- ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦਾ ਵੀ ਸੰਭਾਲਿਆ ਚਾਰਜ - ਵਿਭਾਗਾਂ ਦੇ ਕੰਮਕਾਜ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣਾ ਹੋਵੇਗੀ ਮੁੱਖ ਤਰਜੀਹ: ਰਾਹੁਲ ਭੰਡਾਰੀ 1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।
-rahul-Bhandari-Assumes-Charge-As-Principal-Secretary-Information-And-Public-Relations-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)