ਅਮਨ ਅਰੋੜਾ ਵੱਲੋਂ ਵੈਟਰਨ ਪੱਤਰਕਾਰ ਹਰਬੀਰ ਸਿੰਘ ਭੰਵਰ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ

Dec12,2022 | Gautam Jalandhari | Chandigarh

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉੱਘੇ ਵੈਟਰਨ ਪੱਤਰਕਾਰ ਅਤੇ ਲੇਖਕ ਸ. ਹਰਬੀਰ ਸਿੰਘ ਭੰਵਰ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 84 ਵਰ੍ਹਿਆਂ ਦੇ ਸਨ। ਉਨ੍ਹਾਂ ਨੇ ਅੱਜ ਸਵੇਰੇ ਲੁਧਿਆਣਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਆਖਰੀ ਸਾਹ ਲਿਆ। ਸ. ਭੰਵਰ ਇੱਕ ਨਾਮੀ ਲੇਖਕ ਸਨ ਅਤੇ ਉਨ੍ਹਾਂ ਨੇ ਦਰਜਨ ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿੱਚੋਂ ਡਾਇਰੀ ਦੇ ਪੰਨੇ ਅਤੇ ਧਰਮ ਯੁੱਧ ਮੋਰਚਾ ਮਕਬੂਲ ਕਿਤਾਬਾਂ ਹਨ। ਉਹ ਇੱਕ ਉੱਘੇ ਸਿਆਸੀ ਵਿਸ਼ਲੇਸ਼ਕ ਅਤੇ ਸਿੱਖ ਧਾਰਮਿਕ ਮਾਮਲਿਆਂ ਦੇ ਚੰਗੇ ਜਾਣਕਾਰ ਸਨ। ਪੱਤਰਕਾਰ ਵਜੋਂ ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ ਇੰਡੀਅਨ ਐਕਸਪ੍ਰੈੱਸ, ਦਿ ਟ੍ਰਿਬਿਊਨ, ਜਾਗਰਣ ਗਰੁੱਪ ਆਦਿ ਸਮੇਤ ਪ੍ਰਮੁੱਖ ਅਖਬਾਰਾਂ ਨਾਲ ਕੰਮ ਕੀਤਾ ਅਤੇ ਉਹ ਅੰਮ੍ਰਿਤਸਰ ਜਰਨਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਨੇ ਐਸ.ਜੀ.ਪੀ.ਸੀ. ਦੇ ਮੀਡੀਆ ਸਲਾਹਕਾਰ ਵਜੋਂ ਵੀ ਸੇਵਾਵਾਂ ਨਿਭਾਈਆਂ। ਸ੍ਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ, ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸ੍ਰੀ ਅਰੋੜਾ ਨੇ ਕਿਹਾ ਕਿ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

Aman-Arora-Condoles-Sad-Demise-Of-Veteran-Journalist-Harbir-Singh-Bhanwar



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182936

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us