ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਕੇਂਦਰ ਸੂਬਿਆਂ ਦੇ ਹੱਕ ਖੋਹ ਰਿਹਾ ਹੈ- ਹਰਜੋਤ ਬੈਂਸ

Jul29,2025 | Jagrati Lahar Bureau | New Delhi/ Chandigarh

ਪੰਜਾਬ ਦੇ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਖਤ ਵਿਰੋਧ ਦਰਜ ਕਰਵਾਉਂਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਹੱਦਾਂ ਤੋਂ ਬਾਹਰ ਜਾ ਕੇ ਨਵੀਂ ਸਿੱਖਿਆ ਨੀਤੀ ਦੀ ਆੜ ਹੇਠ ਸੂਬਿਆਂ ਦੇ ਹੱਕ ਖੋਹ ਰਹੀ ਹੈ।
ਸ. ਬੈਂਸ ਇਥੋਂ ਦੇ ਭਾਰਤ ਮੰਡਪਮ ਵਿਖੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਗਏ ਅਖਿਲ ਭਾਰਤੀਯ ਸਿਖਿਆ ਸੰਮੇਲਨ ਵਿਚ ਭਾਗ ਲੈਣ ਲਈ ਆਏ ਹੋਏ ਸਨ। ਕੌਮੀ ਪੱਧਰ ਦੇ ਕਰਵਾਏ ਗਏ ਇਸ ਸੰਮੇਲਨ ਵਿਚ ਕੇਂਦਰੀ ਸਿੱਖਿਆ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵੱਖ-ਵੱਖ ਸੂਬਿਆਂ ਦੇ ਸਿੱਖਿਆ ਮੰਤਰੀਆਂ ਵੱਲੋਂ ਵੀ ਇਸ ਸੰਮੇਲਨ ਵਿਚ ਹਾਜ਼ਰੀ ਭਰੀ ਗਈ। ਸ. ਬੈਂਸ ਨੇ ਕਿਹਾ ਕਿ ਸਿੱਖਿਆ ਦਾ ਵਿਸ਼ਾ ਕੇਂਦਰ ਤੇ ਸੂਬਿਆਂ ਦੀ ਸਾਂਝੀ ਸੂਚੀ ਵਿਚ ਸ਼ਾਮਲ ਹੈ ਪਰ ਕੇਂਦਰ ਆਪਣਾ ਦਬਦਬਾ ਸੂਬਿਆਂ ਉੱਪਰ ਵਧਾਉਣ ਲਈ ਨਵੀਂ ਸਿੱਖਿਆ ਨੀਤੀ ਦੀ ਆੜ ਲੈ ਰਿਹਾ ਹੈ।  
ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬੀ ਭਾਸ਼ਾ ਸੰਵਿਧਾਨ ਤਹਿਤ  ਦਰਜ 22 ਭਾਸ਼ਾਵਾਂ ਵਿਚ ਸ਼ਾਮਲ ਹੋਣ ਅਤੇ ਪੰਜਾਬ ਤੋਂ ਇਲਾਵਾ ਹੋਰ ਸੂਬਿਆਂ ਵਿਚ ਬੋਲੀ ਤੇ ਪੜ੍ਹੀ ਜਾਂਦੀ ਹੋਣ ਦੇ ਬਾਵਜੂਦ ਸੀ.ਬੀ.ਐਸ.ਸੀ ਵੱਲੋਂ ਸ਼ੁਰੂਆਤ ਵਿਚ ਪੰਜਾਬੀ ਨੂੰ ਜਰਮਨ,ਥਾਈ ਅਤੇ ਮੈਂਡਰਿਨ ਵਾਂਗ ਚੋਣਵੇਂ ਵਿਸ਼ੇ ਦੇ ਵਰਗ ਵਿਚ ਰੱਖਿਆ ਗਿਆ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਖਤ ਵਿਰੋਧ ਦਰਜ ਕਰਵਾਉਣ ਉਪਰੰਤ ਹੀ ਪੰਜਾਬੀ ਨੂੰ ਮੁੱਖ ਭਾਸ਼ਾ ਦੇ ਵਰਗ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਸ਼ੁਰੂਆਤ ਵਿਚ ਦਾਅਵੇ ਕੀਤੇ ਗਏ ਸਨ ਕਿ ਨਵੀਂ ਸਿੱਖਿਆ ਨੀਤੀ ਨਾਲ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਪਰ ਇਨਾਂ ਦਾਅਵਿਆਂ ਦੇ ਉਲਟ ਕੇਂਦਰ ਖੇਤਰੀ ਭਾਸ਼ਾਵਾਂ ਨੂੰ ਚੋਣਵੇਂ ਵਿਸ਼ਿਆਂ ਵਿਚ ਰਖਕੇ ਖੇਤਰੀ ਭਾਸ਼ਾਵਾਂ ਦੇ ਦਰਜੇ ਨੂੰ ਘਟਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵੱਖਰੀ ਸਿਖਿਆ ਨੀਤੀ ਬਣਾਉਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਇਹ ਜਲਦ ਬਣਾਈ ਜਾਵੇਗੀ। ਉਨਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਪਰਦੇ ਹੇਠ ਕੇਂਦਰ ਦੇ ਕਿਸੇ ਵੀ ਅਜਿਹੇ ਕਦਮ ਨੂੰ ਬਰਦਾਸ਼ਤ ਨਹੀਂ ਕਰੇਗਾ ਜਿਸ ਨਾਲ ਪੰਜਾਬ, ਪੰਜਾਬੀਅਤ ਅਤੇ ਪੰਜਾਬੀ ਭਾਸ਼ਾਂ ਦੀ ਅਹਿਮੀਅਤ ਘਟੇ। ਉਨ੍ਹਾਂ ਕਿਹਾ ਪੰਜਾਬ ਪਹਿਲਾਂ ਹੀ ਆਪਣੀ ਸਿੱਖਿਆ ਨੀਤੀ ਦਾ ਐਲਾਨ ਕਰ ਚੁੱਕਿਆ ਹੈ ਅਤੇ ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਸਰਬਪੱਖੀ ਵਿਕਾਸ ਲਈ ਸੁਹਿਰਦ ਤੇ ਸੰਜੀਦਾ ਉਪਰਾਲੇ ਕਰ ਰਹੀ ਹੈ।
ਸ. ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਤੇ ਸਿਖਿਆ ਦੇ ਹਰ ਖੇਤਰ ਵਿਚ ਮਿਸਾਲੀ ਕਾਰਗੁਜ਼ਾਰੀ ਦਿਖਾ ਰਹੇ ਹਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿਚ ਕਾਮਯਾਬੀ ਹਾਸਿਲ ਕਰਕੇ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ।
ਸ. ਬੈਂਸ ਨੇ ਕਿਹਾ ਕਿ ਇਸ ਸਮਾਗਮ ਦੌਰਾਨ ਰਾਜਸਥਾਨ ਵਿਚ ਸਕੂਲ ਦੀ ਇਮਾਰਤ ਡਿੱਗਣ ਕਾਰਨ ਵਾਪਰੇ ਦਰਦਨਾਕ ਹਾਦਸੇ ਤੇ ਵਿਚਾਰ ਚਰਚਾ ਤੱਕ ਨਹੀਂ ਕੀਤੀ ਗਈ ਅਤੇ ਨਾ ਮਾਸੂਮ ਬੱਚਿਆਂ ਦੀ ਮੌਤ ਤੇ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ ਜੋ ਕਿ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਵਿਚ ਮਿਡ-ਡੇ ਮੀਲ ਨਾਲ ਜੁੜੇ ਮਸਲੇ ਅਤੇ ਵਰਕਰਾਂ ਦੀ ਤਨਖਾਹ ਵਧਾਉਣ, ਸਕੂਲੀ ਵਰਦੀਆਂ ਦੇ ਪੈਸੇ ਕਈ ਸਾਲਾਂ ਤੋਂ ਨਾ ਵਧਾਏ ਜਾਣ ਵਰਗੇ  ਅਹਿਮ ਮੁੱਦਿਆਂ ਤੇ ਚਰਚਾ ਹੀ ਨਹੀਂ ਕੀਤੀ ਗਈ ਜਦੋਂਕਿ ਪੰਜਾਬ ਵਿਚ ਗਰਮੀ ਤੇ ਸਰਦੀ ਲਈ ਵੱਖਰੀਆਂ ਸਕੂਲੀ ਵਰਦੀਆਂ ਦੀ ਜ਼ਰੂਰਤ ਹੁੰਦੀ ਹੈ।  ਉਨਾਂ ਕਿਹਾ ਕਿ ਇਸ ਸੰਮੇਲਨ ਵਿਚ ਅਜੋਕੇ ਸਮੇਂ ਵਿਚ ਵਿਦਿਆ ਦੇ ਨਵੇਂ ਤਰੀਕਿਆਂ, ਬਲਾਕ ਚੇਨ, ਮਸ਼ੀਨੀ ਬੁੱਧੀਮਾਨਤਾ (ਏ.ਆਈ,) ਡਿਜੀਟਲ ਲਰਨਿੰਗ ਅਤੇ ਹੋਰ ਮੁੱਦੇ ਵਿਚਾਰੇ ਜਾਣੇ ਚਾਹੀਦੇ ਸਨ।

Powered by Froala Editor

Centre-Encroaching-On-States-Rights-Under-The-Guise-Of-Nep-Harjot-Bains



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868069

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us