ਪੰਜਾਬ ਸਰਕਾਰ ਦੀ ਈ-ਗਵਰਨੈਂਸ ‘ਚ ਵੱਡੀ ਪਹਿਲਕਦਮੀ: ਸ਼ਹਿਰੀ ਨਾਗਰਿਕਾਂ ਲਈ 8 ਨਵੀਆਂ ਸੇਵਾਵਾਂ ਹੋਣਗੀਆਂ ਸ਼ੁਰੂ

Aug28,2025 | Jagrati Lahar Bureau | Chandigarh

ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ: ਡਾ. ਰਵਜੋਤ ਸਿੰਘ
ਈ-ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਨਾਗਰਿਕ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਅਧੀਨ 8 ਨਵੀਆਂ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣਾ, ਪਾਰਦਰਸ਼ਤਾ ਅਤੇ ਕਰਮਚਾਰੀਆਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣਾ ਹੈ।
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਵੀਆਂ ਸੇਵਾਵਾਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਸ਼ਹਿਰ ਨਿਵਾਸੀਆਂ ਲਈ ਪਾਲਤੂ ਜਾਨਵਰਾਂ ਦੇ ਲਾਇਸੈਂਸਾਂ ਦੀ ਆਨਲਾਈਨ ਅਰਜ਼ੀ ਅਤੇ ਜਾਰੀ ਕਰਨਾ, ਕਿਰਾਏ ਅਤੇ ਲੀਜ਼ ਸਮਝੌਤਿਆਂ ਦੇ ਪ੍ਰਬੰਧਨ ਲਈ ਡਿਜੀਟਲ ਪਲੇਟਫਾਰਮ, ਇਸ਼ਤਿਹਾਰਾਂ ਅਤੇ ਹੋਰਡਿੰਗਾਂ ਲਈ ਆਨਲਾਈਨ ਪ੍ਰਵਾਨਗੀਆਂ, ਟ੍ਰੈਫਿਕ ਅਤੇ ਹੋਰ ਉਲੰਘਣਾਵਾਂ ਲਈ ਚਲਾਨਾਂ ਦੀ ਈ-ਚਲਾਨਿੰਗ ਜਾਰੀ ਕਰਨਾ ਅਤੇ ਨਾਗਰਿਕਾਂ ਲਈ ਕੂੜਾ ਫੀਸਾਂ ਦਾ ਆਨਲਾਈਨ ਭੁਗਤਾਨ ਆਦਿ ਪ੍ਰਮੁੱਖ ਸੇਵਾਵਾਂ ਹੋਣਗੀਆਂ।
ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ, "ਪੰਜਾਬ ਪਹਿਲਾਂ ਹੀ ਈ-ਗਵਰਨੈਂਸ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਸੂਬਾ ਹੈ ਅਤੇ ਇਨ੍ਹਾਂ ਨਵੀਆਂ ਪਹਿਲਕਦਮੀਆਂ ਕਰਨ ਦਾ ਸਾਡਾ ਉਦੇਸ਼, ਸ਼ਹਿਰੀ ਸੇਵਾਵਾਂ ਨੂੰ ਅਗਲੇ ਪੱਧਰ ‘ਤੇ ਲੈ ਕੇ ਜਾਣਾ ਹੈ।’’ ਉਨ੍ਹਾਂ ਦੱਸਿਆ ਕਿ, ‘’ਇਹ 8 ਨਵੀਆਂ ਸੇਵਾਵਾਂ ਨਾ ਸਿਰਫ ਸਾਡੀਆਂ ਸਥਾਨਕ ਸਰਕਾਰਾਂ ਦੀ ਕੁਸ਼ਲਤਾ ਵਿੱਚ ਸੁਧਾਰ ਕਰਨਗੀਆਂ, ਬਲਕਿ ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਤੱਕ ਸੁਵਿਧਾਜਨਕ ਅਤੇ ਪਾਰਦਰਸ਼ੀ ਪਹੁੰਚ ਵੀ ਪ੍ਰਦਾਨ ਕਰਨਗੀਆਂ।"
ਡਾ. ਰਵਜੋਤ ਸਿੰਘ ਨੇ ਇਨ੍ਹਾਂ ਸੇਵਾਵਾਂ ਦੇ ਪ੍ਰਭਾਵ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਨ੍ਹਾਂ ਵੱਖ-ਵੱਖ ਸੇਵਾਵਾਂ ਦੇ ਸਵੈਚਾਲਨ ਨਾਲ ਪ੍ਰਕਿਰਿਆ ਦਾ ਸਮਾਂ ਘਟੇਗਾ ਅਤੇ ਕੁਸ਼ਲਤਾ ਵਧੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਪਾਰਦਸ਼ੀ ਅਤੇ ਆਨਲਾਈਨ ਢੰਗ ਨਾਲ ਨਾਗਰਿਕਾਂ ਨੂੰ ਅਸਲ-ਸਮੇਂ ਦੇ ਅਪਡੇਟ ਅਤੇ ਟਰੈਕਿੰਗ ਸਮਰੱਥਾਵਾਂ ਤਹਿਤ ਪ੍ਰਦਾਨ ਕੀਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੇਵਾਵਾਂ ਨਾਲ ਕਰਮਚਾਰੀ ਕੁਸ਼ਲਤਾ ਵਿੱਚ ਸੁਧਾਰ ਆਏਗਾ ਅਤੇ ਡਿਜੀਟਲ ਪਲੇਟਫਾਰਮ ਕਰਮਚਾਰੀਆਂ ਨੂੰ ਉੱਚ-ਪ੍ਰਾਥਮਿਕਤਾ ਵਾਲੇ ਕੰਮਾਂ ‘ਤੇ ਧਿਆਨ ਕੇਂਦਰਿਤ ਕਰਨ ਅਤੇ ਸਮੁੱਚੀ ਉਤਪਾਦਕਤਾ ਵਿੱਚ ਸੁਧਾਰ ਕਰਨ ਦੇ ਯੋਗ ਬਣਾਉਣਗੇ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀ ਈ-ਗਵਰਨੈਂਸ ਪ੍ਰਤੀ ਵਚਨਬੱਧਤਾ ਬਿਹਤਰ ਪ੍ਰਸ਼ਾਸ਼ਨ ਲਈ ਤਕਨਾਲੋਜੀ ਦਾ ਲਾਭ ਉਠਾਉਣ ਦੇ ਨਿਰੰਤਰ ਯਤਨਾਂ ਵਿੱਚ ਸਪੱਸ਼ਟ ਹੈ। ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਨਵੀਆਂ ਸੇਵਾਵਾਂ ਨਾਗਰਿਕਾਂ ਦੇ ਅਨੁਭਵ ਨੂੰ ਮਹੱਤਵਪੂਰਨ ਤੌਰ ‘ਤੇ ਵਧਾਉਣਗੀਆਂ ਅਤੇ ਦੂਜੇ ਰਾਜਾਂ ਲਈ ਇੱਕ ਮਾਪਦੰਡ ਸਥਾਪਤ ਕਰਨਗੀਆਂ।

Powered by Froala Editor

Punjab-Govt-Major-Initiative-In-E-governance-8-New-Services-To-Be-Launched-For-Urban-Citizens



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459717

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us