*ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਨਗਰ ਨਿਗਮ ਜ਼ੋਨ ਸੀ ਦਫ਼ਤਰ ਵਿਖੇ ਅਹੁਦਾ ਸੰਭਾਲਿਆ; ਸਮਾਜ ਦੀ ਬਿਹਤਰੀ ਲਈ ਜਨਤਾ ਅਤੇ ਨਗਰ ਨਿਗਮ ਵਿਚਕਾਰ ਪੁਲ ਵਜੋਂ ਕੰਮ ਕਰਨ ਦਾ ਲਿਆ ਪ੍ਰਣ* *ਸਮਾਗਮ ਦੌਰਾਨ ਵਿਧਾਇਕ ਕੁਲਵੰਤ ਸਿੱਧੂ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਡਾ. ਸੁਖਚੈਨ ਬੱਸੀ ਗੋਗੀ, ਕੌਂਸਲਰਾਂ ਸਮੇਤ ਹੋਰ ਹਾਜ਼ਰ ਸਨ* ਲੁਧਿਆਣਾ, 4 ਫਰਵਰੀ: ਸ਼ਹਿਰ ਦੇ ਹਾਲ ਹੀ ਵਿੱਚ ਚੁਣੇ ਗਏ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਮੰਗਲਵਾਰ ਨੂੰ ਗਿੱਲ ਰੋਡ 'ਤੇ ਨਗਰ ਨਿਗਮ ਦੇ ਜ਼ੋਨ ਸੀ ਦਫ਼ਤਰ ਵਿਖੇ ਅਹੁਦਾ ਸੰਭਾਲਿਆ। ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕਰਦੇ ਹੋਏ, ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਉਹ ਜਨਤਾ ਅਤੇ ਨਗਰ ਨਿਗਮ ਵਿਚਕਾਰ ਪੁਲ ਵਜੋਂ ਕੰਮ ਕਰਨਗੇ। ਉਹਨਾਂ ਦਾ ਉਦੇਸ਼ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਨਾ, ਜਨਤਕ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਹੋਵੇਗਾ। ਇਸ ਸਮਾਰੋਹ ਦੌਰਾਨ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਬੱਸੀ ਗੋਗੀ, ਕੌਂਸਲਰ ਯੁਵਰਾਜ ਸਿੰਘ, ਕੌਂਸਲਰ ਸੋਹਣ ਸਿੰਘ ਗੋਗਾ, ਕੌਂਸਲਰ ਕੋਮਲ ਪ੍ਰੀਤ, ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਊਸ਼ਾ ਰਾਣੀ, ਐਡਵੋਕੇਟ ਸਰਤਾਜ ਸਿੱਧੂ, ਕਮਲ ਕਪੂਰ, ਪਰਮਿੰਦਰ ਸੋਮਾ, ਮਨੀ ਭਗਤ ਆਦਿ ਹਾਜ਼ਰ ਸਨ। ਇਸ ਮੌਕੇ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਸੁਪਰਡੈਂਟ ਅਬਦੁਲ ਸੱਤਾਰ, ਏ.ਟੀ.ਪੀ ਜਗਦੀਪ ਸਿੰਘ ਆਦਿ ਵੀ ਮੌਜੂਦ ਸਨ। ਦਫ਼ਤਰ ਵਿੱਚ ਚਾਰਜ ਸੰਭਾਲਣ ਤੋਂ ਪਹਿਲਾਂ, ਵਿਧਾਇਕ ਸਿੱਧੂ ਅਤੇ ਡਿਪਟੀ ਮੇਅਰ ਜੌਹਰ ਨੇ ਗਿੱਲ ਰੋਡ 'ਤੇ ਇੱਕ ਵਧਾਈ ਮਾਰਚ ਕੱਢਿਆ ਅਤੇ ਜਨਤਾ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕੀਤਾ। ਜਨਤਾ ਨੂੰ ਉਨ੍ਹਾਂ ਦੀ ਸੇਵਾ ਕਰਨ ਦੇ ਇਸ ਮੌਕੇ ਲਈ ਧੰਨਵਾਦ ਕਰਦੇ ਹੋਏ, ਵਿਧਾਇਕ ਸਿੱਧੂ ਅਤੇ ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਉਹ ਪਹਿਲਾਂ ਹੀ ਜਨਤਾ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ ਅਤੇ ਇਹ ਮੌਕਾ ਉਨ੍ਹਾਂ ਨੂੰ ਜਨਤਕ ਸ਼ਿਕਾਇਤਾਂ ਨੂੰ ਹੱਲ ਕਰਨ ਅਤੇ ਵੱਡੇ ਪੱਧਰ 'ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਹੋਰ ਪ੍ਰੇਰਿਤ ਕਰੇਗਾ। ਜੌਹਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੰਮ ਨੂੰ ਸੁਚਾਰੂ ਬਣਾਉਣ ਅਤੇ ਨਗਰ ਨਿਗਮ ਦੇ ਦਫ਼ਤਰਾਂ ਵਿੱਚ ਵਸਨੀਕਾਂ ਲਈ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣ। ਮੀਟਿੰਗ ਦੌਰਾਨ, ਈ-ਸੇਵਾ ਪੋਰਟਲ 'ਤੇ ਕੌਂਸਲਰਾਂ ਦੇ ਆਈ.ਡੀ ਵੀ ਬਣਾਏ ਗਏ, ਜੋ ਕਿ ਸੂਬਾ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਬਹੁਤ ਸਾਰੀਆਂ ਸੇਵਾਵਾਂ ਔਨਲਾਈਨ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਆਈ.ਡੀ ਬਣਾਉਣ ਦੀ ਪ੍ਰਕਿਰਿਆ ਜ਼ੋਨ ਸੀ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਕੌਂਸਲਰ ਵਸਨੀਕਾਂ ਦੁਆਰਾ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਨੂੰ ਔਨਲਾਈਨ ਸਿਫਾਰਸ਼/ਮਨਜ਼ੂਰ ਕਰ ਸਕਣਗੇ।
Deputy-Mayor-Prince-Johar-Takes-Charge
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)