ਮੋਹਾਲੀ ਪ੍ਰੈਸ ਕਲੱਬ ਲਈ ਪੱਕੀ ਥਾਂ ਦੇਣ ਲਈ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਜਲਦ ਠੋਸ ਕਦਮ ਚੁੱਕੇ ਜਾਣਗੇ : ਗੁਰਮੀਤ ਸਿੰਘ ਖੁੱਡੀਆਂ

Oct9,2024 | Gurvinder Singh Mohali | Mohali



ਵਿਧਾਇਕ ਕੁਲਵੰਤ ਸਿੰਘ ਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਵੀ ਹੋਏ ਸਮਾਗਮ ਚ ਸ਼ਾਮਲ

ਮੋਹਾਲੀ, 9 ਅਕਤੂਬਰ : ਗੁਰਵਿੰਦਰ ਸਿੰਘ
ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਫ਼ੂਡ ਪ੍ਰਾਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੀ ਕਾਰਜਕਾਰਨੀ ਦੀ 26ਵੀਂ ਵਰ੍ਹੇਗੰਢ ਅਤੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਪ੍ਰੈਸ ਕਲੱਬ ਦੀ ਪੱਕੀ ਥਾਂ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨਾਲ ਗੱਲ ਕਰਕੇ ਇਸ ਸਬੰਧੀ ਜਲਦ ਠੋਸ ਹੱਲ ਕਰਵਾਉਣ ਦਾ ਐਲਾਨ ਕੀਤਾ। 
     ਅੱਜ ਇਥੇ ਸੈਕਟਰ 71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੀਡੀਆ ਸਮਾਜ ਦਾ ਅਹਿਮ ਅੰਗ ਹੈ। ਸਮਾਜ ਵਿੱਚ ਜੋ ਵੀ ਵਾਪਰਦਾ ਹੈ, ਮੀਡੀਆ ਹੀ ਉਸ ਨੂੰ ਲੋਕਾਂ ਦੇ ਸਾਹਮਣੇ ਲਿਆਉਂਦਾ ਹੈ। ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸਲ ਮੀਡੀਆ ਉਹ ਹੈ ਜੋ ਹਮੇਸ਼ਾ ਲੋਕਾਂ ਦੀ ਗੱਲ ਕਰਦਾ ਹੈ ਅਤੇ ਸਮਾਜਿਕ ਤੇ ਧਾਰਮਿਕ ਵੰਡੀਆਂ ਤੋਂ ਪਰਹੇਜ਼ ਕਰਦਾ ਹੈ।
     ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਮੀਡੀਆ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਹੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਹਿੱਤ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੁੰਦਾ ਹੈ, ਇਸ ਲਈ ਮੀਡੀਆ ਦੀ ਜ਼ਿੰਮੇਵਾਰੀ ਹੋਰ ਵੀ ਅਹਿਮ ਅਤੇ ਵੱਡੀ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੋਹਾਲੀ ਪ੍ਰੈੱਸ ਕਲੱਬ ਦੀ ਉਸਾਰੀ ਲਈ ਵਿਧਾਇਕ ਕੁਲਵੰਤ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਸਹਿਯੋਗ ਨਾਲ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਜੋ ਵੀ ਫੰਡਾਂ ਦੀ ਲੋੜ ਹੋਵੇਗੀ ਉਹ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ ਦੀ ਪਛਾਣ ਅੰਤਰ ਰਾਸ਼ਟਰੀ ਪੱਧਰ ਦੀ ਬਣ ਗਈ ਹੈ, ਜਿਸ ਲਈ ਇੱਥੇ ਪ੍ਰੈਸ ਕਲੱਬ ਦੀ ਇਮਾਰਤ ਲਈ ਯਤਨ ਕੀਤੇ ਜਾਣਗੇ।
     ਵਿਧਾਇਕ ਕੁਲਵੰਤ ਸਿੰਘ ਨੇ ਇਸ ਮੌਕੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੱਤਰਕਾਰ ਸਮਾਜ ਅਤੇ ਲੋਕਤੰਤਰ ਦੇ ਅਹਿਮ ਅੰਗ ਹਨ। ਉਨ੍ਹਾਂ ਕਲੱਬ ਦੀ ਮੰਗ ਦੀ ਪ੍ਰੋੜਤਾ ਕਰਦਿਆਂ ਸੁਝਾਅ ਦਿੱਤਾ ਕਿ ਇਸ ਸਬੰਧੀ ਸਰਕਾਰ ਪੱਧਰ ਤੇ ਨਿੱਗਰ ਅਤੇ ਸਾਂਝੇ ਯਤਨ ਕਰਕੇ ਗਮਾਡਾ ਤੋਂ ਢੁਕਵੀਂ ਜ਼ਮੀਨ ਹਾਸਲ ਕੀਤੀ ਜਾ ਸਕਦੀ ਹੈ।
     ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੀਡੀਆ ਦੀ ਇਸ ਮੰਗ ਦਾ ਉਹ ਵੀ ਸਮਰਥਨ ਕਰਦੇ ਹਨ ਅਤੇ ਸਾਂਝੇ ਯਤਨਾਂ ਤਹਿਤ ਉਹ ਵੀ ਕਲੱਬ ਨਾਲ ਸਹਿਯੋਗ ਕਰਨਗੇ।
     ਇਸ ਮੌਕੇ ਮੋਹਾਲੀ ਪ੍ਰੈਸ ਕਲੱਬ ਦੀ ਨਵੀਂ ਚੁਣੀ ਗਵਰਨਿੰਗ ਬਾਡੀ ਟੀਮ ਵਿੱਚ ਸੁਖਦੇਵ ਸਿੰਘ ਪਟਵਾਰੀ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਸੁਸ਼ੀਲ ਗਰਚਾ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਖ਼ਜ਼ਾਨਚੀ, ਧਰਮ ਸਿੰਘ ਤੇ ਰਾਜੀਵ ਤਨੇਜਾ ਮੀਤ ਪ੍ਰਧਾਨ, ਨੀਲਮ ਠਾਕੁਰ ਅਤੇ ਮਾਇਆ ਰਾਮ ਸੰਯੁਕਤ ਸਕੱਤਰ, ਵਿਜੇ ਕੁਮਾਰ ਜਥੇਬੰਦਕ ਸਕੱਤਰ ਸ਼ਾਮਲ ਸਨ, ਜਿਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਤੇ ਵਧਾਈ ਦਿੱਤੀ ਗਈ। ਇਸ ਮੌਕੇ ਮੰਤਰੀ ਸ. ਖੁੱਡੀਆਂ ਵੱਲੋਂ ਸੋਵੀਨਰ ਵੀ ਜਾਰੀ ਕੀਤਾ ਗਿਆ।
      ਇਸ ਮੌਕੇ ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗਗਨਦੀਪ ਸਿੰਘ ਵੀ ਮੌਜੂਦ ਸਨ।

Powered by Froala Editor

Mohali-Press-Club-Sas-Nagar-Mohali-Permanent-Building-Cabinet-Minister-Gurmeet-Singh-Khudian-Madi-Board-Chaorman-Harchand-Singh-Barst-



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49177265

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us