ਹਰਿਆ ਭਰਿਆ ਲੁਧਿਆਣਾ ਸਾਫ ਲੁਧਿਆਣਾ :ਨਗਰ ਨਿਗਮ ਇਸ ਮਾਨਸੂਨ ਸੀਜਨ ਵਿੱਚ ਲਗਾਏਗਾ ਇਕ ਲੱਖ ਪੌਦੇ

ਟਰੈਕ ਰੱਖਣ ਲਈ ਪੌਦਿਆਂ ਦੀ ਜੀਓ ਟੈਗਿੰਗ ਕੀਤੀ ਜਾਵੇਗੀ

ਪੌਦੇ ਲਗਾਉਣ ਦੀਆਂ ਮਹਿਮਾ ਵਿੱਚ ਗੈਰ ਸਰਕਾਰੀ ਸੰਸਥਾਵਾਂ ਪੀ ਐਮ ਸੀ ਆਰ ਡਬਲਯੂ ਏ ਆਦੀ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ

Jun27,2025 | Preet Kang | Ludhiana

ਹਰਿਆਲੀ ਨੂੰ ਵੱਡਾ ਹੁਲਾਰਾ ਦੇਣ ਅਤੇ ਸਾਫ਼ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਸ਼ਹਿਰ ਭਰ ਵਿੱਚ ਇੱਕ ਵਿਸ਼ਾਲ ਪੌਦੇ ਲਗਾਉਣ ਦੀ ਮੁਹਿੰਮ ਚਲਾਏਗੀ ਅਤੇ ਇਸ ਮਾਨਸੂਨ ਸੀਜ਼ਨ ਦੌਰਾਨ 1 ਲੱਖ ਪੌਦੇ ਲਗਾਏ ਜਾਣਗੇ।

ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਬਾਗਬਾਨੀ ਅਤੇ ਬੀ.ਐਂਡ.ਆਰ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਜਿਨ੍ਹਾਂ ਨੂੰ ਸ਼ਹਿਰ ਭਰ ਵਿੱਚ ਪੌਦੇ ਲਗਾਉਣ ਦੀਆਂ ਮੁਹਿੰਮਾਂ ਚਲਾਉਣ ਦਾ ਕੰਮ ਸੌਂਪਿਆ ਗਿਆ ਹੈ। ਅਧਿਕਾਰੀਆਂ ਨੂੰ ਪੌਦੇ ਲਗਾਉਣ ਦੀਆਂ ਮੁਹਿੰਮਾਂ ਲਈ ਥਾਵਾਂ ਨੂੰ ਅੰਤਿਮ ਰੂਪ ਦੇਣ ਦੇ ਆਦੇਸ਼ ਦਿੱਤੇ ਗਏ ਹਨ।

ਇਹ ਮੀਟਿੰਗ ਵੀਰਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਹੋਈ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਅੰਕੁਰ ਮਹਿੰਦਰੂ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਨਿਗਰਾਨ ਇੰਜੀਨੀਅਰ ਰਾਹੁਲ ਗਗਨੇਜਾ, ਨਿਗਰਾਨ ਇੰਜੀਨੀਅਰ ਰਣਜੀਤ ਸਿੰਘ, ਨਿਗਰਾਨ ਇੰਜੀਨੀਅਰ ਪ੍ਰਵੀਨ ਸਿੰਗਲਾ, ਜੇ.ਈ ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ।

ਰੁੱਖਾਂ ਦੇ ਬਚਾਅ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਮੁਹਿੰਮ ਅਧੀਨ ਲਗਾਏ ਜਾਣ ਵਾਲੇ ਪੌਦਿਆਂ ਦੀ ਜੀਓ-ਟੇਗਿੰਗ ਦੇ ਹੁਕਮ ਦਿੱਤੇ ਹਨ ਅਤੇ ਜਿੱਥੇ ਵੀ ਲੋੜ ਹੋਵੇ, ਪੌਦਿਆਂ ਦੇ ਆਲੇ-ਦੁਆਲੇ ਟ੍ਰੀ ਗਾਰਡ ਲਗਾਏ ਜਾਣਗੇ।

ਡੇਚਲਵਾਲ ਨੇ ਅੱਗੇ ਕਿਹਾ ਕਿ ਗੈਰ-ਸਰਕਾਰੀ ਸੰਸਥਾਵਾਂ, ਪਾਰਕ ਪ੍ਰਬੰਧਨ ਕਮੇਟੀਆਂ (ਪੀ.ਐਮ.ਸੀ), ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ (ਆਰ.ਡਬਲਯੂ.ਏ) ਆਦਿ ਨੂੰ ਵੀ ਇਸ ਮੁਹਿੰਮ ਅਧੀਨ ਸ਼ਾਮਲ ਕੀਤਾ ਜਾ ਰਿਹਾ ਹੈ।

ਇਸ ਦੌਰਾਨ, ਡੇਚਲਵਾਲ ਨੇ ਜਨਤਾ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣੇ ਆਲੇ-ਦੁਆਲੇ ਪੌਦੇ ਲਗਾਉਣ ਦੀ ਅਪੀਲ ਕੀਤੀ। ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਨਿਵਾਸੀਆਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ, ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪੌਦਿਆਂ ਦੇ ਬਚਾਅ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ।

Powered by Froala Editor

Environment-Clean-And-Green-Ludhiana-Plantain-Drive-Mansson-



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459756

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us