ਮਹਿਲਾ ਪੱਤਰਕਾਰਾਂ ਲਈ ਅਗਲੇ ਸਾਲ ਪਟਿਆਲਾ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ: ਚੇਤਨ ਸਿੰਘ ਜੋੜੇਮਾਜਰਾ

Jun1,2023 | Gautam Jalandhri | Chandigarh

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਰਾਸ਼ਟਰੀ ਮਹਿਲਾ ਪੱਤਰਕਾਰ ਸੰਮੇਲਨ ਚ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ ਮਹਿਲਾ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦਾ ਦਿੱਤਾ ਸੁਨੇਹਾ ਚੰਡੀਗੜ੍ਹ, 1 ਜੂਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਬਣਦਾ ਦਰਜਾ ਅਤੇ ਸਨਮਾਨ ਦੇਣ ਲਈ ਵਚਨਬੱਧ ਹੈ। ਇਸੇ ਮੰਤਵ ਦੀ ਦਿਸ਼ਾ ਵੱਲ ਵਧਦਿਆਂ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ, ਸੂਚਨਾ ਤੇ ਲੋਕ ਸੰਪਰਕ, ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਰਾਸ਼ਟਰੀ ਮਹਿਲਾ ਪੱਤਰਕਾਰ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਸਮਾਜ ਔਰਤਾਂ ਬਿਨ੍ਹਾਂ ਅਧੂਰਾ ਹੈ। ਇਸ ਸਮਾਗਮ ਦਾ ਉਦੇਸ਼ ਮੌਜ਼ੂਦਾ ਸਮੇਂ ਵਿੱਚ ਪੱਤਰਕਾਰੀ ਖੇਤਰਾਂ ਵਿੱਚ ਸਫਲਤਾਪੂਰਵਕ ਪ੍ਰਾਪਤੀਆਂ ਕਰਨ ਵਾਲੀਆਂ ਔਰਤਾਂ ਵਿੱਚ ਹਿੰਮਤ ਅਤੇ ਉਤਸ਼ਾਹ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾ ਪੱਤਰਕਾਰਾਂ ਲਈ ਰਾਜ ਪੱਧਰੀ ਸਮਾਗਮ ਅਗਲੇ ਸਾਲ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਦਾ ਉਦੇਸ਼ ਮਹਿਲਾ ਪੱਤਰਕਾਰਾਂ ਲਈ ਉਹਨਾਂ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਇੱਕ ਪਲੇਟਫਾਰਮ ਤਿਆਰ ਕਰਨਾ ਹੈ ਜੋ ਉਹਨਾਂ ਨੂੰ ਆਪਣੇ ਪੇਸ਼ੇ ਵਿੱਚ ਆਉਣ ਵਾਲੀਆ ਮੁਸ਼ਕਿਲਾ ਅਤੇ ਹੱਲ ਲਈ ਅਨੁਕੂਲ ਵਾਤਾਵਰਣ ਨੂੰ ਉਤਸ਼ਾਹਿਤ ਕਰੇਗੀ। ਲੋਕ ਸੰਪਰਕ ਮੰਤਰੀ ਜੋੜੇਮਾਜਰਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਔਰਤ ਦਾ ਦਰਜਾ ਬਹੁਤ ਵੱਡਾ ਹੈ। ਸਮਾਜ ਵਿੱਚ ਇਸਤਰੀ ਦੀ ਭੂਮਿਕਾ ਇਕ ਮਾਂ, ਭੈਣ ਤੇ ਪਤਨੀ ਦੀ ਹੈ। ਇਸਤਰੀ ਤੋਂ ਬਿਨਾਂ ਸਮਾਜ ਦਾ ਵਿਕਾਸ ਸੰਭਵ ਨਹੀਂ ਹੈ। ਇਸ ਲਈ ਉਨ੍ਹਾਂ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਔਰਤਾਂ ਦਾ ਸਨਮਾਣ ਕਰੀਏ। ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਹ ਵੀ ਕਿਹਾ ਕਿ ਉਸਦੇ ਸਮੇਤ ਅੱਜ ਹਰ ਬਾਪ ਆਪਣੀ ਧੀ ਨੂੰ ਫਿਰ ਭਾਵੇਂ ਉਹ ਪੁਲਿਸ ਵਿੱਚ ਹੀ ਕਿਉਂ ਨਾ ਹੋਵੇ, ਰਾਤ ਵੇਲੇ ਭੇਜਣ ਲਈ ਅਸੁਰੱਖਿਅਤ ਮਹਿਸੂਸ ਕਰਦਾ ਹੈ, ਉਹਨਾਂ ਕਿਹਾ ਕਿ ਇਹ ਸਭ ਕੁਝ ਅਜਿਹੇ ਲੋਕ ਹੀ ਕਰਦੇ ਹਨ ,ਜਿਨ੍ਹਾਂ ਨੂੰ ਧੀ ਭੈਣ ਦੀ ਇੱਜ਼ਤ ਦੇ ਬਾਰੇ ਵਿੱਚ ਬਿਲਕੁਲ ਵੀ ਪਰਵਾਹ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮਹਿਲਾਵਾਂ ਦੀ ਸੁਰਖਿਆ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਦਾ ਯੁੱਗ ਮਰਦ ਪ੍ਰਧਾਨ ਯੁੱਗ ਨਹੀ ਰਿਹਾ ਬਲਕਿ ਮਹਿਲਾਵਾਂ ਹਰ ਖੇਤਰ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਅੱਜ ਦੇ ਯੁੱਗ ਵਿੱਚ ਹਰ ਔਰਤ ਚਾਹੇ ਉਹ ਘਰ ਜਾਂ ਬਾਹਰ ਕੋਈ ਵੀ ਕੰਮ ਕਰ ਰਹੀ ਹੈ ਉਨ੍ਹਾਂ ਵੱਲੋਂ ਕੀਤੇ ਜਾ ਰਿਹਾ ਹਰ ਕੰਮ ਲਾਮਿਸਾਲ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਔਰਤਾਂ ਲਈ ਚਹੁੰ ਪੱਖੀ ਵਿਕਾਸ ਕਰਨ ਦਾ ਮੌਕਾ ਹੈ। ਉਨ੍ਹਾਂ ਮਹਿਲਾ ਪੱਤਰਕਾਰਾਂ ਨੂੰ ਹਿੰਮਤ ਦਿੰਦਿਆਂ ਕਿਹਾ ਕਿ ਔਰਤਾਂ ਵਿੱਚ ਹਰ ਤਰ੍ਹਾਂ ਦਾ ਹੁਨਰ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਵੱਧ ਤੋਂ ਵੱਧ ਅੱਗੇ ਆਉਣ ਅਤੇ ਸਮਾਜ ਵਿੱਚ ਆਪਣਾ ਨਾਂ ਰੌਸ਼ਨ ਕਰਨ। ਇਸ ਮੌਕੇ ਮਹਿਲਾ ਪੱਤਰਕਾਰਾਂ ਨੇ ਆਪਣੇ ਖੇਤਰ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਮੰਗ ਪੱਤਰ ਸੌਪਿਆ। ਮੰਤਰੀ ਵੱਲੋਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਇਲਾਵਾ ਪੰਜਾਬ, ਹਰਿਆਣਾ, ਤੇਲੰਗਾਨਾ, ਦਿੱਲੀ ਅਤੇ ਉਡੀਸਾ ਤੋਂ ਆਈਆਂ ਮਹਿਲਾ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ। _-----------

State-level-Event-For-Women-Journalists-To-Be-Held-In-Patiala-Next-Year-Chetan-Singh-Jaura-Majra



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49180715

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us