ਗਲਾਡਾ ਨੇ ਲੁਧਿਆਣਾ ਵਿੱਚ ਦੋ ਅਣਅਧਿਕਾਰਤ ਕਲੋਨੀਆਂ ਨੂੰ ਢਾਹਿਆ
Dec4,2024
| Gautam Jalandhari | Ludhiana
ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਹਰਪ੍ਰੀਤ ਸਿੰਘ, ਆਈ.ਏ.ਐਸ. ਨੇ ਗੈਰ-ਕਾਨੂੰਨੀ ਕਲੋਨੀਆਂ 'ਤੇ ਵਿਸ਼ੇਸ਼ ਧਿਆਨ ਦੇ ਕੇ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਵਿਕਾਸ ਨੂੰ ਜ਼ੀਰੋ ਟਾਲਰੈਂਸ ਅਪਣਾਇਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਵਿੱਚ ਸਸਤੇ ਪਲਾਟ ਦੇਣ ਦੀ ਆੜ ਵਿੱਚ ਭੋਲੇ-ਭਾਲੇ ਵਸਨੀਕਾਂ ਨਾਲ ਧੱਕੇਸ਼ਾਹੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ ਹੈ, ਜਿਨ੍ਹਾਂ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਦੇ ਪਾਲਣਾ ਦੀ ਘਾਟ ਹੈ।
ਵਧੀਕ ਮੁੱਖ ਪ੍ਰਸ਼ਾਸਕ ਗਲਾਡਾ, ਲੁਧਿਆਣਾ ਵੱਲੋਂ ਅਣਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੇ ਹੁਕਮਾਂ ਦੀ ਪਾਲਣਾ ਕਰਦਿਆਂ, ਡਿਊਟੀ ਮੈਜਿਸਟ੍ਰੇਟ, ਪੁਲਿਸ ਫੋਰਸ ਅਤੇ ਗਲਾਡਾ ਰੈਗੂਲੇਟਰੀ ਵਿੰਗ ਦੀ ਇਨਫੋਰਸਮੈਂਟ ਟੀਮ ਨੇ 04 ਦਸੰਬਰ 2024 ਨੂੰ ਪਿੰਡ ਧਾਂਦਰਾ ਲੁਧਿਆਣਾ ਵਿਖੇ ਦੋ ਅਣਅਧਿਕਾਰਤ ਕਾਲੋਨੀਆਂ ਦੀਆਂ ਨਜਾਇਜ਼ ਸੜਕ ਅਤੇ ਇਹਨਾਂ ਥਾਵਾਂ 'ਤੇ ਹੋਰ ਨਾਜਾਇਜ਼ ਉਸਾਰੀਆਂ ਅਤੇ ਢਾਂਚਿਆਂ ਨੂੰ ਢਹਿ-ਢੇਰੀ ਕੀਤਾ ਗਿਆ।
ਜਦੋਂ ਡਿਵੈਲਪਰਾਂ ਨੂੰ ਨੋਟਿਸ ਦੇਣ ਦੇ ਬਾਵਜੂਦ ਵੀ ਉਹਨਾਂ ਗੈਰ-ਕਾਨੂੰਨੀ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਤਾਂ ਇਕ ਵਿਸ਼ੇਸ਼ ਟੀਮ ਨੇ ਢਾਹੁਣ ਦੀ ਮੁਹਿੰਮ ਚਲਾਈ, ਜੋ ਬਿਨਾਂ ਵਿਰੋਧ ਹੋ ਗਈ। ਸ਼ੁਰੂਆਤੀ ਪੜਾਅ 'ਤੇ ਗੈਰ-ਕਾਨੂੰਨੀ ਕਲੋਨੀਆਂ ਦੇ ਵਧਣ ਨੂੰ ਰੋਕਣ ਲਈ ਗਲਾਡਾ ਆਉਣ ਵਾਲੇ ਹਫ਼ਤਿਆਂ ਵਿੱਚ ਅਜਿਹੀਆਂ ਹੋਰ ਮੁਹਿੰਮਾਂ ਦੀ ਯੋਜਨਾ ਬਣਾ ਰਿਹਾ ਹੈ।
ਮੁੱਖ ਪ੍ਰਸ਼ਾਸਕ, ਗਲਾਡਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਕਲੋਨੀਆਂ ਵਿੱਚ ਜਾਇਦਾਦ/ਪਲਾਟ/ਇਮਾਰਤਾਂ ਦੀ ਖਰੀਦ ਨਾ ਕਰਨ ਕਿਉਂਕਿ ਗਲਾਡਾ ਕੋਈ ਵੀ ਸਹੂਲਤ ਜਿਵੇਂ ਕਿ ਵਾਟਰ ਸਪਲਾਈ, ਸੀਵਰੇਜ, ਬਿਜਲੀ ਕੁਨੈਕਸ਼ਨ, ਸਟਰੀਟ ਲਾਈਟਾਂ ਆਦਿ ਪ੍ਰਦਾਨ ਨਹੀਂ ਕਰੇਗਾ। ਉਨ੍ਹਾਂ ਦੇ ਮਨਜ਼ੂਰ ਕੀਤੇ ਨਕਸ਼ੇ ਗਲਾਡਾ ਦੀ ਅਧਿਕਾਰਤ ਵੈੱਬਸਾਈਟ 'ਤੇ ਉਪਲਬਧ ਹਨ, ਜੋ ਕਿ ਸੰਭਾਵੀ ਖਰੀਦਦਾਰਾਂ ਦੁਆਰਾ ਕੋਈ ਵੀ ਜਾਇਦਾਦ ਖਰੀਦਣ ਤੋਂ ਪਹਿਲਾਂ ਜਾਂਚੇ ਜਾ ਸਕਦੇ ਹਨ।
ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਨੇ ਦੱਸਿਆ ਕਿ ਗੈਰ-ਕਾਨੂੰਨੀ ਕਲੋਨੀਆਂ 'ਤੇ ਕਾਰਵਾਈ ਦੀ ਮੁਹਿੰਮ ਚਲਾਉਣ ਦੇ ਨਾਲ-ਨਾਲ ਅਜਿਹੀਆਂ ਕਲੋਨੀਆਂ ਦੇ ਡਿਵੈਲਪਰਾਂ ਵਿਰੁੱਧ ਐਫ.ਆਈ.ਆਰ, ਕਲੋਨੀਆਂ ਵਿੱਚ ਪਲਾਟਾਂ ਦੀ ਰਜਿਸਟਰੀ ਨਾ ਕਰਵਾਉਣ ਲਈ ਸਬੰਧਤ ਤਹਿਸੀਲਦਾਰਾਂ, ਬਿਜਲੀ ਦੇ ਕੁਨੈਕਸ਼ਨ ਨਾ ਦੇਣ ਲਈ ਪੀ.ਐਸ.ਪੀ.ਸੀ.ਐਲ. ਨੂੰ ਵੀ ਅਗਾਊਂ ਸਿਫਾਰਸ਼ ਕੀਤੀ ਗਈ ਹੈ।
Powered by Froala Editor
Glada-Demolishes-2-Unauthorised-Colonies-In-Ludhiana