; ਨਗਰ ਨਿਗਮ ਕਮਿਸ਼ਨਰ ਨੇ ਜ਼ਮੀਨੀ ਪੱਧਰ 'ਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਕੀਤੇ ਜਾਰੀ* *ਸਿਹਤ ਸ਼ਾਖਾ, ਬੀ.ਐਂਡ.ਆਰ ਸ਼ਾਖਾ, ਬਾਗਬਾਨੀ ਸ਼ਾਖਾ ਦੀਆਂ ਟੀਮਾਂ ਤਾਲਮੇਲ ਨਾਲ ਕੰਮ ਕਰਨਗੀਆਂ; ਜ਼ੋਨਲ ਕਮਿਸ਼ਨਰ ਕਰਨਗੇ ਫੀਲਡ ਨਿਰੀਖਣ* *ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਤਾਇਨਾਤ; ਕੂੜੇ ਦੀ ਨਿਯਮਤ ਲਿਫਟਿੰਗ ਯਕੀਨੀ ਬਣਾਈ ਜਾਵੇਗੀ* ਲੁਧਿਆਣਾ, 30 ਸਤੰਬਰ: ਸਫ਼ਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਪਹਿਲਕਦਮੀ ਕਰਦੇ ਹੋਏ, ਨਗਰ ਨਿਗਮ ਲੁਧਿਆਣਾ ਬੁੱਧਵਾਰ (1 ਅਕਤੂਬਰ) ਤੋਂ ਸ਼ਹਿਰ ਭਰ ਵਿੱਚ 'ਮਹਾਂ ਸਫ਼ਾਈ ਅਭਿਆਨ' ਸ਼ੁਰੂ ਕਰੇਗਾ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਮੰਗਲਵਾਰ ਨੂੰ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਇਸ ਸਬੰਧ ਵਿੱਚ ਇੱਕ ਮੀਟਿੰਗ ਕੀਤੀ ਜਿਸ ਵਿੱਚ ਸਿਹਤ ਸ਼ਾਖਾ, ਬੀ.ਐਂਡ.ਆਰ ਸ਼ਾਖਾ, ਬਾਗਬਾਨੀ ਸ਼ਾਖਾ ਸਮੇਤ ਨਗਰ ਨਿਗਮ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਅਧਿਕਾਰੀਆਂ ਨੂੰ ਹਰ ਪਹਿਲੂ ਵਿੱਚ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ। ਸ਼ਹਿਰ ਦੀਆਂ ਮੁੱਖ ਸੜਕਾਂ 'ਤੇ ਸਫਾਈ ਨੂੰ ਯਕੀਨੀ ਬਣਾਉਣ ਲਈ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ ਅਤੇ ਕੂੜੇ ਦੀ ਨਿਯਮਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਅਭਿਸ਼ੇਕ ਸ਼ਰਮਾ, ਜ਼ੋਨਲ ਕਮਿਸ਼ਨਰ ਨੀਰਜ ਜੈਨ, ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਨਿਗਰਾਨ ਇੰਜੀਨੀਅਰ ਪਰਵੀਨ ਸਿੰਗਲਾ, ਨਿਗਰਾਨ ਇੰਜੀਨੀਅਰ ਸ਼ਾਮ ਲਾਲ ਗੁਪਤਾ, ਨਿਗਰਾਨ ਇੰਜੀਨੀਅਰ ਰਣਜੀਤ ਸਿੰਘ, ਸੀ.ਐਸ.ਓ ਅਸ਼ਵਨੀ ਸਹੋਤਾ, ਸਿਹਤ ਅਧਿਕਾਰੀ ਡਾ. ਵਿਪਲ ਮਲਹੋਤਰਾ ਸਮੇਤ ਹੋਰ ਅਧਿਕਾਰੀ ਮੀਟਿੰਗ ਵਿੱਚ ਮੌਜੂਦ ਸਨ। ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਕਿਹਾ ਕਿ ਜਿੱਥੇ ਸਿਹਤ ਸ਼ਾਖਾ ਅਤੇ ਬਾਗਬਾਨੀ ਸ਼ਾਖਾ ਕੂੜਾ ਅਤੇ ਬਾਗਬਾਨੀ ਰਹਿੰਦ-ਖੂੰਹਦ ਨੂੰ ਹਟਾਏਗੀ, ਉੱਥੇ ਹੀ ਬੀ.ਐਂਡ.ਆਰ ਸ਼ਾਖਾ ਸ਼ਹਿਰ ਦੀਆਂ ਸੜਕਾਂ ਤੋਂ ਮਲਬੇ ਨੂੰ ਅਤੇ ਬੇਲੋੜੇ ਪੱਥਰਾਂ ਨੂੰ ਹਟਾਉਣ ਨੂੰ ਯਕੀਨੀ ਬਣਾਏਗੀ। ਡੇਚਲਵਾਲ ਨੇ ਅੱਗੇ ਕਿਹਾ ਕਿ ਜ਼ੋਨਲ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ੋਨਾਂ ਵਿੱਚ ਸਥਿਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਫੀਲਡ ਨਿਰੀਖਣ ਕਰਨ ਅਤੇ ਵਸਨੀਕਾਂ ਤੋਂ ਫੀਡਬੈਕ ਲੈਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਹ ਖ਼ੁਦ ਵੀ ਅਚਨਚੇਤ ਨਿਰੀਖਣ ਵੀ ਕਰਨਗੇ ਅਤੇ ਜੇਕਰ ਅਧਿਕਾਰੀ/ਕਰਮਚਾਰੀ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹਿੰਦੇ ਹਨ ਤਾਂ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ, ਡੇਚਲਵਾਲ ਨੇ ਵਸਨੀਕਾਂ ਨੂੰ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਦਾ ਕੂੜਾ, ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਜਾਂ ਨਗਰ ਨਿਗਮ ਦੇ ਸਟੈਟਿਕ ਕੰਪੈਕਟਰ ਸਾਈਟਾਂ 'ਤੇ ਸੁੱਟਣ। ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖੁੱਲ੍ਹੀਆਂ ਥਾਵਾਂ/ਪਲਾਟਾਂ 'ਤੇ ਕੂੜਾ ਸੁੱਟਣਾ ਬੰਦ ਕਰਨ। *(ਉਪ ਸਿਰਲੇਖ) ਅਧਿਕਾਰੀਆਂ ਨੂੰ ਸਫਾਈ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼:* ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਅਧਿਕਾਰੀਆਂ ਨੂੰ ਸ਼ਹਿਰ ਦੇ ਬਾਜ਼ਾਰਾਂ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਐਸੋਸੀਏਸ਼ਨਾਂ ਨਾਲ ਮੀਟਿੰਗਾਂ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਰਕੀਟ ਐਸੋਸੀਏਸ਼ਨਾਂ ਦੇ ਮੈਂਬਰਾਂ ਨੂੰ ਸੜਕਾਂ 'ਤੇ ਕੂੜਾ ਸੁੱਟਣ ਤੋਂ ਰੋਕਣ ਲਈ ਆਪਣੇ-ਆਪਣੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਵਿੱਚ ਜਾਗਰੂਕਤਾ ਫੈਲਾਉਣੀ ਚਾਹੀਦੀ ਹੈ। ਜੇਕਰ ਦੁਕਾਨਦਾਰ ਸੜਕਾਂ ਦੇ ਕਿਨਾਰੇ ਕੂੜਾ ਸੁੱਟਦੇ ਫੜੇ ਜਾਂਦੇ ਹਨ ਤਾਂ ਉਲੰਘਣਾ ਕਰਨ ਵਾਲਿਆਂ ਅਤੇ ਮਾਰਕੀਟ ਐਸੋਸੀਏਸ਼ਨ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Muncipal-Corporation-Ludhiana-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)