ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮੁੰਬਈ ਦੇ ਡੀ.ਵਾਈ. ਪਾਟਿਲ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ। ਟੀਮ ਇੰਡੀਆ ਨੇ ਇਸ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਕਪਤਾਨ ਹਰਮਨਪ੍ਰੀਤ ਕੌਰ ਨੇ ਵੀ ਇਤਿਹਾਸ ਰਚ ਦਿੱਤਾ ਹੈ। ਇਸ ਮੈਚ ਵਿੱਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 298 ਦੌੜਾਂ ਬਣਾਈਆਂ।ਸ਼ਾਫਾਲੀ ਵਰਮਾ ਨੇ 87, ਦੀਪਤੀ ਸ਼ਰਮਾ ਨੇ 58 ਅਤੇ ਸਮ੍ਰਿਤੀ ਮੰਧਾਨਾ ਨੇ 45 ਦੌੜਾਂ ਬਣਾਈਆਂ। ਭਾਰਤ ਦੀ ਸਲਾਮੀ ਜੋੜੀ ਨੇ 100 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਇੱਕ ਵਧੀਆ ਸ਼ੁਰੂਆਤ ਦਿੱਤੀ।ਜਵਾਬ ਵਿੱਚ, ਦੱਖਣੀ ਅਫਰੀਕਾ ਨੇ ਚੰਗੀ ਸ਼ੁਰੂਆਤ ਕੀਤੀ, ਪਰ ਭਾਰਤ ਨੇ ਤੇਜ਼ ਵਿਕਟਾਂ ਲੈ ਕੇ ਮੈਚ ਨੂੰ ਆਪਣੇ ਹੱਕ ਵਿੱਚ ਕਰ ਦਿੱਤਾ। ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕੀਤੀ, 5 ਵਿਕਟਾਂ ਲਈਆਂ। ਸ਼ਾਫਾਲੀ ਵਰਮਾ ਨੇ ਵੀ ਗੇਂਦ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ, ਦੋ ਵਿਕੇਟ ਲਈਆਂ। ਦੱਖਣੀ ਅਫਰੀਕਾ ਦੀ ਲੌਰਾ ਵੋਲਵਾਰਡਟ ਨੇ 101 ਦੌੜਾਂ ਬਣਾਈਆਂ, ਪਰ ਉਸਦੀ ਟੀਮ 246 ਦੌੜਾਂ 'ਤੇ ਆਲ ਆਊਟ ਹੋ ਗਈ। ਹਰਮਨਪ੍ਰੀਤ ਨੇ ਇਸ ਟੂਰਨਾਮੈਂਟ ਵਿੱਚ ਬੱਲੇ ਨਾਲ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ, 9 ਮੈਚਾਂ ਦੀਆਂ 8 ਪਾਰੀਆਂ ਵਿੱਚ 32.50 ਦੀ ਔਸਤ ਅਤੇ 89.04 ਦੇ ਸਟ੍ਰਾਈਕ ਰੇਟ ਨਾਲ 260 ਦੌੜਾਂ ਬਣਾਈਆਂ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)