ਮੇਅਰ ਬਣਦਿਆਂ ਹੀ ਐਕਸ਼ਨ ਵਿੱਚ ਆਏ ਸਰਬਜੀਤ ਸਿੰਘ ਸਮਾਣਾ ਫੇਜ਼ 11 ਦੇ ਆਰ ਐਮ ਸੀ ਪਾਇੰਟ ਅਤੇ ਫੇਜ਼ 7 ਵਿੱਚ ਪੈ ਰਹੀ ਸੀਵਰੇਜ ਲਾਈਨ ਦਾ ਦੌਰਾ ਕੀਤਾ
Jun10,2026
| Gurvinder Singh Mohali | Sas Nagar
ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਸ਼ਹਿਰ ਦੇ ਮੁੱਖ ਮਸਲਿਆਂ ਦੇ ਹਲ ਲਈ ਤੁਰੰਤ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਉਹਨਾਂ ਵਲੋਂ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਫੇਜ਼ 11 ਦੇ ਨੇੜੇ ਬਣੇ ਆਰ ਐਮ ਸੀ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਪਏ ਕੂੜੇ ਦੇ ਢੇਰ ਦੀ ਤੁਰੰਤ ਲਿਫਟਿਗ ਕਰਵਾਉਣ ਦੀ ਹਿਦਾਇਤ ਕੀਤੀ। ਉਹਨਾਂ ਇਸ ਮੌਕੇ ਠੇਕੇਦਾਰ ਨੂੰ ਇਸ ਥਾਂ ਤੇ ਆਉਣ ਵਾਲੇ ਕੂੜੇ ਅਤੇ ਉਸਦੀ ਨਿਕਾਸੀ ਲਈ ਕੀਤੀ ਜਾਂਦੀ ਲਿਫਟਿੰਗ ਦਾ ਪੂਰਾ ਰਿਕਾਰਡ ਲੈ ਕੇ ਉਹਨਾਂ ਦੇ ਦਫਤਰ ਆਉਣ ਦੀ ਹਿਦਾਇਤ ਕੀਤੀ ਅਤੇ ਕਿਹਾ ਕਿ ਇਸ ਥਾਂ ਤੋਂ ਕੂੜੇ ਦੀ ਤੁਰੰਤ ਨਿਕਾਸੀ ਕੀਤੀ ਜਾਵੇ ਤਾਂ ਜੋ ਵਸਨੀਕਾਂ ਨੂੰ ਇਸ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਰਾਹਤ ਮਿਲੇ। ਇਸ ਉਪਰੰਤ ਮੇਅਰ ਵਲੋਂ ਆਪਣੇ ਕਾਫਲੇ ਦੇ ਨਾਲ ਫੇਜ਼ 7 ਵਿੱਚ ਲਾਇਬਰੇਰੀ ਦੇ ਨਾਲ ਲੱਗਦੀ ਮੁੱਖ ਸੜਕ ਤੇ ਪੈ ਰਹੇ ਸੀਵਰੇਜ ਦੇ ਕੰਮ ਦੀ ਨਿਗਰਾਨੀ ਕੀਤੀ ਅਤੇ ਠੇਕੇਦਾਰ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂ ਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਆਵਾਜਾਈ ਵਿਵਸਥਾ ਵਿੱਚ ਰੁਕਾਵਟ ਨਾ ਆਏ।
ਇਸ ਉਪਰੰਤ ਮੇਅਰ ਵਲੋਂ ਆਪਣੇ ਕਾਫਲੇ ਦੇ ਨਾਲ ਫੇਜ਼ 7 ਵਿੱਚ ਲਾਇਬਰੇਰੀ ਦੇ ਨਾਲ ਲੱਗਦੀ ਮੁੱਖ ਸੜਕ ਤੇ ਪੈ ਰਹੇ ਸੀਵਰੇਜ ਦੇ ਕੰਮ ਦੀ ਨਿਗਰਾਨੀ ਕੀਤੀ ਅਤੇ ਠੇਕੇਦਾਰ ਨੂੰ ਕਿਹਾ ਕਿ ਇਸ ਕੰਮ ਨੂੰ ਸਮਾਂ ਬੱਧ ਤਰੀਕੇ ਨਾਲ ਮੁਕੰਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇ ਕਿ ਆਵਾਜਾਈ ਵਿਵਸਥਾ ਵਿੱਚ ਰੁਕਾਵਟ ਨਾ ਆਏ।
ਇਸ ਮੌਕੇ ਵਾਰਡ ਨੰਬਰ 12 ਦੇ ਕੌਂਸਲਰ ਅਨੁਰਾਧਾ ਆਨੰਦ ਅਤੇ ਕਾਂਗਰਸੀ ਆਗੂ ਟਿੰਕੂ ਆਨੰਦ ਵੀ ਮੌਕੇ ਤੇ ਪਹੁੰਚੇ ਅਤੇ ਮੇਅਰ ਅਤੇ ਉਹਨਾਂ ਦੀ ਟੀਮ ਵਲੋਂ ਉਹਨਾਂ ਦੇ ਵਾਰਡ ਵਿੱਚ ਆਉਣ ਲਈ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਉਹ ਸ਼ਹਿਰ ਵਿਚਲੇ ਆਰ ਐਮ ਸੀ ਕੇਂਦਰਾਂ ਦਾ ਦੌਰਾ ਕਰ ਰਹੇ ਹਨ ਅਤੇ ਇਹਨਾਂ ਕੇਂਦਰਾਂ ਵਿੱਚ ਪਏ ਕੂੜੇ ਦੀ ਚੁਕਵਾਈ ਤੇਜ ਕਰਵਾ ਕੇ ਆਉਂਦੇ ਦਿਨਾਂ ਵਿੱਚ ਕੂੜੇ ਦੀ ਨਿਕਾਸੀ ਦੀ ਸਮੱਸਿਆ ਨੂੰ ਹਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਸਦੇ ਨਾਲ ਹੀ ਸ਼ਹਿਰ ਵਿੱਚ ਚਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਹਨਾਂ ਦੇ ਮੁਕੰਮਲ ਹੋਣ ਦੀ ਸਮਾਂ ਸੀਮਾ ਤੈਅ ਕਰਕੇ ਲੋਕਾਂ ਨੂੰ ਇਹਨਾਂ ਦਾ ਫਾਇਦਾ ਦਿੱਤਾ ਜਾ ਸਕੇ।
Sarbjeet-Singh-Elected-Mohali-New-Moyor-