ਮੌਜੂਦਾ ਦੌਰ ਵਿੱਚ ਪੱਤਰਕਾਰਤਾ ਦੇ ਮੋਢਿਆਂ ਤੇ ਪੈ ਚੁੱਕੀ ਹੈ ਹੋਰ ਵੱਡੀ ਜਿੰਮੇਵਾਰੀ ; ਕੁਲਵੰਤ ਸਿੰਘ ਪ੍ਰੈੱਸ ਕਲੱਬ ਐਸ.ਏ.ਐਸ. ਨਗਰ ਦਾ ਸਮੁੱਚੀਆਂ ਗਤੀਵਿਧੀਆਂ ਤੇ ਅਧਾਰਤ ਸੋਵੀਨੀਅਰ -2024 ਰਿਲੀਜ਼ ਸਮਾਗਮ ਮੋਹਾਲੀ 8 ਫਰਵਰੀ ਗੁਰਵਿੰਦਰ ਸਿੰਘ ਮੋਹਾਲੀ ਦੇ ਵਿੱਚ ਪ੍ਰੈਸ ਕਲੱਬ ਐਸਏਐਸ ਨਗਰ ਦੇ ਲਈ ਜਗ੍ਹਾ ਅਲੋਟ ਕਰਨ ਦੇ ਸੰਬੰਧ ਵਿੱਚ ਉਹ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ ਕਰਨਗੇ ਅਤੇ ਜਲਦੀ ਹੀ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਲਈ ਥਾਂ ਅਲੋਟ ਕਰਵਾਈ ਜਾਵੇਗੀ। ਇਹ ਇਹ ਗੱਲ ਅੱਜ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨੇ ਮੋਹਾਲੀ ਵਿਖੇ ਪ੍ਰੈਸ ਕਲੱਬ ਐਸ.ਏ.ਐਸ ਨਗਰ ਦੇ ਵੱਲੋਂ ਰੱਖੇ ਗਏ ਇੱਕ ਸਮਾਗਮ ਦੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਇਹ ਸਮਾਗਮ ਰਤਨ ਪ੍ਰੋਫੈਸ਼ਨਲ ਕਾਲਜ ਸੁਹਾਣਾ ਵਿਖੇ ਕਲੱਬ ਦੇ ਪ੍ਰਧਾਨ ਹਿਲੇਰੀ ਵਿਕਟਰ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੱਤਰਕਾਰਤਾ ਇੱਕ ਪਵਿੱਤਰ ਪੇਸ਼ਾ ਹੈ ਅਤੇ ਮੋਹਾਲੀ ਦੇ ਪੱਤਰਕਾਰਾਂ ਦੇ ਲਈ ਸਾਂਝੀ ਥਾਂ ਹੋਣੀ ਅਤੀ ਜਰੂਰੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਅੱਜ ਦੇ ਸੋਸ਼ਲ ਮੀਡੀਆ ਦੇ ਦੌਰ ਦੇ ਵਿੱਚ ਪੱਤਰਕਾਰਤਾ ਹੋਰ ਵੀ ਚੈਲੇਜਿੰਗ ਹੋ ਗਈ ਹੈ। ਪ੍ਰੰਤੂ ਇਸ ਦੇ ਨਾਲ ਹੀ ਕੰਮ ਕਰਨ ਦੇ ਵਧੀਆ ਮੌਕੇ ਵੀ ਮਿਲ ਰਹੇ ਹਨ। ਕੈਬਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਦਾ ਪੱਤਰਕਾਰਤਾ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਅੱਜ ਦੇ ਦੌਰ ਵਿੱਚ ਪੱਤਰਕਾਰਤਾ ਦੇ ਮੋਢਿਆਂ ਉੱਪਰ ਜਿੰਮੇਵਾਰੀ ਕਈ ਗੁਣਾ ਵੱਧ ਚੁੱਕੀ ਹੈ। ਉਹਨਾਂ ਕਿਹਾ ਕਿ ਪੱਤਰਕਾਰਤਾ ਪੱਤਰਕਾਰਾਂ ਅਤੇ ਰਾਜਨੇਤਾਵਾਂ ਦਾ ਕੰਮ ਹਰ ਵੇਲੇ ਫੀਲਡ ਦੇ ਵਿੱਚ ਰਹਿਣਾ ਹੁੰਦਾ ਹੈ ਅਤੇ ਹਰ ਵੇਲੇ ਲੋਕਾਂ ਦੀ ਨਿਗਾ ਇਹਨਾਂ ਦੋਵਾਂ ਉੱਪਰ ਬਣੀ ਰਹਿੰਦੀ ਹੈ। ਇਸ ਮੌਕੇ ਤੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਕਿਹਾ ਕਿ ਪ੍ਰੈਸ ਕਲੱਬ ਐਸ ਏਐਸ ਨਗਰ ਵੱਲੋਂ ਸਮੇਂ-ਸਮੇਂ ਤੇ ਪਿਛਲੇ ਲੰਮੇ ਸਮੇਂ ਤੋਂ ਅਲੱਗ ਅਲੱਗ ਪ੍ਰੋਗਰਾਮ ਉਲੀਕੇ ਜਾਂਦੇ ਹਨ ਅਤੇ ਜਿਨਾਂ ਦੇ ਵਿੱਚ ਮੈਨੂੰ ਸ਼ਾਮਿਲ ਹੋਣ ਦਾ ਮੌਕਾ ਮਿਲਦਾ ਰਹਿੰਦਾ ਹੈ ਅਤੇ ਇਹਨਾਂ ਦੇ ਲਈ ਮੋਹਾਲੀ ਵਿੱਚ ਪ੍ਰੈਸ ਕਲੱਬ ਹੋਣਾ ਅਤੇ ਜਰੂਰੀ ਹੈ ਜਿਸ ਦੇ ਲਈ ਉਹ ਯਤਨ ਕਰਨਗੇ ਉਹ ਪੰਜਾਬ ਦੇ ਕੈਬਨਟ ਮੰਤਰੀ ਅਮਨ ਅਰੋੜਾ ਨਾਲ ਮਿਲ ਕੇ ਮੁੱਖ ਮੰਤਰੀ ਨਾਲ ਇਸ ਸਬੰਧੀ ਵਿਸਥਾਰ ਵਿੱਚ ਗੱਲ ਕਰਨਗੇ, ਸਟੇਜ ਸਕੱਤਰ ਦੀ ਭੂਮਿਕਾ ਪੱਤਰਕਾਰ ਹਰਦੀਪ ਕੌਰ ਵੱਲੋਂ ਬਾਖੂਬੀ ਨਿਭਾਈ ਗਈ, ਇਸ ਮੌਕੇ ਤੇ ਕੈਬਨਟ ਮੰਤਰੀ ਅਮਨ ਅਰੋੜਾ ਅਤੇ ਕੁਲਵੰਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੇ ਵੱਲੋਂ ਪ੍ਰੈਸ ਕਲੱਬ ਐਸ ਏਐਸ ਨਗਰ ਦਾ ਪਿਛਲੇ ਸਮੇਂ ਦੀਆਂ ਕਲੱਬ ਦੀਆਂ ਪਿਛਲੇ ਸਮੇਂ ਦੀਆਂ ਗਤੀਵਿਧੀਆਂ ਤੇ ਅਧਾਰਤ ਸੋਵੀਨੀਅਰ ਰਿਲੀਜ਼ ਕੀਤਾ ਗਿਆ, ਇਸ ਮੌਕੇ ਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਕਵਲਜੀਤ ਸਿੰਘ ਰੂਬੀ- ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਮੋਹਾਲੀ ਸ਼ਹਿਰੀ, ਆਰ.ਪੀ ਸ਼ਰਮਾ, ਆਈ.ਡੀ ਸਿੰਘ, ਅਮਨਦੀਪ ਸਿੰਘ ਗੁਲਾਟੀ, ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ ,ਡਾਕਟਰ ਗੁਰਮੀਤ ਸਿੰਘ ਮੈਨੇਜਿੰਗ ਡਾਇਰੈਕਟਰ ਪ੍ਰੇਮ ਵਿਦਾ ਆਯੁਰਵੈਦਿਕ ਕੰਪਨੀ, ਗੁਰਮੁਖ ਸਿੰਘ ਸੋਹਲ, ਭਾਜਪਾ ਨੇਤਾ- ਅਰੁਣ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਹਰਮੇਸ਼ ਸਿੰਘ ਕੁੰਬੜਾ, ਪਰਮਜੀਤ ਸਿੰਘ ਕਾਹਲੋ, ਸੁਰਿੰਦਰ ਸਿੰਘ ਰੋਡਾ ਸੁਹਾਣਾ, ਰਾਜਵਿੰਦਰ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਜੈਤਾ ਜੀ ਮੋਹਾਲੀ, ਨਵਦੀਪ ਸਿੰਘ ਟੋਨੀ, ਤੇਜਪ੍ਰੀਤ ਸਿੰਘ ਬਾਠ ਪ੍ਰਧਾਨ ਕਿਸਾਨ ਵਿੰਗ ਆਮ ਆਦਮੀ ਪਾਰਟੀ ਜ਼ਿਲਾ ਮੋਹਾਲੀ, ਤਾਰਨਜੀਤ ਸਿੰਘ ਮੋਹਾਲੀ, ਬਲਜੀਤ ਸਿੰਘ ਮੋਹਾਲੀ, ਵੀ ਹਾਜ਼ਰ ਸਨ
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)