ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

Jun3,2025 | Jagrati Lahar Bureau | Chandigarh/patiala

ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ‘ਯੁੱਧ ਨਸ਼ਿਆਂ ਵਿਰੁੱਧ’ ਰਹੇਗਾ ਜਾਰੀ : ਡੀਜੀਪੀ ਗੌਰਵ ਯਾਦਵ
- 15 ਮਾਰਚ ਤੋਂ ਹੁਣ ਤੱਕ 15 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕੀਤੇ ਕਾਬੂ; 603 ਕਿਲੋ ਹੈਰੋਇਨ, 249 ਕਿਲੋ ਅਫੀਮ,  10.8 ਕਰੋੜ ਦੀ ਡਰੱਗ ਮਨੀ ਜ਼ਬਤ
- ਅਤਿ-ਆਧੁਨਿਕ ਫੋਰੈਂਸਿਕ ਉਪਕਰਣ, ਡਾਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡੇਟਾ ਐਕਸਟ੍ਰੈਕਸ਼ਨ ਅਤੇ ਡਿਕ੍ਰਿਪਸ਼ਨ ਸਮਰੱਥਾਵਾਂ ਨਾਲ ਲੈਸ ਹੈ ਇਹ ਨਵੀਂ ਸਹੂਲਤ : ਡੀਜੀਪੀ ਗੌਰਵ ਯਾਦਵ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਕਾਰਗਰ ਬਣਾਉਣ ਲਈ ਕੁਸ਼ਲ ਤਕਨੀਕੀ ਮਾਹਰਾਂ ਦੀ  ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਕਿਸਮ ਦਾ ਅਪਰਾਧਿਕ ਨੈਟਵਰਕ ਪੰਜਾਬ ਵਿੱਚ ਸਿਰ ਚੁੱਕਣ ਦੀ ਜੁਅੱਰਤ ਨਾ ਕਰ ਸਕੇ।

ਡੀਜੀਪੀ ਨੇ ਕਿਹਾ, ‘‘ਰੈਪਿਡ ਰਿਸਪਾਂਸ ਅਤੇ ਕਾਰਜਸ਼ੀਲ ਗਤੀਸ਼ੀਲਤਾ ਨੂੰ ਵਧਾਉਣ ਲਈ, ਯੂਨਿਟ ਨੂੰ ਨਵੇਂ ਵਾਹਨ ਵੀ ਉਪਲਬਧ ਕਰਵਾਏ ਜਾ ਰਹੇ ਹਨ ਤਾਂ ਜੋ ਮੁਸਤੈਦ ਤੇ ਪ੍ਰਭਾਵੀ ਢੰਗ ਨਾਲ ਫੈਸਲਾਕੁੰਨ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਸਕੇ।

ਏਐਨਟੀਐਫ ਦੀ ਬਿਲਡਿੰਗ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ  ‘ਯੁੱਧ ਨਸ਼ਿਆਂ ਵਿਰੁੱਧ’  ਮੁਹਿੰਮ ਨੂੰ ਵੱਡੀ ਸਫਲਤਾ ਦੱਸਦੇ ਹੋਏ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਇਹ ਮੁਹਿੰਮ ਸੂਬੇ ਵਿੱਚ ਜਾਰੀ ਰਹੇਗੀ।

ਪੰਜਾਬ ਪੁਲਿਸ ਨੇ ਵਿਆਪਕ ਪਹੁੰਚ ਅਪਣਾਈ ਹੈ ਜਿਸਦੇ ਉਦੇਸ਼ ਨਾ ਕੇਵਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਹੈ ਸਗੋਂ  ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਵੱਡੀ ਮੱਛੀਆਂ ’ਤੇ ਨਕੇਲ ਕੱਸਣਾ ਵੀ ਹੈ। ਉਨ੍ਹਾਂ ਕਿਹਾ,‘‘ ਅਸੀਂ ਤਸਕਰਾਂ ਵਿਰੁੱਧ  ਸਖਤ ਰਵੱਈਆ ਅਪਣਾਇਆ ਹੈ ਅਤੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵਿਸੇਸ਼ ਧਿਆਨ  ਦਿੱਤਾ ਜਾ ਰਿਹਾ ਹੈ।

ਏਐਨਟੀਐਫ ਨੂੰ ਨਸ਼ਿਆਂ ਵਿਰੋਧੀ ਮੁਹਿੰਮ ਦਾ ਧੁਰਾ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਜ਼ਿਲਿ੍ਹਆਂ ਵਿਚ ਇਨਫੋਰਸਮੈਂਟ ਗਤੀਵਿਧੀਆਂ ਦੀ ਨਿਗਾਹਸਾਨੀ ਤੋਂ ਇਲਾਵਾ, ਇਹ ਇਕਾਈ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਨਸ਼ਾ ਛੁਡਾਊ ਰਣਨੀਤੀਆਂ ਨੂੰ ਲਾਗੂ ਕਰਨ ਵਿਚ ਵੀ ਮਹੱਤਵਪੂਰਣ ਭੂਮਿਕਾ ਨਿਭਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਵਿੱਚ ਤਕਨੀਕੀ ਆਧੁਨਿਕੀਕਰਨ ਲਈ 12 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ, ਜਦ ਕਿ ਇਸ ਸਾਲ ਇਸ ਗਰਾਂਟ ਨੂੰ ਵਧਾ ਕੇ 13.5 ਕਰੋੜ ਰੁਪਏ ਕਰ ਦਿੱਤਾ ਗਿਆ , ਜੋ ਕਿ ਏ.ਐਨ.ਟੀ.ਐਫ. ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਤੇ ਬਿਹਤਰ ਬਣਾਉਣ ਲਈ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਜ਼ ’ਤੇ ਜਲੰਧਰ ਰੇਂਜ ਵਿੱਚ, ਏ.ਐਨ.ਟੀ.ਐਫ ਦਾ ਦਫਤਰ ਨਿਰਮਾਣ ਅਧੀਨ ਹੈ  ਅਤੇ ਬਹੁਤ ਜਲਦੀ ਸਾਰੀਆਂ ਰੇਂਜਜ਼ ਵਿੱਚ ਅਜਿਹੇ ਏ.ਐਨ.ਟੀ.ਐਫ. ਦਫਤਰ ਹੋਣਗੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ‘ਸੇਫ਼ ਪੰਜਾਬ’ ਵਟਸਐਪ ਚੈਟਬੋਟ ਪੋਰਟਲ— 9779100200— ਇੱਕ ਮਹੱਤਵਪੂਰਨ ਪਹਿਲ ਵਜੋਂ ਉਭਰਿਆ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਨਸ਼ਾ ਤਸਕਰਾਂ ਤੇ ਨਸ਼ੇ ਦੇ ਆਦੀ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ ਜਿਸ ਕਰਕੇ ਲੋਕਾਂ ਵੱਲੋਂ ਇਸਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਉਹ ਇਸ ’ਤੇ ਆਪਣੇ ਸੁਝਾਅ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪੋਰਟਲ ’ਤੇ ਪ੍ਰਾਪਤ ਹੋਏ 7635 ਮਾਮਲਿਆਂ ਵਿੱਚੋਂ 1596 ਵਿੱਚ ਐਫਆਈਆਰਜ਼ ਦਰਜ ਕਰਦਿਆਂ 1814 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 8,960 ਐਫਆਈਆਰਜ਼ ਦਰਜ ਕਰਕੇ 15,272 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 603 ਕਿਲੋ ਹੈਰੋਇਨ, 249 ਕਿਲੋ ਅਫੀਮ, 14 ਟਨ ਭੁੱਕੀ, 9 ਕਿਲੋ ਚਰਸ, 262 ਕਿਲੋ ਗਾਂਜਾ, 2.5 ਕਿਲੋ ਆਈਸੀਈ, 1.6 ਕਿਲੋ ਕੋਕੇਨ, 26.28 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 10.81 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ  ਇਸ ਦੇ ਨਾਲ ਹੀ 144 ਨਸ਼ਾ ਤਸਕਰਾਂ ਦੀਆਂ 74.27 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਵੀ ਜ਼ਬਤ ਕੀਤੀਆਂ ਗਈਆਂ ਹਨ।


ਡੀਜੀਪੀ ਗੌਰਵ ਯਾਦਵ ਨੇ ਆਪਣੀ ਰਣਨੀਤੀ ਦੇ ਵਿਸ਼ੇਸ਼ ਪੱਖ ਨੂੰ ਉਭਾਰਦਿਆਂ ਕਿਹਾ ਕਿ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ 1121 ਨਸ਼ਾ ਕਰਨ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਨਸ਼ੇ ਦੀ ਥੋੜ੍ਹੀ ਜਿਹੀ ਮਾਤਰਾ ਨਾਲ ਕਾਬੂ ਕੀਤਾ ਗਿਆ ਸੀ , ਨੂੰ ਅਪਰਾਧੀਆਂ ਵਾਂਗ ਨਹੀਂ ਸਗੋਂ ਉਨ੍ਹਾਂ ਪੀੜਤ ਮੰਨਦਿਆਂ ਐਨਡੀਪੀਐਸ ਐਕਟ ਦੀ ਧਾਰਾ 64ਏ ਤਹਿਤ ਮੁੜ ਵਸੇਬੇ ਲਈ ਭੇਜਿਆ ਗਿਆ ਹੈ। ਇਸ ਤੋਂ ਇਲਾਵਾ, ਪੁਲਿਸ ਨੇ ਡੀ-ਅਡਿਕਸ਼ ਸੈਟਰਾਂ ਵਿਚ 5,786 ਨਸ਼ਾ ਛੁਡਾਊ ਇਲਾਜ ਲਈ ਦਾਖਲ ਕਰਵਾਇਆ ਹੈ ਅਤੇ 6483 ਨਸ਼ਾ ਪੀੜਤਾਂ ਨੂੰ ਓਟ ਕਲੀਨਿਕਾਂ ਵਿਚ ਸੇਵਾਵਾਂ ਹਾਸਲ ਕਰਨ ਲਈ ਰਾਜ਼ੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸਫਲਤਾ ਦਾ ਸਿਹਰਾ ਲੋਕਾਂ ਦੇ ਸਿਰ ਹੈ ਕਿਉਂਕਿ  19,559 ਪਿੰਡ ਦੀ ਰੱਖਿਆ ਕਮੇਟੀਆਂ ਨੇ ਬੜੀ ਸਰਗਰਮੀ ਨਾਲ ਸਬੰਧਤ ਅਥਾਰਟੀਆਂ ਦਾ ਸਾਥ ਦਿੱਤਾ ਹੈ। ਡੀਜੀਪੀ ਨੇ  ਲੋਕਾਂ ਨੂੰ ਨਸ਼ਿਆਂ ਵਿਰੁੱਧ ਇਸ ਲੋਕਪੱਖੀ ਮੁਹਿੰਮ ਨੂੰ ਸਮਰਥਨ ਜਾਰੀ ਰੱਖਣ ਅਤੇ ਉਨ੍ਹਾਂ ਨੂੰ ਸੇਫ ਪੰਜਾਬ ਚੈਟਬੋਟ: 9779100200 ’ਤੇ  ਗੁਪਤ ਰੂਪ ਵਿੱਚ ਨਸ਼ਿਆਂ ਸੰਬੰਧੀ ਜਾਣਕਾਰੀ ਦੇਣ ਲਈ ਅਪੀਲ ਕੀਤੀ ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਜ਼ਮਾਨਤ ’ਤੇ ਬਾਹਰ ਆਏ ਵੱਡੇ ਨਸ਼ਾ ਤਸਕਰਾਂ ਦੀ ਗਤੀਵਿਧੀਆਂ ਦੀ ਨਜ਼ਰਸਾਨੀ ਅਤੇ ਟਰੈਕ ਕਰਨ ਲਈ ਜੀਪੀਐਸ ਐਂਕਲੈਟਾਂ ਦੀ ਵਰਤੋਂ ਨੂੰ ਪੜਚੋਲਿਆ ਜਾ ਰਿਹਾ ਹੈ। ਡੀਜੀਪੀ ਨੇ ਕਿਹਾ,‘‘ ਅਸੀਂ ਸਮਰੱਥ ਅਦਾਲਤ ਦੀ ਪ੍ਰਵਾਨਗੀ ਨਾਲ ਜੀਪੀਐਸ ਐਨਕਲੇਟਸ ਰਾਹੀਂ ਜ਼ਮਾਨਤ ’ਤੇ ਰਿਹਾ ਹੋਏ ਵੱਡੇ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਟਰੈਕ ਕਰਨ ਅਤੇ ਨਿਗਰਾਨੀ ਲਈ ਕਾਨੂੰਨੀ ਪੱਖ ਤੋਂ ਪ੍ਰਸਤਾਵ ਦੀ ਪੜਚੋਲ ਕਰ ਰਹੇ ਹਾਂ’’।  

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਏਆਈ ਅਧਾਰਤ ਡੇਟਾਬੇਸ ਵੀ ਵਿਕਸਤ ਕਰ ਰਹੀ ਹੈ ਤਾਂ ਜੋ ਐਨਡੀਪੀਐਸ ਐਕਟ ਅਧੀਨ ਗ੍ਰਿਫਤਾਰ ਕੀਤੇ ਵਿਅਕਤੀਆਂ ਦੇ ਅਗਲੇਰੇ-ਪਿਛਲੇਰੇ ਸਬੰਧ ਦੀ ਹੋਰ ਡੂੰਘਾਈ ਨਾਲ ਪੜਤਾਲਿਆ ਜਾ ਸਕੇ।

ਇਸ ਮੌਕੇ  ਡੀਆਈਜੀ ਏਐਨਟੀਐਫ ਸੰਜੀਵ ਕੁਮਾਰ ਰਾਮਪਾਲ, ਡੀਆਈਜੀ ਪਟਿਆਲਾ ਰੇਂਜ  ਡਾ: ਨਾਨਕ ਸਿੰਘ, ਐਸਐਸਪੀ ਵਰੁਨ ਸ਼ਰਮਾ ਅਤੇ ਏਆਈਜੀ ਏਐਨਟੀਐਫ ਭੁਪਿੰਦਰ ਸਿੰਘ ਮੌਜੂਦ ਸਨ।

Powered by Froala Editor

Yudh-Nashian-Virudh-Ultra-modern-Antf-Range-Office-Inaugurated-In-Patiala



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49182914

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us