'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ*

Apr18,2026 | Jagrati Lahar Bureau | Chandigarh

 
*ਜਨਤਾ ਦੇ ਸਹਿਯੋਗ ਨਾਲ ਜਲਦ ਹੋਵੇਗਾ 'ਨਸ਼ਾ ਮੁਕਤ ਪੰਜਾਬ' ਦਾ ਸੁਪਨਾ ਸਾਕਾਰ: ਬਲਤੇਜ ਪੰਨੂ*
 
*ਵਿਲੇਜ ਡਿਫੈਂਸ ਕਮੇਟੀਆਂ ਨੂੰ ਲੋਕਾਂ ਦਾ ਮਿਲ ਰਿਹਾ ਪੂਰਾ ਸਹਿਯੋਗ, ਮੋਬਾਈਲ ਐਪ ਰਾਹੀਂ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਮਿਲ ਰਹੀ ਸਹੀ ਜਾਣਕਾਰੀ, ਹੁਣ ਤੱਕ 60 ਹਜ਼ਾਰ ਤੋਂ ਵੱਧ ਤਸਕਰ ਗ੍ਰਿਫਤਾਰ: ਪੰਨੂ*
 
ਚੰਡੀਗੜ੍ਹ, 18 ਅਪ੍ਰੈਲ
 
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।
 
ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।
 
ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ 'ਤੇ ਜ਼ਮੀਨੀ ਪੱਧਰ 'ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ 'ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।
 
ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ 'ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। 'ਰੰਗਲਾ ਪੰਜਾਬ' ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।
 

Bhagwant-Mann-Govt-s-Yudh-Nashean-Virudh-Campaign-Rattles-Traffickers-60-000-Put-Behind-Bars-



TOP HEADLINES


*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ
ਪੰਜਾਬ ਵਿੱਚ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ 'ਤੇ 'ਆਪ'

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49843106

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us