ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਦੀ ਹੋਈ ਵਿਸ਼ੇਸ਼ ਮੀਟਿੰਗ ।

Jun14,2022 | Tarsem Dewana | Hoshiarpur

ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ ਆਫ ਇੰਡੀਆ ਦੀ ਵਿਸ਼ੇਸ਼ ਮੀਟਿੰਗ ਜੰਡੂ ਸਿੰਘਾ ਪੈਟਰੋਲ ਪੰਪ ਨਜ਼ਦੀਕ ਚਿੱਲ ਐਂਡ ਗਰਿੱਲ ਰੈਸਟੋਰੈਂਟ ਵਿਖੇ ਹੋਈ। ਜਿਸ ਵਿੱਚ " ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਦੇ ਕੌਮੀ ਸਕੱਤਰ ਜਨਰਲ ਵਿਨੋਦ ਕੌਂਸਲ , ਕੌਮੀ ਸੰਗਠਨ ਸਕੱਤਰ ਤਰਸੇਮ ਦੀਵਾਨਾ , ਜਸਵਿੰਦਰ ਸਿੰਘ ਆਜ਼ਾਦ ਚੇਅਰਮੈਨ ਪੰਜਾਬ, ਬਲਵੀਰ ਸਿੰਘ ਸੈਣੀ ਪ੍ਰਧਾਨ ਪੰਜਾਬ, ਗੁਰਵਿੰਦਰ ਸਿੰਘ ਪਲਾਹਾ ਉਪ ਚੇਅਰਮੈਨ ਪੰਜਾਬ, ਸੁਨੀਲ ਲਾਖਾ ਸੀਨੀਅਰ ਮੀਤ ਪ੍ਰਧਾਨ ਪੰਜਾਬ, ਅਮਰਜੀਤ ਸਿੰਘ ਜੰਡੂ ਸਿੰਘਾ ਜਨਰਲ ਸਕੱਤਰ ਪੰਜਾਬ, ਵਿਕਾਸ ਸੂਦ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਵਿਸ਼ੇਸ਼ ਤੌਰ ਤੇ ਪੁੱਜੇ। ਜਿਨ੍ਹਾਂ ਦਾ ਜਲੰਧਰ ਯੂਨਿਟ ਦੇ ਸਮੂਹ ਮੈਂਬਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋਗਰਾਮ ਵਿਚ ਸਭ ਤੋਂ ਪਹਿਲਾਂ ਹੁਸ਼ਿਆਰਪੁਰ ਤੋਂ ਪੁੱਜੇ ਤਰਸੇਮ ਦੀਵਾਨਾ ਦਾ ਕੇਕ ਕੱਟ ਕੇ ਜਨਮ ਦਿਨ ਮਨਾਇਆ ਗਿਆ ਅਤੇ ਜਲੰਧਰ ਯੂਨਿਟ ਦੇ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਕੇਕ ਖਿਲਾਉਣ ਦੇ ਨਾਲ-ਨਾਲ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪੱਤਰਕਾਰ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਤਰਸੇਮ ਦੀਵਾਨਾ ਸੰਗਠਨ ਸਕੱਤਰ ਅਤੇ ਵਿਨੋਦ ਕੌਸ਼ਲ ਸਕੱਤਰ ਜਰਨਲ ਨੇ ਕਿਹਾ ਕਿ ਪੱਤਰਕਾਰ ਸਾਥੀਆਂ ਦੇ ਅਧਿਕਾਰਾਂ ਦੀ ਰਾਖੀ ਜਥੇਬੰਦਕ ਢਾਂਚੇ ਵਿੱਚ ਸ਼ਾਮਲ ਸਮੂਹ ਪੱਤਰਕਾਰ ਭਾਈਚਾਰੇ ਦੇ ਸਹਿਯੋਗ ਨਾਲ ਹੀ ਹੋ ਸਕਦੀ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁਟ ਹੋਣਾ ਪਵੇਗਾ। ਉਨ੍ਹਾਂ ਆਪਣੇ ਸੰਬੋਧਨ ਵਿਚ ਇਹ ਵੀ ਕਿਹਾ ਕਿ ਪੱਤਰਕਾਰ ਜਿੰਨੇ ਇੱਕਜੁੱਟ ਹੋਣਗੇ, ਉਨੀ ਜਲਦੀ ਹੀ ਪੱਤਰਕਾਰਾਂ ਦੀਆਂ ਸਮਸਿਆਵਾਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਰਜਿ. ਪੰਜਾਬ (ਇੰਡੀਆ) ਆਪਣੇ ਜਥੇਬੰਦੀ ਦੇ ਸਮੂਹ ਪੱਤਰਕਾਰ ਭਾਈਚਾਰੇ ਲਈ ਸਮੂਹ ਪੱਤਰਕਾਰਾਂ ਦੇ ਪੀਲੇ ਕਾਰਡ ਬਣਾਉਣ, ਟੋਲ ਪਲਾਜ਼ਾ ਤੋਂ ਲਾਂਘਾ ਮੁਫ਼ਤ ਕਰਵਾਉਣ, ਪੱਤਰਕਾਰਾਂ ਦਾ ਮੈਡੀਕਲ ਬੀਮਾ ਅਤੇ ਦੁਰਘਟਨਾ ਬੀਮਾ ਕਰਵਾਉਣ ਦੇ ਨਾਲ ਨਾਲ ਫੀਲਡ ਵਿੱਚ ਕੰਮ ਕਰਦਿਆਂ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਦਰਪੇਸ਼ ਮਸ਼ਕਿਲਾਂ ਦੇ ਹੱਲ ਲਈ ਸਰਕਾਰੀ ਤੌਰ ਤੇ ਠੋਸ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੱਤਰਕਾਰਾਂ ਲਈ ਸਰਕਾਰੀ ਰੈਸਟ ਹਾਊਸ ਵਿੱਚ ਠਹਿਰਣ, ਰੇਲਵੇ ਅਤੇ ਬੱਸ ਸਫਰ ਲਈ ਰਿਆਇਤੀ ਦਰਾਂ ਦੇ ਪਾਸ ਲਾਗੂ ਕਰਵਾਉਣੇ ਵੀ ਐਸੋਸੀਏਸ਼ਨ ਦੇ ਮੁੱਖ ਏਜੰਡੇ ਵਿੱਚ ਸ਼ਾਮਲ ਹਨ। ਉਨ੍ਹਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਇਸ ਐਸੋਸੀਏਸ਼ਨ ਦੇ ਮੈਂਬਰ ਬਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵਿੱਚ ਮੈਂਬਰ ਬਨਣ ਦੀ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਫ੍ਰੀ ਮੈਂਬਰਸ਼ਿੱਪ ਦਿਤੀ ਜਾਂਦੀ ਹੈ। ਇਸ ਮੌਕੇ ਸਾਬਕਾ ਮੈਂਬਰ ਅਸ਼ੋਕ ਕੁਮਾਰ ਕਪੂਰ ਪਿੰਡ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੀਟਿੰਗ ਦਾ ਸਟੇਜ ਸੰਚਾਲਨ ਜਿਲ੍ਹਾ ਜਲੰਧਰ ਪ੍ਰਧਾਨ ਪਰਵੀਨ ਨਈਅਰ ਵਲੋਂ ਬਾਖੂਬੀ ਕੀਤਾ ਗਿਆ ਅਤੇ ਮੀਟਿੰਗ ਵਿੱਚ ਪੁੱਜੇ ਗੁਰਮੀਤ ਸਿੰਘ ਰਾਏਪੁਰ ਅਤੇ ਅਮਰਿੰਦਰਜੀਤ ਸਿੰਘ ਸਿੱਧੂ ਨੂੰ ਜਿਲ੍ਹਾ ਜਲੰਧਰ ਦੇ ਐਡਵਾਈਜ਼ਰ ਵਜੋਂ ਅਤੇ ਤਰਨਜੀਤ ਸਿੰਘ ਗੱਗੂ ਨੂੰ ਜੁਆਇੰਟ ਸੈਕਟਰੀ, ਜੇ.ਐਸ. ਸੋਢੀ ਨੂੰ ਸਕੱਤਰ ਜਨਰਲ ਜਲੰਧਰ ਦਾ ਅਹੁੱਦਾ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਤੇ ਜਿਲ੍ਹਾ ਜਲੰਧਰ ਚੇਅਰਮੈਨ ਕਰਮਵੀਰ ਸਿੰਘ, ਉਪ ਚੇਅਰਮੈਨ ਪਰਮਜੀਤ ਸਿੰਘ ਮੱਲ, ਪ੍ਰਧਾਨ ਪਰਵੀਨ ਨਈਅਰ ਕੰਗਣੀਵਾਲ, ਬਲਵੀਰ ਸਿੰਘ ਕਰਮ ਆਦਮਪੁਰ (ਸੀਨੀਅਰ ਮੀਤ ਪ੍ਰਧਾਨ ਜਲੰਧਰ), ਕੁਲਦੀਪ ਲੇਸੜੀਵਾਲ (ਜਲੰਧਰ ਮੀਤ ਪ੍ਰਧਾਨ), ਸੰਦੀਪ ਪੰਡੋਰੀ (ਜਲੰਧਰ ਮੀਤ ਪ੍ਰਧਾਨ), ਗਨੇਸ਼ ਸ਼ਰਮਾ (ਜਲੰਧਰ ਸਕੱਤਰ), ਦਲਵੀਰ ਸਿੰਘ ਜਲੰਧਰ (ਜਲੰਧਰ ਜਰਨਲ ਸਕੱਤਰ), ਪਰਮਜੀਤ ਸਿੰਘ ਆਦਮਪੁਰ (ਜਲੰਧਰ ਜੁਆਇੰਟ ਸਕੱਤਰ), ਯੋਗਰਾਜ ਸਿੰਘ ਹਰੀਪੁਰ (ਜਲੰਧਰ ਪੀ.ਆਰ.ਉ), ਦਲਜੀਤ ਸਿੰਘ ਕਲਸੀ (ਜਲੰਧਰ ਕੈਸ਼ੀਅਰ), ਕੈਮਰਾਮੈਨ ਅਸ਼ੋਕ ਭਗਤ, ਸਾਬੀ ਕਪੂਰ ਪਿੰਡ (ਜੁਆਇੰਟ ਕੈਸ਼ੀਅਰ), ਕਮਲ ਕੰਗਣੀਵਾਲ (ਜਲੰਧਰ ਸਕੱਤਰ), ਹਰਪ੍ਰੀਤ ਸਿੰਘ ਆਦਮਪੁਰ, ਗਣੇਸ਼ ਸ਼ਰਮਾ ਆਦਮਪੁਰ, ਰਣਜੀਤ ਸਿੰਘ ਕੰਦੋਲਾ, ਗੁਰਨਾਮ ਸਿੰਘ ਗਾਮਾ ਪੰਡੋਰੀ, ਕੁਲਦੀਪ ਲੇਸੜੀਵਾਲ ਹਾਜ਼ਰ ਸਨ।

Hoshiarpur-News-



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633027

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us