ਯਾਤਰੀਆਂ ਦੀ ਸਹੂਲਤ ਲਈ ਐਨਐਚਏਆਈ ਵੱਲੋਂ ਕੀਤੇ ਗਏ ਉਪਾਅ
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫਤਰ ਪੰਜਾਬ ਤੋਂ ਪ੍ਰਾਪਤ ਪੱਤਰ ਦੇ ਮੱਦੇ ਨਜ਼ਰ ਦੱਸਿਆ ਹੈ ਕਿ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ਕੌਮੀ ਰਾਜਮਾਰਗਾਂ ਤੇ ਸਫਰ ਕਰਨ ਵਾਲਿਆਂ ਦੀ ਸਹੂਲਤ ਲਈ ਕਈ ਉਪਾਅ ਕੀਤੇ ਗਏ ਹਨ। ਉਨਾਂ ਨੇ ਕਿਹਾ ਕਿ ਨੈਸ਼ਨਲ ਪੱਧਰ ਤੇ ਇੱਕ ਹਾਈਵੇ ਹੈਲਪਲਾਈਨ 1033 ਸ਼ੁਰੂ ਕੀਤੀ ਗਈ ਹੈ। ਜੋ ਵੱਖ-ਵੱਖ ਭਾਸ਼ਾਵਾਂ ਵਿੱਚ ਉਪਲਬਧ ਹੈ । ਇਸ ਤੇ ਕਾਲ ਕਰਕੇ ਕਿਸੇ ਵੀ ਐਕਸੀਡੈਂਟ ਜਾਂ ਹਾਈਵੇ ਵਿੱਚ ਕਿਸੇ ਸਮੱਸਿਆ ਮੌਕੇ ਮਦਦ ਲਈ ਜਾ ਸਕਦੀ ਹੈ। ਇਸੇ ਤਰ੍ਹਾਂ ਸੜਕਾਂ ਤੇ ਐਮਰਜੈਂਸੀ ਕਾਲ ਬਾਕਸ ਲਗਾਏ ਗਏ ਹਨ ਜਿੱਥੋਂ ਵੀ ਵਿਅਕਤੀ ਹਾਈਵੇ ਅਥੋਰਟੀ ਨਾਲ ਸੰਪਰਕ ਕਰ ਸਕਦਾ ਹੈ ਅਤੇ ਉਹਨਾਂ ਨੂੰ ਐਬੂਲੈਂਸ, ਪੈਟਰੋਲ ਵਹੀਕਲ, ਕਰੇਨ ਵਗੈਰਾ ਦੀ ਸਹਾਇਤਾ ਮਿਲ ਸਕਦੀ ਹੈ। ਇਸੇ ਤਰ੍ਹਾਂ ਐਬੂਲੈਂਸ ਦੀ ਸਰਵਿਸ ਵੀ ਨੈਸ਼ਨਲ ਹਾਈਵੇ ਤੇ ਉਪਲਬਧ ਕਰਵਾਈ ਗਈ ਹੈ। ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ ਤਾਂ ਕਿ ਦੁਰਘਟਨਾ ਸੰਭਾਵਿਤ ਖੇਤਰਾਂ ਵਿੱਚ ਨਿਗਰਾਨੀ ਕੀਤੀ ਜਾ ਸਕੇ ਅਤੇ ਵਾਹਨਾਂ ਦੀ ਸਪੀਡ ਦੀ ਵੀ ਨਿਗਰਾਨੀ ਕੀਤੀ ਜਾ ਸਕੇ। ਉਹਨਾਂ ਨੇ ਨੈਸ਼ਨਲ ਹਾਈਵੇ ਤੇ ਸਫਰ ਕਰਨ ਵਾਲਿਆਂ ਨੂੰ ਇਹਨਾਂ ਸੁਵਿਧਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ ਇਸ ਸਬੰਧੀ ਹੋਰ ਜਾਣਕਾਰੀ ਲਈ ਫੋਨ ਨੰਬਰ 1033 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Powered by Froala Editor
National-Highway-Authority-Of-India-Highway-Helpline-1033-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)