ਡੀ.ਸੀ., ਨਗਰ ਨਿਗਮ ਕਮਿਸ਼ਨਰ ਨੇ ਦਾਨ ਉਤਸਵ ਤਹਿਤ ਵੰਡ ਮੁਹਿੰਮ ਦੀ ਕੀਤੀ ਸ਼ੁਰੂਆਤ; ਭਰਵੇਂ ਹੁੰਗਾਰੇ ਲਈ ਨਿਵਾਸੀਆਂ/ਐਨ.ਜੀ.ਓਜ਼ ਦੀ ਕੀਤੀ ਸ਼ਲਾਘਾ

Oct21,2023 | Gautam Jalandhari | Ludhiana

ਦਾਨ ਉਤਸਵ ਦੌਰਾਨ ਵਸਨੀਕਾਂ ਵੱਲੋਂ 50,000 ਤੋਂ ਵੱਧ ਕੱਪੜੇ, 3000 ਖਿਡੌਣੇ, 2000 ਜੁੱਤੇ, 1200 ਬਿਸਤਰੇ, 800 ਬਰਤਨ, 2000 ਉਪਕਰਣ, ਕਰਿਆਨਾ, ਈ-ਵੇਸਟ ਆਦਿ ਦਾਨ ਕੀਤੇ ਗਏ ਦਾਨ ਕੀਤੀਆਂ ਵਸਤੂਆਂ ਹੁਣ ਵੱਖ-ਵੱਖ ਐਨ.ਜੀ.ਓਜ਼ ਰਾਹੀਂ ਲੋੜਵੰਦ ਵਿਅਕਤੀਆਂ ਵਿੱਚ ਵੰਡੀਆਂ ਜਾਣਗੀਆਂ ਸੂਬੇ ਵਿੱਚ ਆਪਣੀ ਕਿਸਮ ਦੇ ਵਲੱਖਣ ਦਾਨ ਉਤਸਵ ਵਿੱਚ ਹਿੱਸਾ ਲੈਂਦੇ ਹੋਏ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ਨੀਵਾਰ ਨੂੰ ਇਨਡੋਰ ਸਟੇਡੀਅਮ (ਪੱਖੋਵਾਲ ਰੋਡ) ਵਿਖੇ ਆਯੋਜਿਤ ਦਾਨ ਉਤਸਵ ਤਹਿਤ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ। ਨਗਰ ਨਿਗਮ ਵੱਲੋਂ ਸਿਟੀ ਨੀਡਜ਼ ਐਨ.ਜੀ.ਓ. ਦੇ ਸਹਿਯੋਗ ਨਾਲ ਦਾਨ ਉਤਸਵ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਸ਼ਹਿਰ ਭਰ ਦੇ ਵਸਨੀਕ ਲੋੜਵੰਦਾਂ ਲਈ ਵਰਤੀਆਂ/ਪੁਰਾਣੀਆਂ ਵਸਤਾਂ/ਕੱਪੜੇ ਦਾਨ ਕਰਨ ਲਈ ਅੱਗੇ ਆਏ। ਸ਼ਹਿਰ ਵਿੱਚ 23 ਕੁਲੈਕਸ਼ਨ ਸੈਂਟਰ ਸਥਾਪਿਤ ਕੀਤੇ ਗਏ ਸਨ ਅਤੇ 6 ਤੋਂ 10 ਅਕਤੂਬਰ ਤੱਕ ਪ੍ਰੋਗਰਾਮ ਦੇ ਤਹਿਤ ਇੱਕ ਵੱਡੀ ਸੰਗ੍ਰਹਿ/ਦਾਨ ਮੁਹਿੰਮ ਚਲਾਈ ਗਈ ਸੀ। ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ (ਜੋਨ-ਡੀ) ਜਸਦੇਵ ਸਿੰਘ ਸੇਖੋਂ ਅਤੇ ਸਿਟੀ ਨੀਡਜ਼ ਐਨ.ਜੀ.ਓ. ਤੋਂ ਮਨੀਤ ਦੀਵਾਨ ਨੇ ਦੱਸਿਆ ਕਿ ਦਾਨ ਉਤਸਵ ਨੂੰ ਭਰਵਾਂ ਹੁੰਗਾਰਾ ਮਿਲਿਆ ਕਿਉਂਕਿ ਵਸਨੀਕਾਂ, ਗੈਰ ਸਰਕਾਰੀ ਸੰਗਠਨਾਂ ਅਤੇ ਉਦਯੋਗਿਕ ਸੰਸਥਾਵਾਂ ਨੇ 50,000 ਤੋਂ ਵੱਧ ਕੱਪੜੇ, 3000 ਖਿਡੌਣੇ, 2000 ਜੁੱਤੇ, 1200 ਬਿਸਤਰੇ, 800 ਬਰਤਨ, 200 ਉਪਕਰਨ, ਕਰਿਆਨਾ, ਈ-ਵੇਸਟ ਆਦਿ ਦਾਨ ਕੀਤੇ। ਸ਼ਹਿਰ ਵਾਸੀਆਂ ਵੱਲੋਂ ਵਾਸ਼ਿੰਗ ਮਸ਼ੀਨਾਂ, ਵਰਤੇ ਗਏ ਫ਼ੋਨ, ਲੈਪਟਾਪ, ਐਲ.ਈ.ਡੀ. ਸਕਰੀਨਾਂ ਆਦਿ ਵੀ ਦਾਨ ਕੀਤੇ ਗਏ ਹਨ। ਦਾਨ ਉਤਸਵ ਵਿੱਚ 40 ਤੋਂ ਵੱਧ ਸਕੂਲਾਂ, ਕਾਲਜਾਂ, ਉਦਯੋਗਿਕ ਸੰਸਥਾਵਾਂ, ਕਲੱਬਾਂ ਆਦਿ ਨੇ ਭਾਗ ਲਿਆ। ਸ਼ਨੀਵਾਰ ਨੂੰ ਵੰਡ ਸਮਾਰੋਹ ਲਈ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਨਿਵਾਸੀਆਂ/ਐਨ.ਜੀ.ਓਜ਼ ਨੂੰ ਵੀ ਸੱਦਾ ਦਿੱਤਾ ਗਿਆ ਸੀ। ਸਮਾਗਮ ਦੌਰਾਨ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਦੇ ਮੈਂਬਰਾਂ, ਸਕੂਲ ਸਟਾਫ਼, ਵਲੰਟੀਅਰਾਂ ਆਦਿ ਨੂੰ ਵੀ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸੀ.ਆਈ.ਸੀ.ਯੂ., ਫੀਕੋ, ਯੂ.ਸੀ.ਪੀ.ਐਮ.ਏ., ਐਸੋਸੀਏਸ਼ਨ ਆਫ ਕੰਪਿਊਟਰ ਐਂਟਰਪ੍ਰੀਨਿਊਰਜ਼ (ਏ.ਸੀ.ਈ.), ਭਾਰਤ ਵਿਕਾਸ ਪ੍ਰੀਸ਼ਦ ਵਿਵੇਕਾਨੰਦ ਸੇਵਾ ਟਰੱਸਟ, ਐਕਟ ਹਿਊਮਨ, ਵੂਮੈਨ ਨੇਕਸਟ ਡੋਰ, ਮਾਰਸ਼ਲ ਏਡ ਫਾਊਂਡੇਸ਼ਨ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਅਤੇ ਐਨ.ਜੀ.ਓਜ਼. ਦਾਨ ਉਤਸਵ ਦੀਆਂ ਭਾਈਵਾਲ ਐਨ.ਜੀ.ਓ. ਸਨ। ਡੀ.ਸੀ. ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਦਾਨ ਉਤਸਵ ਤਹਿਤ ਪਾਏ ਯੋਗਦਾਨ ਲਈ ਵਸਨੀਕਾਂ, ਵਿਦਿਆਰਥੀਆਂ ਅਤੇ ਗੈਰ ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦਾਨ ਕੀਤੀਆਂ ਵਸਤੂਆਂ ਹੁਣ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਰਾਹੀਂ ਲੋੜਵੰਦ ਵਿਅਕਤੀਆਂ ਵਿੱਚ ਵੰਡੀਆਂ ਜਾਣਗੀਆਂ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਵਿਅਕਤੀਆਂ ਲਈ ਵਰਤੀਆਂ/ਪੁਰਾਣੀਆਂ ਵਸਤੂਆਂ ਦਾਨ ਕਰਨ ਦੀ ਇਸ ਪ੍ਰਥਾ ਨੂੰ ਜਾਰੀ ਰੱਖਣ ਅਤੇ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵਸਤੂਆਂ ਹੁਣ ਸਾਡੇ ਘਰਾਂ ਵਿੱਚ ਕੰਮ ਨਹੀਂ ਆਉਂਦੀਆਂ, ਉਹ ਦੂਜਿਆਂ ਲਈ ਸਹਾਈ ਹੋ ਸਕਦੀਆਂ ਹਨ ਅਤੇ ਲੋੜਵੰਦ ਵਿਅਕਤੀਆਂ ਦੇ ਚਿਹਰੇ ਤੇ ਮੁਸਕਾਨ ਲਿਆ ਸਕਦੀਆਂ ਹਨ। (ਉਪ-ਸਿਰਲੇਖ) ਐਨ.ਜੀ.ਓਜ਼./ਸਵੈ-ਸਹਾਇਤਾ ਸਮੂਹਾਂ ਨੇ ਵਸਨੀਕਾਂ ਨੂੰ ਕੂੜੇ ਨੂੰ ਰਿਡਊਸ, ਰੀਯੂਜ਼ ਅਤੇ ਰੀਸਾਈਕਲ (ਆਰ.ਆਰ.ਆਰ.) ਕਰਨ ਲਈ ਉਤਸ਼ਾਹਿਤ ਕੀਤਾ: ਸ਼ਨੀਵਾਰ ਨੂੰ ਆਯੋਜਿਤ ਵੰਡ ਮੁਹਿੰਮ ਦੌਰਾਨ, ਵੱਖ-ਵੱਖ ਗੈਰ-ਸਰਕਾਰੀ ਸੰਗਠਨਾਂ, ਵਿਦਿਆਰਥੀਆਂ ਅਤੇ ਸਵੈ-ਸਹਾਇਤਾ ਸਮੂਹਾਂ ਦੁਆਰਾ ਬਹੁਤ ਸਾਰੇ ਸਟਾਲ ਵੀ ਲਗਾਏ ਗਏ ਸਨ, ਜਿਸ ਵਿੱਚ ਉਨ੍ਹਾਂ ਨੇ ਆਰ.ਆਰ.ਆਰ. ਦੀ ਪ੍ਰਥਾ ਨੂੰ ਅੱਗੇ ਵਧਾਇਆ ਅਤੇ ਦਰਸ਼ਕਾਂ ਨੂੰ ਵਰਤੀਆਂ / ਪੁਰਾਣੀਆਂ ਚੀਜ਼ਾਂ ਨੂੰ ਰਿਡਊਸ, ਰੀਯੂਜ਼ ਅਤੇ ਰੀਸਾਈਕਲ (ਆਰ.ਆਰ.ਆਰ.) ਕਰਨ ਲਈ ਉਤਸ਼ਾਹਿਤ ਕੀਤਾ। ਕਈ ਗੈਰ-ਸਰਕਾਰੀ ਸੰਗਠਨਾਂ/ਸਵੈ-ਸਹਾਇਤਾ ਸਮੂਹਾਂ ਨੇ ਸਜਾਵਟੀ ਵਸਤੂਆਂ ਸਮੇਤ ਰਹਿੰਦ ਖੂੰਹਦ ਤੋਂ ਬਣੀਆਂ ਵਸਤੂਆਂ ਵੀ ਪ੍ਰਦਰਸ਼ਿਤ ਕੀਤੀਆਂ। ਕੁਝ ਗੈਰ-ਸਰਕਾਰੀ ਸੰਗਠਨਾਂ ਨੇ ਘਰੇਲੂ ਖਾਦ ਬਣਾਉਣ ਨੂੰ ਵੀ ਉਤਸ਼ਾਹਿਤ ਕੀਤਾ ਜਿਸ ਦੀ ਮਦਦ ਨਾਲ ਵਸਨੀਕ ਸਧਾਰਨ ਤਕਨੀਕਾਂ ਦੀ ਵਰਤੋਂ ਕਰਕੇ ਆਪਣੇ ਰਸੋਈ ਦੇ ਕੂੜੇ ਨੂੰ ਖਾਦ ਵਿੱਚ ਬਦਲ ਸਕਦੇ ਹਨ। ਡੀ.ਸੀ. ਸੁਰਭੀ ਮਲਿਕ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਗੈਰ ਸਰਕਾਰੀ ਸੰਗਠਨਾਂ ਦੀ ਸ਼ਲਾਘਾ ਕੀਤੀ ਅਤੇ ਵਸਨੀਕਾਂ ਨੂੰ ਹੋਮ ਕੰਪੋਸਟਿੰਗ ਦੀ ਪ੍ਰਥਾ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਨਾਲ ਘਰ ਦੇ ਕੂੜੇ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ। ਸੰਦੀਪ ਰਿਸ਼ੀ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸਥਾਪਿਤ ਕੀਤੇ ਗਏ ਆਰ.ਆਰ.ਆਰ. ਕੇਂਦਰਾਂ ਰਾਹੀਂ ਕੂੜੇ/ਰਹਿੰਦ ਖੂੰਹਦ ਨੂੰ ਰਿਡਊਸ, ਰੀਯੂਜ਼ ਅਤੇ ਰੀਸਾਈਕਲ (ਆਰ.ਆਰ.ਆਰ.) ਕਰਨ ਦੇ ਅਭਿਆਸ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗਾ।

-dc-Mc-Chief-Kickstart-Distribution-Drive-Under-daan-Utsav-Applaud-Residents-ngos-For-The-Overwhelming-Response-



TOP HEADLINES


ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆ
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ
ਲੜਕੀ ਨਾਲ ਦੋਸਤੀ ਨੂੰ ਲੈ ਕੇ ਫੇਜ਼ 4 ਵਿੱਚ ਇੱਕ ਨੌਜਵਾਨ ਨੇ ਦੂਜ
ਮੇਰੀ ਦਸਤਾਰ ਮੇਰੀ ਸ਼ਾਨ- ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ
ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ ਦੀ ਨਿਗਰਾਨੀ ਹੇਠ ਨਾਈਟ ਡੋਮੀ
ਲੁਧਿਆਣਾ ਦੇ ਵਾਰਡ ਨੰਬਰ 6 ਤੋਂ ਕਾਂਗਰਸ ਦੇ ਕੌਂਸਲਰ ਜਗਦੀਸ਼ ਲਾਲ
ਪੰਜਾਬ ਸਰਕਾਰ ਵੱਲੋਂ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰ
ਐਡਵੋਕੇਟ ਧਾਮੀ ਨੇ ਕੇਰਲ ਦੇ ਇੱਕ ਕੇਂਦਰੀ ਵਿਦਿਆਲੇ ’ਚ ਛੋਟੇ ਸਾਹ
ਐਮਪੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਕੌਮੀ ਪੱਧਰ ਦੇ ਸੱਭਿਆਚਾਰਕ
ਕੈਬਨਿਟ ਮੰਤਰੀ ਅਮਨ ਅਰੋੜਾ ਨੇ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾ
ਆਪ' ਮੰਤਰੀਆਂ ਅਤੇ ਵਿਧਾਇਕਾਂ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤ
ਪੰਜਾਬ ਸਰਕਾਰ ਸੂਬੇ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਜਲਦੀ
ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰ
ਮੁੱਖ ਮੰਤਰੀ ਨੇ ਪੰਜਾਬ ਵਿੱਚ ਖਿਡਾਰੀਆਂ ਨੂੰ ਮੁਕਾਬਲੇ ਦੀ ਤਿਆਰੀ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪਾਕਸਤਾਨੀ ਲੇਖਕ ਜਨਾਬ ਅ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari0"XOR(if(now( (Editor)

Subscribe Us


Vists Counter

HITS : 44133368

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us