ਨਿਵਾਸੀਆਂ ਨੂੰ ਬਕਾਇਆ ਪ੍ਰਾਪਟਰੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ ਵਿੱਚ ਸਹੂਲਤ ਦੇਣ ਲਈ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਹੁਕਮ ਦਿੱਤਾ ਹੈ ਕਿ ਨਗਰ ਨਿਗਮ ਦੇ ਜ਼ੋਨਲ ਸੁਵਿਧਾ ਕੇਂਦਰ ਐਤਵਾਰ (27 ਜੁਲਾਈ) ਨੂੰ ਵੀ ਖੁੱਲ੍ਹੇ ਰਹਿਣਗੇ।
ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ 31 ਜੁਲਾਈ, 2025 ਰਾਜ ਸਰਕਾਰ ਦੁਆਰਾ ਪਹਿਲਾਂ ਸੂਚਿਤ ਕੀਤੀ ਗਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ) ਨੀਤੀ ਦੇ ਤਹਿਤ ਬਿਨਾਂ ਕਿਸੇ ਜੁਰਮਾਨੇ ਅਤੇ ਵਿਆਜ ਦੇ ਬਕਾਇਆ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਦਾ ਆਖਰੀ ਦਿਨ ਹੈ।
ਅਧਿਕਾਰੀਆਂ ਨੇ ਕਿਹਾ ਕਿ ਪ੍ਰਾਪਰਟੀ ਟੈਕਸ ਹਰ ਸਾਲ ਸਵੈ-ਮੁਲਾਂਕਣ ਦੇ ਆਧਾਰ 'ਤੇ ਜਮ੍ਹਾ ਹੁੰਦਾ ਹੈ। ਜੇਕਰ ਜਾਇਦਾਦ ਮਾਲਕ ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਨਗਰ ਨਿਗਮ ਦੁਆਰਾ ਬਕਾਇਆ ਰਕਮ 'ਤੇ 20 ਪ੍ਰਤੀਸ਼ਤ ਜੁਰਮਾਨਾ ਅਤੇ 18 ਪ੍ਰਤੀਸ਼ਤ ਸਾਲਾਨਾ ਵਿਆਜ ਲਗਾਇਆ ਜਾਂਦਾ ਹੈ।
ਇਸ ਓ.ਟੀ.ਐਸ ਨੀਤੀ ਦੇ ਤਹਿਤ, ਵਸਨੀਕ ਹੁਣ 31 ਜੁਲਾਈ, 2025 ਤੱਕ ਬਕਾਇਆ ਟੈਕਸ ਬਿਨਾਂ ਕਿਸੇ ਜੁਰਮਾਨੇ ਜਾਂ ਵਿਆਜ ਦੇ ਜਮ੍ਹਾਂ ਕਰਵਾ ਸਕਦੇ ਹਨ। ਬਕਾਇਆ ਟੈਕਸ ਨਗਰ ਨਿਗਮ ਦੇ ਜ਼ੋਨਲ ਦਫ਼ਤਰਾਂ ਵਿੱਚ ਸਥਿਤ ਸੁਵਿਧਾ ਕੇਂਦਰਾਂ ਵਿੱਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ।