*ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ*

May31,2026 | Jagrati Lahar Bureau | Chandigarh


*— 1 ਮਾਰਚ, 2025 ਤੋਂ ਹੁਣ ਤੱਕ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 56 ਕਿਲੋਗ੍ਰਾਮ ਆਈਸੀਈ ਅਤੇ 20 ਕਰੋੜ ਰੁਪਏ ਦੀ ਡਰੱਗ ਮਨੀ ਨਾਲ 65 ਹਜ਼ਾਰ ਨਸ਼ਾ ਤਸਕਰ ਕਾਬੂ*

*— ਡੀਜੀਪੀ ਗੌਰਵ ਯਾਦਵ ਨੇ ਨਸ਼ਾ ਕਾਰਟੈਲਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਤੋੜਨ ਦੀ ਵਚਨਬੱਧਤਾ ਦੁਹਰਾਈ*

*— 8.85 ਕਰੋੜ ਰੁਪਏ ਦੀ ਹਵਾਲਾ ਰਕਮ ਨਾਲ 65 ਹਵਾਲਾ ਸੰਚਾਲਕ ਕਾਬੂ*

ਚੰਡੀਗੜ੍ਹ, 31 ਮਈ: 
ਨਸ਼ਿਆਂ ਵਿਰੁੱਧ ਚੱਲ ਰਹੀ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 15 ਮਹੀਨੇ ਪੂਰੇ ਹੋ ਗਏ ਹਨ, ਇਸ ਦੌਰਾਨ ਪੰਜਾਬ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਸੰਗਠਿਤ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਦੇ ਵਿੱਤੀ ਢਾਂਚਿਆਂ ਨੂੰ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਹੈ, ਜਿਸ ਨਾਲ ਸੂਬੇ ਭਰ ਵਿੱਚ ਸਰਗਰਮ ਨਾਰਕੋ-ਹਵਾਲਾ ਸਿੰਡੀਕੇਟਾਂ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਇਸ ਦੇ ਨਤੀਜੇ ਵਜੋਂ ਲਗਭਗ 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਰਣਨੀਤਕ ਤੌਰ 'ਤੇ ਜ਼ਬਤ ਕਰ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਡੀਜੀਪੀ ਨੇ ਕਿਹਾ ਕਿ "ਪੰਜਾਬ ਪੁਲਿਸ ਬਲ ਨੇ ਯੋਜਨਾਬੱਧ ਢੰਗ ਨਾਲ ਆਪਣਾ ਧਿਆਨ ਸਥਾਨਕ ਜ਼ਬਤੀਆਂ ਦੇ ਨਾਲ-ਨਾਲ ਸਰਹੱਦ ਪਾਰੋਂ ਤਸਕਰੀ ਨੂੰ ਫੰਡ ਦੇਣ ਵਾਲੇ ਤਸਕਰਾਂ ਦੇ ਵਿਆਪਕ ਆਰਥਿਕ ਢਾਂਚੇ ਨੂੰ ਖ਼ਤਮ ਕਰਨ ‘ਤੇ ਦਿੱਤਾ ਹੈ।"

ਜ਼ਿਕਰਯੋਗ ਹੈ ਕਿ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ, ਪੰਜਾਬ ਪੁਲਿਸ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਨਸ਼ਾ ਤਸਕਰਾਂ ਵਿਰੁੱਧ ਇੱਕੋ ਸਮੇਂ ਆਪ੍ਰੇਸ਼ਨ ਚਲਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ 46,937 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 65,884 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਆਪ੍ਰੇਸ਼ਨਾਂ ਦੌਰਾਨ 2950 ਕਿਲੋਗ੍ਰਾਮ ਹੈਰੋਇਨ, 792 ਕਿਲੋਗ੍ਰਾਮ ਅਫੀਮ, 666 ਕੁਇੰਟਲ ਭੁੱਕੀ, 71 ਕਿਲੋਗ੍ਰਾਮ ਚਰਸ, 986 ਕਿਲੋਗ੍ਰਾਮ ਗਾਂਜਾ, 56 ਕਿਲੋਗ੍ਰਾਮ ਆਈਸੀਈ ਅਤੇ 55 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ।

ਡੀਜੀਪੀ ਨੇ ਕਿਹਾ ਕਿ ਇਨ੍ਹਾਂ ਵੱਡੇ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀ ਜ਼ਬਤੀ ਦੇ ਨਾਲ-ਨਾਲ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 20 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਦੀ ਵੱਡੀ ਸਫਲਤਾ ਗੁਪਤ ਹਵਾਲਾ ਚੈਨਲਾਂ ਨੂੰ ਹਮਲਾਵਰ ਢੰਗ ਨਾਲ ਨਿਸ਼ਾਨਾ ਬਣਾਉਣਾ ਹੈ, ਜਿਨ੍ਹਾਂ ਜ਼ਰੀਏ ਵੱਡੇ ਮੁਨਾਫ਼ੇ ਵਿਦੇਸ਼ੀ ਹੈਂਡਲਰਾਂ ਅਤੇ ਪਾਕਿਸਤਾਨੀ ਸਪਲਾਇਰਾਂ ਨੂੰ ਵਾਪਸ ਭੇਜੇ ਜਾਂਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਨੈੱਟਵਰਕ ਸ਼ੈੱਲ ਕੰਪਨੀਆਂ, ਵਟਸਐਪ ਅਤੇ ਸਿਗਨਲ ਵਰਗੀਆਂ ਐਨਕ੍ਰਿਪਟਡ ਐਪਲੀਕੇਸ਼ਨਾਂ ਅਤੇ ਵਰਚੁਅਲ ਅੰਤਰਰਾਸ਼ਟਰੀ ਨੰਬਰਾਂ ਰਾਹੀਂ ਕੰਮ ਕਰਦੇ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਜਾਂਚ ਅਧਿਕਾਰੀਆਂ ਦੀ ਸਹਾਇਤਾ ਲਈ ਹਰੇਕ ਜ਼ਿਲ੍ਹੇ ਵਿੱਚ ਸਮਰਪਿਤ ਵਿੱਤੀ ਜਾਂਚ ਇਕਾਈਆਂ (ਐਫਆਈਯੂ) ਸਥਾਪਤ ਕੀਤੀਆਂ ਹਨ, ਤਾਂ ਜੋ ਮੁਲਜ਼ਮ ਕਿਸੇ ਵੀ ਢੰਗ ਨਾਲ ਬਚ ਕੇ ਨਿਕਲ ਨਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਇਸ ਢਾਂਚਾਗਤ ਅਪਗ੍ਰੇਡ ਦੇ ਨਤੀਜੇ ਵਜੋਂ 65 ਹਵਾਲਾ ਆਪਰੇਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 8.85 ਕਰੋੜ ਰੁਪਏ ਦਾ ਹਵਾਲਾ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਸਭ ਤੋਂ ਮਹੱਤਵਪੂਰਨ ਆਪ੍ਰੇਸ਼ਨਾਂ ਵਿੱਚੋਂ ਇੱਕ ਵਿੱਚ, ਫਗਵਾੜਾ ਵਿੱਚ ਸ਼ਰਮਾ ਫਾਰੇਕਸ ਮਨੀ ਐਕਸਚੇਂਜ ਤੋਂ 5.09 ਕਰੋੜ ਰੁਪਏ ਦੀਆਂ ਜਾਇਦਾਦਾਂ ਨੂੰ ਬਰਾਮਦ ਅਤੇ ਫ੍ਰੀਜ਼ ਕਰਕੇ ਇੱਕ ਵੱਡੇ ਵਿੱਤੀ ਢਾਂਚੇ ਨੂੰ ਨਸ਼ਟ ਕਰਨਾ ਹੈ, ਜਿਸਨੇ ਯੂਏਈ ਚੈਨਲਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰ ਲਈ ਡਰਾਈਵਰ ਦੀ ਤਨਖਾਹ ਦਾ ਭੁਗਤਾਨ ਕਰਨ ਦੀ ਆੜ ਵਿੱਚ ਮਨੀ ਲਾਂਡਰਿੰਗ ਕੀਤੀ।

ਸਰਹੱਦ ਪਾਰੋਂ ਨੈੱਟਵਰਕ ਦੇ ਇੱਕ ਹੋਰ ਮਹੱਤਵਪੂਰਨ ਹਿੱਸੇ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਬੀਕਾਨੇਰ ਅਧਾਰਤ ਇੱਕ ਆਪਰੇਟਰ ਤੋਂ 20.55 ਲੱਖ ਰੁਪਏ ਬਰਾਮਦ ਕੀਤੇ ਹਨ, ਜੋ ਪਾਕਿਸਤਾਨ ਤੋਂ ਡਰੱਗ ਕੋਰੀਅਰਾਂ ਨੂੰ ਫੰਡ ਦੇਣ ਲਈ ਪੇਸ਼ਗੀ ਭੁਗਤਾਨਾਂ ਦਾ ਪ੍ਰਬੰਧਨ ਕਰਦਾ ਸੀ। ਇਸੇ ਤਰ੍ਹਾਂ ਅੰਮ੍ਰਿਤਸਰ ਵਿੱਚ ਵਿਦੇਸ਼ੀ ਨਕਦੀ ਦੇ ਨਾਲ-ਨਾਲ ਭਾਰਤੀ ਮੁਦਰਾ ਵਿੱਚ 1.24 ਕਰੋੜ ਰੁਪਏ ਦੀ ਬਰਾਮਦਗੀ ਨਾਲ ਨਾਰਕੋ-ਹਥਿਆਰਾਂ ਦੇ ਗੱਠਜੋੜ ਦਾ ਪਰਦਾਫਾਸ਼ ਹੋਇਆ।

ਡੀਜੀਪੀ ਨੇ ਦੱਸਿਆ ਕਿ ਇਹ ਬੇਮਿਸਾਲ ਸਫ਼ਲਤਾ ਉੱਨਤ ਤਕਨਾਲੋਜੀ ਅਤੇ ਖੁਫੀਆ ਜਾਣਕਾਰੀ ਦੀ ਅਗਵਾਈ ਵਾਲੀ ਪੁਲਿਸਿੰਗ ਦੇ ਭਾਰੀ ਸਮਰਥਨ ਨਾਲ ਮਿਲੀ ਹੈ। ਉਨ੍ਹਾਂ ਅੱਗੇ ਕਿਹਾ, "ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਿਸਟਮ (ਪੀਏਆਈਐਸ) ਦੇ ਏਕੀਕਰਨ ਨੇ 1.36 ਲੱਖ ਐਨਡੀਪੀਐਸ ਐਫਆਈਆਰਜ਼ ਅਤੇ 93,000 ਤੋਂ ਵੱਧ ਵੌਇਸ ਸੈਂਪਲਾਂ ਦੇ ਵਿਆਪਕ ਡੇਟਾਬੇਸ ਦਾ ਪ੍ਰਬੰਧਨ ਕਰਕੇ ਜਾਂਚ ਗੁਣਵੱਤਾ ਵਿੱਚ ਕ੍ਰਾਂਤੀ ਲਿਆਂਦੀ ਹੈ।"

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਗਭਗ 43,400 ਮਾਮਲਿਆਂ ਦੇ ਅਗਲੇ-ਪਿਛਲੇ ਸਬੰਧਾਂ ਦੇ ਯੋਜਨਾਬੱਧ ਵਿਸ਼ਲੇਸ਼ਣ ਦੁਆਰਾ ਸਮੁੱਚੀ ਸਪਲਾਈ ਚੇਨ ਦੀ ਪਛਾਣ ਕਰਨ 'ਤੇ ਧਿਆਨ ਕੇਂਦਰਿਤ ਕਰਕੇ, ਪੁਲਿਸ ਨੇ 45,809 ਅਪਰਾਧਿਕ ਨੈੱਟਵਰਕ ਕਨੈਕਸ਼ਨਾਂ ਨੂੰ ਮੈਪ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਡਿਵਾਈਸ ਫੋਰੈਂਸਿਕ ਨੇ ਮਹੱਤਵਪੂਰਨ ਭੂਮਿਕਾ ਨਿਭਾਈ, ਲੈਪਟਾਪ ਅਤੇ ਜ਼ਬਤ ਕੀਤੇ ਗਏ, ਮੋਬਾਈਲ ਫੋਨਾਂ ਤੋਂ ਲੋੜੀਂਦੇ ਤਕਨੀਕੀ ਸਬੂਤ ਮਿਲੇ, ਜਿਨ੍ਹਾਂ ਦੀ ਸਹਾਇਤਾ ਨਾਲ ਕਾਰਟੈਲ ਦੁਆਰਾ ਵਰਤੇ ਗਏ ਵਿਦੇਸ਼ੀ ਵਰਚੁਅਲ ਨੰਬਰਾਂ ਅਤੇ ਏਨਕ੍ਰਿਪਟਡ ਸੰਚਾਰ ਦਾ ਪਰਦਾਫਾਸ਼ ਕੀਤਾ ਗਿਆ।

-15-Months-Of-Yudh-Nashian-Virudh-Major-Blow-To-Narco-hawala-Networks-300cr-Assets-Of-750-Drug-Smugglers-Frozen-



TOP HEADLINES


*ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 43
*ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂ
ਆਰਟੀਆਈ ਕਾਰਕੁਨ ਸਿਮਰਨਜੀਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਨੂੰ
*ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲ
*ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ
ਖੰਨਾ ਵਿਖੇ ਅਕਾਲੀ ਆਗੂ ਅਤੇ ਉਸਦਾ ਭਤੀਜਾ ਗ੍ਰਿਫ਼ਤਾਰ, ਨਗਰ ਕੌਂਸ
ਪੰਜਾਬ ਦੀ ਆਪ ਸਰਕਾਰ ਨੇ ਠੇਕੇਦਾਰੀ ਪ੍ਰਥਾ ਨੂੰ ਖ਼ਤਮ ਕਰਨ ਅਤੇ 6
*ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤ
ਡੇਰਾ ਬਿਆਸ ਦੇ ਦੌਰੇ ਨਾਲ ਕੇਵਲ ਸਿੰਘ ਢਿੱਲੋਂ ਨੇ ਸੰਪਰਕ ਮੁਹਿੰਮ
ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿ
ਜੰਗਲਾਤ ਵਿਭਾਗ ਨੇ 45 ਪਵਿੱਤਰ ਵਣਾਂ ਅਤੇ 650 ਨਾਨਕ ਬਗੀਚੀਆਂ ਸਥ
*ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ
ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਕੋਰ ਕ
ਮੈਗਾ ਪੀ.ਟੀ.ਐਮ. ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚਕ
*ਡੀਜੀਪੀ ਗੌਰਵ ਯਾਦਵ ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ
*ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਲਈ ਪੂਰੀ
*ਭਗਵੰਤ ਮਾਨ ਸਰਕਾਰ ਨੇ ਠੇਕੇਦਾਰੀ ਵਿਵਸਥਾ ਖਤਮ ਕਰਕੇ ਪੰਜਾਬ ਦੇ
*ਵੋਟਰ ਸੂਚੀ ਦੀ ਸਪੈਸ਼ਲ ਇਨਟੈਨਸਿਵ ਰੀਵੀਜ਼ਨ ਲਈ ਜ਼ਿਲ੍ਹਾ ਪ੍ਰਸ਼ਾਸਕੀ
ਇੰਨੋਸੈਂਟ ਹਾਰਟਸ ਨੇ ਜਾਗਰੂਕਤਾ ਮੁਹਿੰਮ ਨਾਲ ਮਨਾਇਆ ਵਿਸ਼ਵ ਤੰਬਾ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50229221

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us