ਮੰਤਰੀ ਵੱਲੋਂ ਸਫਾਈ ਮੁਹਿੰਮ ਦੇ ਨਿਰਦੇਸ਼ : ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼

Oct3,2025 | Jagrati Lahar Bureau | Chandigarh/ludhiana

; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ)  ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ।

ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ  ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ  ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87  ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ  ਹੈ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ।

ਸ੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮਪੀਐਲਏਡੀ ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਨਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ.ਐਸ. ਡਾ. ਰਮਨਦੀਪ ਕੌਰ, ਪੀਡੀ ਐਨਐਚਏਆਈ ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐਮਸੀਐਲ ਸ਼ੇਕਨ ਅਤੇ ਡਿਪਟੀ ਈ.ਐਸ.ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ।

Powered by Froala Editor

Minister-Directs-Clean-up-Drive-Removal-Of-Garbage-Unclaimed-Vehicles-From-City-Roads



TOP HEADLINES


ਮੋਹਾਲੀ ਤੋਂ Live: Progressive Punjab Investors Summit 2
ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਤਸਕਰੀ ਮਾਡਿਊਲ ਦਾ ਪਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡ
*ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯ
*ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮ
*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49459718

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us