ਚੇਅਰਮੈਨ ਚੰਦਨ ਗਰੇਵਾਲ ਵੱਲੋਂ ਸਫ਼ਾਈ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ

Nov28,2024 | Gautam Jalandhari | Ludhiana



ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ :- ਚੇਅਰਮੈਨ ਚੰਦਨ ਗਰੇਵਾਲ


ਚੇਅਰਮੈਨ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਕਿ ਹਰੇਕ ਸਫ਼ਾਈ ਕਰਮਚਾਰੀ ਨੂੰ ਐਤਵਾਰ ਦੀ ਛੁੱਟੀ ਜ਼ਰੂਰ ਕੀਤੀ ਜਾਵੇ


ਸਫਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਵੱਲੋਂ ਵੀਰਵਾਰ ਨੂੰ ਸਥਾਨਕ ਬੱਚਤ ਭਵਨ ਵਿਖੇ ਸਮੂਹ ਸਫਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਕੁੱਝ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਮੁਸ਼ਕਲਾਂ ਦਾ ਨਿਪਟਾਰਾ ਅਧਿਕਾਰੀਆਂ ਨੂੰ ਸਮਾਂਬੱਧ ਰਹਿ ਕੇ ਕਰਨ ਲਈ ਆਦੇਸ਼ ਦਿੱਤੇ ਗਏ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ, ਸੰਯੁਕਤ ਕਮਿਸ਼ਨਰ, ਨਗਰ ਨਿਗਮ ਸ੍ਰੀ ਅੰਕੁਰ ਮਹਿੰਦਰੂ, ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਸ੍ਰੀ ਜਸਦੇਵ ਸਿੰਘ ਸੇਖੋ ਤੋਂ ਇਲਾਵਾ ਨਗਰ ਨਿਗਮ,  ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਹਾਜ਼ਰ ਸਨ।


ਚੇਅਰਮੈਨ ਸ੍ਰੀ ਚੰਦਨ ਗਰੇਵਾਲ ਕੋਲ ਨਗਰ ਨਿਗਮ ਦੇ ਕਈ ਕਰਮਚਾਰੀਆਂ ਨੇ ਉਹਨਾਂ ਦੀ ਸਰਵਿਸ ਬੁੱਕ ਗੁੰਮ ਹੋਣ ਦੀ ਸ਼ਿਕਾਇਤ ਕੀਤੀ। ਜਿਸ ਤੇ ਚੇਅਰਮੈਨ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਬੰਧਤ ਕਲਰਕਾ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿਹੜਾ ਵੀ ਨਗਰ ਨਿਗਮ ਦਾ ਕਲਰਕ ਸਮਾਂਬੱਧ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਅਤੇ ਹੋਰ ਦਰਜਾ ਚਾਰ ਕਰਮਚਾਰੀਆਂ ਦੇ ਬਣਦੇ ਕੰਮ ਨਹੀਂ ਕਰਦਾ ਉਸ ਕਲਰਕ ਤੇ ਵੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜਿਹੜੇ ਕਰਮਚਾਰੀਆਂ ਦੀਆਂ ਤਰੱਕੀਆਂ ਡਿਊ ਹਨ, ਉਨ੍ਹਾਂ ਕਰਮਚਾਰੀਆਂ ਦੀਆਂ ਕਾਨੂੰਨ ਅਨੁਸਾਰ ਦਸੰਬਰ, 2024 ਦੇ ਪਹਿਲੇ ਹਫਤੇ ਤੱਕ ਤਰੱਕੀ ਕੀਤੀ ਜਾਵੇ ਅਤੇ ਉਹਨਾਂ ਦਾ ਬਣਦਾ ਹੱਕ ਉਹਨਾਂ ਨੂੰ ਦਿੱਤਾ ਜਾਵੇ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਰੇਕ ਸਫ਼ਾਈ ਕਰਮਚਾਰੀ ਨੂੰ ਐਤਵਾਰ ਦੀ ਛੁੱਟੀ ਜ਼ਰੂਰ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਉਹ ਜਨਵਰੀ ਦੇ ਪਹਿਲੇ ਹਫਤੇ ਫਿਰ ਲੁਧਿਆਣਾ ਵਿਖੇ ਆਉਣਗੇ ਅਤੇ ਇਹਨਾਂ ਕਰਮਚਾਰੀਆਂ ਦੀ ਭਲਾਈ ਲਈ ਮੀਟਿੰਗ ਕਰਨਗੇ। ਉਹਨਾਂ ਕਿਹਾ ਕਿ ਇਹਨਾਂ ਸਫ਼ਾਈ ਕਰਮਚਾਰੀਆਂ ਕਰਕੇ ਹੀ ਲੁਧਿਆਣਾ ਸਫ਼ਾਈ ਵਿਚ ਨੰਬਰ ਇੱਕ ਤੇ ਹੈ।


 ਸ੍ਰੀ ਚੰਦਨ ਗਰੇਵਾਲ ਵੱਲੋਂ ਕਿਹਾ ਗਿਆ ਕਿ ਸਫਾਈ ਕਮਿਸ਼ਨ ਸਫਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡੱਟ ਕੇ ਖੜ੍ਹਾ ਰਹੇਗਾ। ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।


ਚੇਅਰਮੈਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਸਫ਼ਾਈ ਕਰਮਚਾਰੀਆਂ ਦੀ ਤਰੱਕੀ ਅਤੇ ਭਲਾਈ ਲਈ ਵੱਧ ਤੋਂ ਵੱਧ ਉਪਰਾਲੇ ਕਰ ਰਹੀ ਹੈ।


ਸਫਾਈ ਕਰਮਚਾਰੀਆਂ ਵੱਲੋਂ ਵੀ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਚੇਅਰਮੈਨ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਬਾਰੇ ਕਿਹਾ ਗਿਆ।  ਸ੍ਰੀ ਚੰਦਨ ਗਰੇਵਾਲ ਨੇ ਕਿਹਾ ਕਿ ਸਫਾਈ/ਸੀਵਰਮੈਨ ਕਰਮਚਾਰੀਆਂ ਵੱਲੋਂ ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾਂਦੇ ਯਤਨ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਫਾਈ ਕਰਮਚਾਰੀਆਂ ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਉਹ ਸਫਾਈ ਕਰਮਚਾਰੀਆਂ ਦੀ ਹਰ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਪੁਰਜੋਰ ਯਤਨ ਕਰਦੇ ਰਹਿਣਗੇ।

-----------


Powered by Froala Editor

Safai-Karamchari-Commission-Chairman-Chandan-Grewal-At-Ludhiana-



TOP HEADLINES


ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜ
ਮੇਰੀ ਦਸਤਾਰ ਮੇਰੀ ਸ਼ਾਨ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ
ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਦੀ ਨਿਗਰਾਨੀ ਹੇਠ ਨਾਈਟ ਡੋਮੀ
ਲੁਧਿਆਣਾ ਦੇ ਵਾਰਡ ਨੰਬਰ 6 ਤੋਂ ਕਾਂਗਰਸ ਦੇ ਕੌਂਸਲਰ ਜਗਦੀਸ਼ ਲਾਲ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰ
ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹ
ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਕੌਮੀ ਪੱਧਰ ਦੇ ਸੱਭਿਆਚਾਰਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾ
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44133219

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us