ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਪਾਰ ,ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ-ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਚੌਕਸ ਰਹਿਣ ਦੀ ਅਪੀਲ
Aug29,2025
| Jagrati Lahar Bureau | Chandigarh
ਘੱਗਰ ਨਦੀ ਦੇ ਕੈਚਮੈਂਟ ਖੇਤਰ ਵਿੱਚ ਪਏ ਭਾਰੀ ਮੀਂਹ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ *ਰਾਜਪੁਰਾ ਸਬ ਡਵੀਜ਼ਨ* ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਦੇ ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਐਸ ਡੀ ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ *ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ* ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ।ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਸ੍ਰੀ ਕਿਰਪਾਲਵੀਰ ਸਿੰਘ ਮੁਤਾਬਕ *ਪਿੰਡ ਭਸਮੜਾ ਅਤੇ ਜਲਾਹਖੇੜੀ ਰਾਜੂ ਖੇੜੀ* ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।
ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ *ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ* ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ *ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550* ਉਪਰ ਸੂਚਿਤ ਕੀਤਾ ਜਾਵੇ। ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਹੈ।
Powered by Froala Editor
Water-level-crosses-danger-mark-flood-gates-of-sukhna-lake-opened