ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਸੀਪਲ ਡੰਪ ਸਾਈਟਾਂ ਤੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ 1.50 ਕਰੋੜ ਰੁਪਏ ਖਰਚਣ ਦਾ ਕੀਤਾ ਫੈਸਲਾ: ਡਾ.ਇੰਦਰਬੀਰ ਸਿੰਘ ਨਿੱਜਰ

May23,2023 | Balraj Khanna | Chandigarh

ਕਿਹਾ, ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆਂ ਕਰਵਾਉਣਾ ਸਰਕਾਰ ਦਾ ਮੁੱਖ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸੂਬੇ ਭਰ ਵਿੱਚ ਕਈ ਉਪਰਾਲੇ ਕੀਤੇ ਜਾ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੀਆਂ ਮਿਉਂਸੀਪਲ ਸਾਲਿਡ ਵੇਸਟ ਡੰਪ ਸਾਈਟ ਧੂਰੀ ਅਤੇ ਭਵਾਨੀਗੜ੍ਹ ਵਿਖੇ ਵਿਰਾਸਤੀ ਰਹਿੰਦ-ਖੂੰਹਦ ਦਾ ਬਾਇਓ-ਰੀਮੀਡੀਏਸ਼ਨ ਕਰਨ ਅਤੇ ਸਵੀਪਿੰਗ ਮਸ਼ੀਨ ਦੀ ਸਪਲਾਈ ਲਈ ਤਕਰੀਬਨ 1.50 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ, ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਨਗਰ ਕੌਂਸਲ, ਧੂਰੀ ਲਈ ਸਵੀਪਿੰਗ ਮਸ਼ੀਨ (ਡੀਜ਼ਲ ਆਪਰੇਟਡ) ਦੀ ਸਪਲਾਈ ਲਈ ਤਕਰੀਬਨ 30 ਲੱਖ ਰੁਪਏ ਅਤੇ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਦੀ ਮਿਉਸੀਪਲ ਡੰਪ ਸਾਈਟ ਵਿੱਖੇ ਵਿਰਾਸਤੀ ਰਹਿੰਦ-ਖੂੰਹਦ ਦੀ ਬਾਇਓ-ਰੀਮੀਡੀਏਸ਼ਨ ਕਰਨ ਲਈ ਕ੍ਰਮਵਾਰ 72.50 ਲੱਖ ਅਤੇ 49.98 ਲੱਖ ਰੁਪਏ ਖਰਚ ਕੀਤੇ ਜਾਣਗੇ। ਡਾ.ਨਿੱਜਰ ਨੇ ਅੱਗੇ ਕਿਹਾ ਕਿ ਨਗਰ ਕੌਂਸਲ, ਧੂਰੀ ਅਤੇ ਭਵਾਨੀਗੜ੍ਹ ਵਿਖੇ ਕੀਤੇ ਜਾਣ ਵਾਲੇ ਇਹਨਾਂ ਕਾਰਜਾਂ ਦਾ ਏਰੀਏ ਦੀ ਵੱਡੀ ਅਬਾਦੀ ਨੂੰ ਨਾ ਕੇਵਲ ਲਾਭ ਪਹੁੰਚੇਗਾ ਸਗੋਂ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਵੀ ਲੋਕਾਂ ਨੂੰ ਬਚਾਇਆ ਜਾ ਸਕੇਗਾ। ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਹਨਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਕੰਮਾਂ ਲਈ ਪੰਜਾਬ ਸਰਕਾਰ ਦੀ ਵੈਬਸਾਈਟ www.eproc.punjab.gov.in ਤੇ ਟੈਂਡਰ ਅਪਲੋਡ ਕਰ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹਨਾਂ ਟੈਂਡਰਾਂ ਵਿੱਚ ਕੋਈ ਸੋਧ ਕਰਨ ਦੀ ਜਰੂਰਤ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈਬਸਾਈਟ ਤੇ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਗੁਣਵੱਤਾ ਦੇ ਮਿਆਰ ਨੂੰ ਬਰਕਰਾਰ ਰੱਖਿਆ ਜਾਵੇ।

Dr-Inderbir-Singh-Nijjer-Local-Body-Minister-Punjab-



TOP HEADLINES


ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜ
ਮੇਰੀ ਦਸਤਾਰ ਮੇਰੀ ਸ਼ਾਨ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ
ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਦੀ ਨਿਗਰਾਨੀ ਹੇਠ ਨਾਈਟ ਡੋਮੀ
ਲੁਧਿਆਣਾ ਦੇ ਵਾਰਡ ਨੰਬਰ 6 ਤੋਂ ਕਾਂਗਰਸ ਦੇ ਕੌਂਸਲਰ ਜਗਦੀਸ਼ ਲਾਲ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰ
ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹ
ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਕੌਮੀ ਪੱਧਰ ਦੇ ਸੱਭਿਆਚਾਰਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾ
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44133388

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us