*’ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ*

Feb8,2026 | Jagrati Lahar Bureau | Chandigarh


— ਪਿਛਲੇ 20 ਦਿਨਾਂ ਵਿੱਚ ਪੰਜਾਬ ਪੁਲਿਸ ਨੇ 5290 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ , 2973 ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

— ਪੰਜਾਬ ਪੁਲਿਸ ਹੈੱਡਕੁਆਟਰ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਲਿਸ ਜ਼ਿਲਿ੍ਹਆਂ ਦੀ ਨਿੱਜੀ ਤੌਰ ’ਤੇ ਕੀਤੀ ਜਾਵੇਗੀ   ਨਿਗਰਾਨੀ : ਡੀਜੀਪੀ ਗੌਰਵ ਯਾਦਵ

— ਸੀਪੀਜ਼/ਐਸਐਸਪੀਜ਼ ਨੂੰ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਉਣ, ਅਹਿਮ ਵਾਰਦਾਤ ਵਾਲੀਆਂ ਥਾਵਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦੇ ਨਿਰਦੇਸ਼

— ਚੌਵੀ ਘੰਟੇ ਸਰਗਰਮ ਨਾਕਿਆਂ ਨੂੰ ਕੀਤਾ ਜਾਵੇਗਾ ਮਜ਼ਬੂਤ, ਪੁਲਿਸ ਦੀ ਫੌਰੀ ਜਵਾਬੀ ਕਾਰਵਾਈ ਲਈ ਸੀਲਿੰਗ ਯੋਜਨਾਵਾਂ ਨੂੰ ਕੀਤਾ ਜਾਵੇਗਾ ਲਾਗੂ : ਡੀਜੀਪੀ ਪੰਜਾਬ ਗੌਰਵ ਯਾਦਵ

— ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ 48 ਹਜ਼ਾਰ ਤੋਂ ਵੱਧ ਨਸ਼ਾ ਤਸਕਰ 2149 ਕਿਲੋਗ੍ਰਾਮ ਹੈਰੋਇਨ ਅਤੇ 15.9 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 69 ਹਥਿਆਰ ਬਰਾਮਦ ਕੀਤੇ ਗਏ ਸਨ, ਦੀ ਵੱਡੀ ਸਫਲਤਾ ਤੋਂ ਕੁਝ ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ ।

ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 20 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 17,603 ਛਾਪੇਮਾਰੀਆਂ ਕਰ ਕੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ਅਤੇ ਉਨ੍ਹਾਂ ਦੇ ਕਬਜ਼ੇ ਚੋਂ 128 ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ, ਉਨ੍ਹਾਂ ਕਿਹਾ ਕਿ 344 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਾਰੀਆਂ ਝੂਠੀਆਂ ਬਿਆਨਬਾਜ਼ੀਆਂ ਨੂੰ ਨਕਾਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਪੁਲਿਸ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਜੋ ਅਪਰਾਧ ਵਿੱਚ ਲੋੜੀਂਦੇ ਹਨ। ਪੁਲਿਸ ਜ਼ਿਲਿ੍ਆਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ-ਰੈਂਕ ਦੇ ਅਧਿਕਾਰੀਆਂ ਨੂੰ ਮੁਕੰਮ ਨਜ਼ਰਸਾਨੀ ਲਈ ਪੁਲਿਸ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪ੍ਰਵਾਹੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਣਗੇ।

ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਰਾਧ ਨਜਿੱਠਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਡੀਜੀਪੀ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨੂੰ ਮੁਕੰਮਲ ਤਿਆਰੀ ਕਰਨ ਬਾਰੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਸੀਪੀ/ਐਸਐਸਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਪਰਾਧ ਵਾਲੀਆਂ ਸਾਰੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ  ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕੇ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਖੇਤਰੀ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਨਾਨ-ਕੋਰ ਡਿਊਟੀਆਂ ’ਤੇ ਤਾਇਨਾਤ ਪÇੁਲਸ ਫੋਰਸ ਦਾ ਆਡਿਟ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਚੌਵੀ ਘੰਟੇ ਸਰਗਰਮ ਹਾਈ-ਟੈਕ ਨਾਕਿਆਂ ਅਤੇ ਸ਼ਹਿਰ ਦੇ ਸੀਲਿੰਗ ਪੁਆਇੰਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾ ਸਕੇ  ।  ਪੁਲਿਸ ਨੂੁੰ ਰਿਪੋਰਟ ਮਿਲੀ ਸੀ ਕਿ ਅਪਰਾਧਾਂ ਵਿੱਚ ਵਰਤੇ ਗਏ ਕਈ ਵਾਹਨ,ਬਿਨਾਂ ਨੰਬਰਾਂ ਤੋਂ ਘੁੰਮ ਰਹੇ ਹਨ, ਇਸ ਲਈ   ਵਾਹਨਾਂ ਦੀ ਜਾਂਚ , ਵਿਸ਼ੇਸ਼  ਕਰਕੇ ਦੋ-ਪਹੀਆ ਵਾਹਨਾਂ ਦੇ ਚਲਾਨ ਕਰਨ ਅਤੇ ਜ਼ਬਤ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਨ ਲਈ ਨਿਰੇਦਸ਼ ਜਾਰੀ ਕੀਤੇ ਗਏ ਹਨ।

ਵਾਇਰਲੈੱਸ ਸੈੱਟਾਂ ਅਤੇ ਵਾਕੀ-ਟਾਕੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ  ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਬੰਧਤ ਸੀਪੀਜ਼/ਐਸਐਸਪੀਜ਼/ਰੇਂਜ ਆਈਜੀਪੀਜ਼/ਡੀਆਈਜੀਜ਼ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਟਨਾ ਦੀ ਰਿਪੋਰਟ ਹੋਣ ਤੋਂ ਤੁਰੰਤ ਬਾਅਦ ਢੁਕਵੀਂ ਪੁਲਿਸ ਕਾਰਵਾਈ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ, ‘‘ਕਿਸੇ ਵੀ ਅਪਰਾਧਿਕ ਘਟਨਾ ਦੀ ਰਿਪੋਰਟ ਹੋਣ ਤੋਂ ਬਾਅਦ ਤੇਜ਼ੀ ਨਾਲ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ, ਬਚ ਕੇ ਫਰਾਰ ਹੋਣ ਵਾਲੇ ਰਸਤਿਆਂ ਅਤੇ ਨਿਕਾਸ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਦਿਆਂ ਅਪਰਾਧੀਆਂ ਨੂੰ ਰੋਕਣ ਲਈ ਇੱਕ ਵਿਆਪਕ ਸੀਲਿੰਗ ਯੋਜਨਾ ਤੁਰੰਤ ਲਾਗੂ ਕੀਤੀ ਜਾਣੀ ਚਾਹੀਦੀ ਹੈ।’’

1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਰਾਜ ਦੀ ਅਣਥੱਕ ਲੜਾਈ ਨੂੰ ਉਜਾਗਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 33,779 ਐਫਆਈਆਰਜ਼ ਦਰਜ ਕੀਤੀਆਂ ਅਤੇ ਉਨ੍ਹਾਂ ਦੇ ਕਬਜ਼ੇ ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।


ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

Powered by Froala Editor

-gangstran-Te-Vaar-Cm-Bhagwant-Mann-Led-Punjab-Govt-Launches-op-Prahaar-2-Focused-On-Nabbing-Wanted-Criminals-



TOP HEADLINES


*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ
Lpg Gas ਨੂੰ ਲੈ ਕੇ Cm Bhagwant Mann ਦਾ ਵੱਡਾ ਬਿਆਨ
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ
ਸੁਖਪਾਲ ਖਹਿਰਾ ਦੀ ਵਿਵਾਦਿਤ ਟਿੱਪਣੀ ਤੋਂ ਬਾਅਦ ‘ਆਪ’ ਮਹਿਲਾ ਵਲੰ
ਚੱਪੜਚਿੜੀ ਤੋਂ ਮੋਹਾਲੀ ਕੋਰਟ ਕੰਪਲੈਕਸ ਤੱਕ ਸੜਕ ਉੱਪਰ ਟਰੈਕਟਰਾਂ
*ਜ਼ਿਲ੍ਹਾ ਲੁਧਿਆਣਾ ਵਿੱਚ ਐਲ.ਪੀ.ਜੀ, ਡੀਜ਼ਲ ਤੇ ਪੈਟਰੋਲ ਦੀ ਕੋਈ
*ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵ
ਚੰਡੀਗੜ੍ਹ ਵਿੱਚ ਏ ਐਸ ਆਈ ਨੂੰ ਮਾਰਿਆ ਥੱਪੜ, ਪੱਗ ਉਤਰੀ
ਸੈਕਟਰ-89 ਫਾਇਰਿੰਗ ਮਾਮਲੇ ‘ਚ ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬ
*ਥਾਣਾ ਜਮਾਲਪੁਰ ਪੁਲਿਸ ਵੱਲੋਂ 260 ਗ੍ਰਾਮ ਹੈਰੋਇਨ ਸਮੇਤ ਇੱਕ ਨਸ
*ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬ
*ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇ
​live :11.03.2026_16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ _
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਦਮਪੁਰ ਦੇ ਸਕੂਲ ਆਫ਼ ਐਮ
*ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਜਾਇਜ਼ ਅਸਲੇ ਸਮੇਤ ਇੱਕ ਦੋ
*ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ
*ਪੰਜਾਬ ਵਿੱਚ ਔਰਤਾਂ ਨੂੰ ਨਿਸ਼ਾਨਾ ਬਣਾ ਕੇ ਪੈਸੇ ਵਸੂਲਣ ਵਾਲੇ ਸ
*ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭ
*we’ve Fulfilled Every Promise Made To People Of Punja

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49424487

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us