ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

Sep21,2025 | Jagrati Lahar Bureau | Chandigarh

ਪ੍ਰਭਾਵਿਤ ਲੋਕਾਂ ਦੀ 543 ਫੌਗਿੰਗ ਮਸ਼ੀਨਾਂ, 10,000 ਰੁਪਏ ਕਰਜ਼ਾ ਰਾਸ਼ੀ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ-ਸ਼ਹਿਰੀ ਨਾਲ ਕੀਤੀ ਜਾ ਰਹੀ ਹੈ ਸਹਾਇਤਾ
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ "ਖੇਤਰ ਜ਼ਿੰਮੇਵਾਰੀ ਯੋਜਨਾ" ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ 'ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਜਨਤਕ ਸਿਹਤ ਅਤੇ ਸੁਰੱਖਿਆ ਲਈ ਉਪਾਵਾਂ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਨਿਗਮ ਦੀਆਂ ਟੀਮਾਂ ਦੁਆਰਾ ਅਵਾਰਾ ਪਸ਼ੂਆਂ ਨੂੰ ਯੋਜਨਾਬੱਧ ਢੰਗ ਨਾਲ ਇੱਕਤਰ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀ ਸਹਾਇਤਾ ਨਾਲ ਅਵਾਰਾ ਕੁੱਤਿਆਂ ਨੂੰ ਐਂਟੀ-ਰੇਬੀਜ਼ ਟੀਕੇ ਲਗਾਏ ਜਾ ਰਹੇ ਹਨ ਜਦੋਂ ਕਿ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਧਨ ਅਤੇ ਹੋਰ ਜਾਨਵਰਾਂ ਲਈ ਟੀਕਾਕਰਨ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਹਾਲਾਤ ਆਮ ਵਾਂਗ ਹੋਣ ਤੱਕ ਅਵਾਰਾ ਪਸ਼ੂਆਂ ਅਤੇ ਜਾਨਵਰਾਂ ਨੂੰ ਰੱਖਣ ਲਈ ਵਿਸ਼ੇਸ਼ ਆਸਰਾ ਸਥਾਨ ਤਿਆਰ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਅਵਾਰਾ ਪਸ਼ੂਆਂ ਨੂੰ ਕੰਟਰੋਲ ਕਰਨ, ਉਹਨਾਂ ਦੀ ਲਾਗ ਤੋਂ ਬਚਾਅ ਅਤੇ ਜਨਤਕ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇਹ ਕਦਮ ਬਹੁਤ ਮਹੱਤਵਪੂਰਨ ਹਨ।
ਸਫ਼ਾਈ ਬਹਾਲੀ ਦੇ ਵੇਰਵੇ ਦਿੰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਆਪਣੇ ਰਾਹਤ ਕਾਰਜਾਂ ਵਿੱਚ ਸੀਵਰੇਜ ਬਹਾਲੀ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਬੰਦ ਸੀਵਰੇਜ ਨੂੰ ਸਾਫ਼ ਕਰਨ ਅਤੇ ਇਸ ਨਾਲ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵ ਨੂੰ ਰੋਕਣ ਲਈ ਹੜ੍ਹ ਪ੍ਰਭਾਵਿਤ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਕੁੱਲ 4,407 ਸੀਵਰਮੈਨ 24 ਘੰਟੇ ਕੰਮ ਵਿੱਚ ਲੱਗੇ ਹੋਏ ਹਨ। ਬੰਦ ਅਤੇ ਨੁਕਸਾਨੇ ਗਏ ਸੀਵਰੇਜ ਦੇ ਹਿੱਸਿਆਂ ਦੀ ਪਛਾਣ ਕਰਨ ਲਈ ਸੀਵਰ ਨੈਟਵਰਕ ਦੀ ਮੈਪਿੰਗ ਕੀਤੀ ਗਈ ਹੈ ਅਤੇ ਵੱਡੇ ਪੱਧਰ 'ਤੇ ਆਧੁਨਿਕ ਮਸ਼ੀਨਰੀ ਅਤੇ ਹੱਥਾਂ ਨਾਲ ਗਾਰ ਕੱਢੀ  ਜਾ ਰਹੀ ਹੈ। ਇਸ ਕਾਰਜ ਲਈ ਹਸਪਤਾਲ, ਸਕੂਲ, ਬਾਜ਼ਾਰ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸੀਵਰਮੈਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਪ੍ਰਮੁੱਖ ਚਿੰਤਾ ਦਾ ਵਿਸ਼ਾ ਹੈ, ਇਸ ਲਈ ਖਤਰਨਾਕ ਹਾਲਾਤਾਂ ਵਿੱਚ ਕੰਮ ਕਰਨ ਵਾਲਿਆਂ ਨੂੰ ਸੁਰੱਖਿਆਤਮਕ ਗੀਅਰ, ਮਸ਼ੀਨੀ ਔਜ਼ਾਰ ਅਤੇ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਖਰਾਬ ਸੀਵਰ ਲਾਈਨਾਂ, ਮੈਨਹੋਲਾਂ ਅਤੇ ਪੰਪਿੰਗ ਸਟੇਸ਼ਨਾਂ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਰਾਹਤ ਮੁਹਿੰਮ ਸਿਰਫ਼ ਸੀਵਰੇਜ ਤੱਕ ਸੀਮਤ ਨਹੀਂ ਹੈ। ਯੋਗ ਲਾਭਪਾਤਰੀਆਂ ਲਈ ਪ੍ਰਧਾਨ ਮੰਤਰੀ ਆਵਾਸ ਯੋਜਨਾ -ਸ਼ਹਿਰੀ 2.0 ਅਧੀਨ ਨੁਕਸਾਨੇ ਗਏ ਘਰਾਂ ਅਤੇ ਦੁਕਾਨਾਂ ਦੀ ਮੁਰੰਮਤ ਸ਼ੁਰੂ ਕੀਤੀ ਗਈ ਹੈ। 17 ਸਤੰਬਰ ਤੋਂ 2 ਅਕਤੂਬਰ ਤੱਕ ਇੱਕ ਵਿਸ਼ੇਸ਼ ਮੁਹਿੰਮ ਰਾਹੀਂ ਫੇਰੀ ਵਾਲਿਆਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਜਿਸ ਵਿੱਚ ਗਰੰਟੀ ਕਵਰੇਜ ਅਧੀਨ 10,000 ਰੁਪਏ ਕਰਜ਼ੇ ਨਾਲ 80,000 ਰੁਪਏ ਤੱਕ ਦੀ ਕੁੱਲ ਕ੍ਰੈਡਿਟ ਸਹੂਲਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਇਸ ਦੇ ਨਾਲ ਹੀ ਸਫ਼ਾਈ ਨੂੰ ਬਹਾਲ ਕਰਨ ਲਈ ਮਲਬਾ ਹਟਾਉਣ ਅਤੇ ਵਿਗਿਆਨਕ ਤੌਰ 'ਤੇ ਲਾਸ਼ਾਂ ਦੇ ਨਿਪਟਾਰੇ ਸਬੰਧੀ ਕੰਮ ਕੀਤਾ ਜਾ ਰਿਹਾ ਹੈ ਜਦੋਂ ਕਿ ਵੈਕਟਰ-ਜਨਿਤ ਬਿਮਾਰੀਆਂ ਨੂੰ ਰੋਕਣ ਲਈ ਸਮੂਹਿਕ ਕਾਰਜਾਂ ਲਈ 543 ਫੌਗਿੰਗ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਪ੍ਰਭਾਵਸ਼ਾਲੀ ਨਤੀਜਿਆਂ ਨੂੰ ਯਕੀਨੀ ਬਣਾਉਣ ਲਈ ਮਿਉਂਸਪਲ ਇੰਜੀਨੀਅਰਾਂ ਦੀ ਨਿਗਰਾਨੀ ਹੇਠ ਰੋਜ਼ਾਨਾ ਨਿਗਰਾਨੀ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਸਮੁੱਚੇ ਕਾਰਜ ਦੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਕਾਰਜਕਾਰੀ ਅਧਿਕਾਰੀ ਸਿੱਧੇ ਤੌਰ 'ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਜਦੋਂ ਕਿ ਇੱਕ ਕੇਂਦਰੀਕ੍ਰਿਤ ਨਿਗਰਾਨੀ ਸੈੱਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਯੂਐਲਬੀਜ਼ ਤੋਂ ਰੋਜ਼ਾਨਾ ਰਿਪੋਰਟਾਂ ਨੂੰ ਟਰੈਕ ਕਰ ਰਿਹਾ ਹੈ। ਵਾਰਡ-ਪੱਧਰੀ ਕਮੇਟੀਆਂ ਅਤੇ ਕਮਿਊਨਿਟੀ ਵਲੰਟੀਅਰ ਵੀ ਇਸਦੇ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਸਹਾਇਤਾ ਕਰਨ ਲਈ ਆਪਣਾ ਵਿਸ਼ੇਸ਼ ਯੋਗਦਾਨ ਦੇ ਰਹੀ ਹੈ।

Powered by Froala Editor

4407-Sewermen-Round-the-clock-Restoring-Sewerage-Networks-Dr-Ravjot-Singh



TOP HEADLINES


*ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਬਲੈ
*ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.
ਜ਼ਿਲ੍ਹੇ ਵਿੱਚ ਨੀਟ ਦੀ ਪ੍ਰੀਖਿਆ ਲਈ 2 ਪ੍ਰੀਖਿਆ ਕੇਂਦਰ ਸਥਾਪਿਤ
ਪੰਜਾਬ ਚ ਬਿਜਲੀ ਦੇ ਲੱਗ ਰਹੇ ਕੱਟ ਨੂੰ ਲੈਕੇ ਮੰਤਰੀ ਸੰਜੀਵ ਅਰੋੜ
ਜਸਪਾਲੋਂ ਦੇ 26 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਚ
ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ Jee ਮੇਨਸ-2 2026 ਵਿੱਚ ਸ
ਸਿਹਤ ਵਿਭਾਗ ਵੱਲੋਂ 1,500 ਕਿਲੋ ਸ਼ੱਕੀ ਦੇਸੀ ਘੀ ਬਰਾਮਦ
ਯੁੱਧ ਨਸ਼ਿਆਂ ਵਿਰੁੱਧ ਦੀ ਮੁਹਿਮ ਤਹਿਤ ਖੰਨਾ ਪੁਲਿਸ ਵੱਲੋ ਨਸ਼ਾ
*ਲੁਧਿਆਣਾ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ
ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲਿਸ
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋ
ਕੋਠੇ ਬੱਗੂ ਨੇੜੇ ਭਿਆਨਕ ਹਾਦਸਾ, ਕਾਰ ਚਾਲਕ ਦੀ ਮੌਤ
2 ਬੱਚੀਆਂ ਰੇਲਵੇ ਸਟੇਸ਼ਨ ਬਠਿੰਡਾ ਤੋਂ ਲਾਵਾਰਿਸ ਹਾਲਤ ਚ ਮਿਲੀਆਂ
ਹਰਚੰਦ ਸਿੰਘ ਬਰਸਟ ਵੱਲੋਂ ਪੀਐਮਬੀ ਕੁਨੈਕਟ ਮੋਬਾਇਲ ਐਪ ਲਾਂਚ --
*ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਭਲਾਈ
*punjab Witnesses Significant Decline In Gangster-rela
ਜੀਰਾ ਦੀ ਮਖੂ ਪੁਲਿਸ ਵੱਲੋਂ ਹਨੀ ਟਰੈਪ ਗਿਰੋਹ ਦਾ ਪਰਦਾਫਾਸ਼, ਟ
ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿ
ਦੀਵਾਨ ਦਾ ਮਾਨ ਸਰਕਾਰ ‘ਤੇ ਹਮਲਾ: ਲੁਧਿਆਣਾ ਵਿੱਚ ਬਿਜਲੀ ਦੇ ਭਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49883465

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us