*ਵਿੱਤ ਮੰਤਰੀ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬੈਂਸ ਵੱਲੋਂ ਪੱਤਰਕਾਰਾਂ ਨੂੰ ਬਿਹਤਰ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਲਈ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ*

Mar21,2025 | Gautam Jalandhari | Chandigarh



*•ਇਸ ਕਦਮ ਦਾ ਉਦੇਸ਼ ਜਾਣਕਾਰੀ ਤੱਕ ਆਸਾਨ ਪਹੁੰਚ, ਬਿਹਤਰ ਸੰਚਾਰ ਅਤੇ ਪੱਤਰਕਾਰਾਂ ਲਈ ਉਸਾਰੂ ਮਾਹੌਲ ਨੂੰ ਯਕੀਨੀ ਬਣਾਉਣਾ: ਹਰਜੋਤ ਬੈਂਸ*

*•ਹਰਜੋਤ ਬੈਂਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੁਹਰਾਈ*



ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਅਤਿ-ਆਧੁਨਿਕ ਪ੍ਰੈੱਸ ਲੌਂਜ ਦਾ ਉਦਘਾਟਨ ਕੀਤਾ। ਇਹ ਲੌਂਜ ਪੱਤਰਕਾਰਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੰਮਕਾਜੀ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਯਤਨਾਂ ਸਦਕਾ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਦੂਜੀ ਮੰਜ਼ਿਲ 'ਤੇ ਬਣੇ ਇਸ ਪ੍ਰੈੱਸ ਲੌਂਜ ਦਾ ਦੋ ਦਹਾਕਿਆਂ ਬਾਅਦ ਨਵੀਨੀਕਰਨ ਕੀਤਾ ਗਿਆ ਹੈ।

ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. (ਮੀਡੀਆ) ਆਦਿਲ ਆਜ਼ਮੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਐਡਮਿਨ) ਸੰਦੀਪ ਸਿੰਘ ਗਾੜ੍ਹਾ, ਜਾਇੰਟ ਡਾਇਰੈਕਟਰ (ਪ੍ਰੈੱਸ) ਹਰਜੀਤ ਸਿੰਘ ਗਰੇਵਾਲ, ਪੰਜਾਬ ਵਿਧਾਨ ਸਭਾ ਪ੍ਰੈੱਸ ਗੈਲਰੀ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਚਾਵਲਾ, ਉਪ ਪ੍ਰਧਾਨ ਸ੍ਰੀ ਅਮਿਤ ਪਾਂਡੇ, ਸਕੱਤਰ ਦੀਪਕ ਸ਼ਰਮਾ ਅਤੇ ਹੋਰ ਸੀਨੀਅਰ ਪੱਤਰਕਾਰ ਵੀ ਮੌਜੂਦ ਸਨ।

ਇਹ ਪ੍ਰੈੱਸ ਲੌਂਜ, ਜਿਸਦਾ ਨਵੀਨੀਕਰਨ ਬਾਅਦ ਅੱਜ ਉਦਘਾਟਨ ਕੀਤਾ ਗਿਆ, ਅਤਿ-ਆਧੁਨਿਕ ਤਕਨਾਲੋਜੀ ਅਤੇ ਜ਼ਰੂਰੀ ਸਹੂਲਤਾਂ ਨਾਲ ਲੈਸ ਹੈ, ਜੋ ਮੀਡੀਆ ਦੀ ਮਜ਼ਬੂਤੀ ਅਤੇ ਪੱਤਰਕਾਰੀ ਲਈ ਸੁਤੰਤਰ, ਨਿਰਪੱਖ ਤੇ ਉਸਾਰੂ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਲੌਂਜ ਵਿੱਚ ਹਾਈ-ਸਪੀਡ ਇੰਟਰਨੈਟ, ਡੈਸਕਟਾਪ, ਪ੍ਰਿੰਟਰ ਅਤੇ ਬੈਠਣ ਲਈ ਢੁਕਵੇਂ ਪ੍ਰਬੰਧ ਹਨ, ਜੋ ਇਹ ਯਕੀਨੀ ਬਣਾਉਂਦੇ ਹਨ ਕਿ ਜਨਤਾ ਤੱਕ ਜਾਣਕਾਰੀ ਦੇ ਪਾਸਾਰ ਲਈ ਪੱਤਰਕਾਰਾਂ ਕੋਲ ਲੋੜੀਂਦੇ ਸਾਧਨ ਅਤੇ ਸਰੋਤ ਉਪਲਬਧ ਹੋਣ ਤਾਂ ਜੋ ਉਹ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਡਿਊਟੀ ਨਿਭਾ ਸਕਣ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੱਤਰਕਾਰਾਂ ਦੀ ਭਲਾਈ ਅਤੇ ਪੱਤਰਕਾਰੀ ਦੇ ਸਮਰਥਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਲੋਕਤੰਤਰ ਵਿੱਚ ਇੱਕ ਆਜ਼ਾਦ ਅਤੇ ਨਿਰਪੱਖ ਪ੍ਰੈਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪ੍ਰੈੱਸ ਲੌਂਜ ਦੀ ਅਹਿਮੀਅਤ ਨੂੰ ਉਜਾਗਰ ਕੀਤਾ। 

ਪ੍ਰੈੱਸ ਲੌਂਜ, ਵੱਖ-ਵੱਖ ਸਰਕਾਰੀ ਵਿਭਾਗਾਂ, ਰਾਜ ਸਰਕਾਰ ਦੀਆਂ ਗਤੀਵਿਧੀਆਂ ਅਤੇ ਕਾਰਜਾਂ ਨੂੰ ਕਵਰ ਕਰਨ ਵਾਲੇ ਪੱਤਰਕਾਰਾਂ ਲਈ ਇੱਕ ਹੱਬ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਜਾਣਕਾਰੀ ਤੱਕ ਵਧੇਰੇ ਪਹੁੰਚ, ਬਿਹਤਰ ਸੰਚਾਰ ਅਤੇ ਮੀਡੀਆ ਪੇਸ਼ੇਵਰਾਂ ਲਈ ਇੱਕ ਸਾਰਥਕ ਕੰਮਕਾਜੀ ਮਾਹੌਲ ਨੂੰ ਯਕੀਨੀ ਬਣਾਉਂਦਾ ਹੈ।

Powered by Froala Editor

Press-Lounge-For-Media-At-Punjab-Secretariat-Punjab-Chandigarh-Adil-Azmi-Osd-Media-Cm-Punjab



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180634

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us