ਲੁਧਿਆਣਾ ਦਾ ਕਾਰੋਬਾਰੀ 9 ਕਰੋੜ ਰੁਪਏ ਦੇ ਘੁਟਾਲੇ ਵਿੱਚ ਗ੍ਰਿਫ਼ਤਾਰ

Feb12,2026 | Jagrati Lahar Bureau | Chandigarh/ludhiana

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਆਬਕਾਰੀ ਤੇ ਕਰ ਇੰਸਪੈਕਟਰ ਸੇਵਾ ਤੋਂ ਬਰਖਾਸਤ: ਹਰਪਾਲ ਸਿੰਘ ਚੀਮਾ

ਕਰ ਚੋਰੀ ਅਤੇ ਵਿਭਾਗਾਂ ਵਿੱਚ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ ਜੀ.ਐਸ.ਟੀ. ਧੋਖਾਧੜੀ ਵਿਰੁੱਧ ਕਾਰਵਾਈ ਤੇਜ਼, ਅਧਿਕਾਰੀਆਂ ਦੀ ਜਵਾਬਦੇਹੀ ਬਣਾਈ ਯਕੀਨੀ: ਹਰਪਾਲ ਸਿੰਘ ਚੀਮਾ


ਦੋ ਅਹਿਮ ਮੋਰਚਿਆਂ 'ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬਿਨਾਂ ਕਿਸੇ ਅਸਲ ਸਪਲਾਈ ਦੇ ਐਚ.ਆਰ./ਸੀ.ਆਰ. ਕੋਇਲਜ਼ ਅਤੇ ਸਟ੍ਰਿਪਸ ਦੇ ਜਾਅਲੀ ਇਨਵੌਇਸ ਜਾਰੀ ਕੀਤੇ ਜਾ ਰਹੇ ਸਨ। ਇਸ ਧੋਖਾਧੜੀ ਵਾਲੇ ਨੈੱਟਵਰਕ ਰਾਹੀਂ 9 ਕਰੋੜ ਰੁਪਏ ਤੋਂ ਵੱਧ ਦਾ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਵੱਖ-ਵੱਖ ਲਾਭਪਾਤਰੀਆਂ ਨੂੰ ਦਿੱਤਾ ਗਿਆ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਸਿੱਧਾ ਅਤੇ ਵੱਡਾ ਨੁਕਸਾਨ ਹੋਇਆ। ਛਾਪੇਮਾਰੀ ਦੌਰਾਨ ਵਿਭਾਗ ਦੀਆਂ ਟੀਮਾਂ ਨੇ ਮੌਕੇ 'ਤੇ ਮੌਜੂਦ ਸਟਾਕ ਅਤੇ ਫਰਮ ਦੇ ਅਧਿਕਾਰਤ ਬੁੱਕ ਰਿਕਾਰਡ ਵਿੱਚ ਵੀ ਵੱਡਾ ਫਰਕ ਪਾਇਆ ਹੈ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਜਾਂਚ ਦਾ ਘੇਰਾ ਹੋਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ, “ਅਸੀਂ ਸਾਈਕਲ ਪਾਰਟਸ ਅਤੇ ਸਪੇਅਰ ਪਾਰਟਸ ਦੇ ਕਈ ਨਿਰਮਾਤਾਵਾਂ ਦੀ ਜਾਂਚ ਕਰ ਰਹੇ ਹਾਂ, ਜਿਨ੍ਹਾਂ ਦੇ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦਾ ਸ਼ੱਕ ਹੈ। ਇਹ ਇਕਾਈਆਂ ਗਲਤ ਤਰੀਕੇ ਨਾਲ ਐਕਸਪੋਰਟ ਰਿਫੰਡ ਜਾਂ ਇਨਵਰਟਿਡ ਡਿਊਟੀ ਸਟ੍ਰਕਚਰ ਰਾਹੀਂ ਲਾਭ ਲੈਣ ਲਈ ਜਾਂਚ ਦੇ ਘੇਰੇ ਵਿੱਚ ਹਨ। ਸਾਡੀ ਸਰਕਾਰ ਕਰ ਚੋਰੀ ਵਿਰੁੱਧ ਸਖ਼ਤੀ ਨਾਲ ਲੜਨ, ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਪੰਜਾਬ ਦੇ ਹਰ ਇਮਾਨਦਾਰ ਕਰਦਾਤਾ ਲਈ ਬਰਾਬਰ ਦੇ ਮੌਕੇ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਸੇ ਦੌਰਾਨ ਅੰਦਰੂਨੀ ਪ੍ਰਬੰਧਕੀ ਅਨੁਸ਼ਾਸਨ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਕਾਰਨ ਪੰਜਾਬ ਸਿਵਲ ਸਰਵਿਸਿਜ਼ (ਸਜ਼ਾ ਅਤੇ ਅਪੀਲ) ਨਿਯਮ, 1970 ਤਹਿਤ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਹੈ। ਅਨੁਸ਼ਾਸਨ ਪ੍ਰਤੀ ਪੰਜਾਬ ਸਰਕਾਰ ਦੇ ਸਖ਼ਤ ਰੁਖ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਇਸ ਗੱਲ ਲਈ ਦ੍ਰਿੜ ਹੈ ਕਿ ਕਿਸੇ ਵੀ ਕੀਮਤ 'ਤੇ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਸੀਂ ਪਹਿਲਾਂ ਵੀ ਅਜਿਹੀ ਅਨੁਸ਼ਾਸਨਹੀਣਤਾ ਕਾਰਨ ਚਾਰ ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ ਕਰ ਚੁੱਕੇ ਹਾਂ, ਅਤੇ ਇੱਕ ਹੋਰ ਆਬਕਾਰੀ ਤੇ ਕਰ ਇੰਸਪੈਕਟਰ ਅਤੇ ਇੱਕ ਕਲਰਕ ਵਿਰੁੱਧ ਅਨੁਸ਼ਾਸਨੀ ਕਾਰਵਾਈ ਜਾਰੀ ਹੈ।”

ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜਵਾਬਦੇਹੀ, ਕਾਰਜ਼ਕੁਸ਼ਲਾ ਅਤੇ ਅਨੁਸ਼ਾਸਨੀ ਕਾਰਜ਼ਪ੍ਰਣਾਲੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਾਰਵਾਈਆਂ ਸੂਬਾ ਸਰਕਾਰ ਦੇ ਸੰਕਲਪ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਕਿਹਾ, “ਅਸੀਂ ਕਰ ਚੋਰੀ ਅਤੇ ਸਰਕਾਰੀ ਕਰਮਚਾਰੀਆਂ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਕੁਤਾਹੀ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਦੀ ਨੀਤੀ ਜਾਰੀ ਰੱਖਾਂਗੇ।”

Powered by Froala Editor

Ludhiana-Based-Businessman-Arrested-For-Rs-9-Crore-Scam



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181379

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us