂ ਦੀ ਸਹੂਲਤਾਂ ਲਈ ਕਈ ਨਵੇਂ ਪ੍ਰੋਜੈਕਟਾਂ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਇਸ ਤੋਂ ਪਹਿਲਾਂ ਦੇ ਕਈ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ , ਖਾਸ ਕਰ ਹਲਕਾ ਵਾਸੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਕਲੀਨਿਕ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ ਜਿਸ ਨਾਲ ਹਲਕਾ ਵਾਸੀਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਕਸਦ ਸੂਬਾ ਵਾਸੀਆਂ ਨੂੰ ਦਵਾਈ ਪੜ੍ਹਾਈ ਦੇ ਨਾਲ - ਨਾਲ ਹਰ ਤਰ੍ਹਾਂ ਦੀਆਂ ਜਰੂਰੀ ਸਹੂਲਤਾਂ ਮੁਹਈਆ ਕਰਵਾਉਣਾ ਹੀ ਮੁੱਖ ਮਕਸਦ ਹੈ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੀ ਮੁੱਖ ਮਕਸਦ ਹੈ। ਜਿਮਨੀ ਚੋਣਾਂ ਦੇ ਨਤੀਜਿਆਂ ਨੂੰ ਦੇਖਦੇ ਹੋਏ ਲੋਕਾਂ ਵਿੱਚ ਭਾਰੀ ਉਤਸਾਹ ਹੈ ਤੇਜ਼ੀ ਨਾਲ ਚੱਲ ਰਹੇ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਵੀ ਆਪਣੇ ਆਪ ਨੂੰ ਖਾਸਾ ਸੁਖਾਲਾ ਮਹਿਸੂਸ ਕਰ ਰਹੇ ਹਨ। ਇਸ ਮੌਕੇ ਤੇ ਆਪ ਆਗੂ ਸੁਰਜੀਤ ਸਿੰਘ ਠੇਕੇਦਾਰ , ਸੁਰਿੰਦਰ ਮਦਾਨ , ਕਮਲ ਮਿਗਲਾਨੀ, ਜਸਵਿੰਦਰ ਸੰਧੂ ,ਬਖਸ਼ੀਸ ਹੀਰ, ਮਹਾਵੀਰ ਕੁਮਾਰ , ਮਹਿੰਦਰ ਸ਼ਰਮਾ , ਕੁਲਵਿੰਦਰ ਗਰੇਵਾਲ, ਜਤਿੰਦਰ ਸਿੰਘ ਸੋਢੀ, ਅਸ਼ਵਨੀ ਗੋਭੀ, ਕੁਲਦੀਪ ਚੌਹਾਨ, ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਅਨੂਪ ਸਿੰਘ ਰੂਬੀ, ਪਕੰਜ ਮਹਿਤਾ ,ਵਾਰਡ ਪ੍ਰਧਾਨ ਅਨੂਜ ਚੌਧਰੀ, ਮਹਾਂਵੀਰ ਸਿੰਘ, ਪ੍ਰਿੰਸੀਪਲ ਮੈਡਮ ਇੰਦਰਜੀਤ ਕੌਰ, ਅਮਰੀਕ ਸਿੰਘ ਸੈਣੀ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਹਾਜ਼ਰ ਸਨ।