‘ਯੁੱਧ ਨਸ਼ਿਆਂ ਵਿਰੁਧ’ ਦਾ 84ਵਾਂ ਦਿਨ: 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ 183 ਨਸ਼ਾ ਤਸਕਰ ਗ੍ਰਿਫ਼ਤਾਰ
— ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਪੇ੍ਰਰਿਤ
May24,2025
| Jagrati Lahar Bureau | Chandigarh
ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 183 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ ਅਤੇ 1.92 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 84 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 459 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 124 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 475 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 99 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Powered by Froala Editor
Day-84-Of-yudh-Nashian-Virudh-183-Drug-Smugglers-Held-With-1-8kg-Heroin-3-9kg-Opium-1-9l-Drug-Money