ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

Jun4,2026 | Jagrati Lahar Bureau | Chandigarh

 
ਸੰਸਦ ਚ ਬਰਤਾਨਵੀ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ਤੇ ਪਾਬੰਦੀ ਲਾਉਣ ਦੀ ਮੰਗ ਨੂੰ ਮੂਲੋਂ ਕੀਤਾ ਰੱਦ
 
ਚੰਡੀਗੜ੍ਹ, 4 ਜੂਨ 2026 : ਵਿਕਰਮ ਸਿੰਘ ਦਿਗਵਾ ਵੱਲੋਂ ਹੈਨਰੀ ਨੋਵਾਕ ਦੇ ਕੀਤੇ ਕਤਲ ਦੇ ਮਾਮਲੇ ਮਗਰੋਂ ਬਰਤਾਨੀਆ ਦੇ ਸਿੱਖ ਸੰਸਦ ਮੈਂਬਰਾਂ ਨੇ ਹੇਠਲੇ ਸਦਨ ਹਾਊਸ ਆਫ ਕਾਮਨਜ਼ਵਿੱਚ ਹੋਈ ਬਹਿਸ ਦੌਰਾਨ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਆਜ਼ਾਦੀ ਦੀ ਰੱਖਿਆ ਲਈ ਮਜ਼ਬੂਤੀ ਨਾਲ ਪੱਖ ਰੱਖਿਆ ਕਿਉਂਕਿ ਇਸ ਮੁੱਦੇ ਨੂੰ ਬੇਵਜ੍ਹਾ ਤੂਲ ਦਿੰਦਿਆਂ ਕੱਟੜ ਦੱਖਣਪੰਥੀ ਗਰੁੱਪਾਂ ਨੇ ਸਿੱਖਾਂ ਵੱਲੋਂ ਧਾਰਨ ਕੀਤੇ ਜਾਣ ਵਾਲੇ ਧਾਰਮਿਕ ਕਕਾਰ ਕਿਰਪਾਨ’ ’ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਸੀ ਜਦੋਂ ਕਿ ਇਸ ਅਪਰਾਧ ਮੌਕੇ ਅਸਲ ਵਿੱਚ ਕਿਰਪਾਨ ਦੀ ਵਰਤੋਂ ਹੀ ਨਹੀਂ ਸੀ ਹੋਈ। ਕਤਲ ਮੌਕੇ ਵਰਤਿਆ ਹਥਿਆਰ ਪੇਸ਼-ਕਬਜ਼ਸੀ ਜੋ ਕਿ ਇੰਡੋ-ਫ਼ਾਰਸੀ ਸ਼ੈਲੀ ਦਾ ਇੱਕ ਘਾਤਕ ਚਾਕੂ ਹੁੰਦਾ ਹੈ ਜੋ ਸੁਰੱਖਿਆ ਕਵਚ ਨੂੰ ਤੋੜਨ ਲਈ ਤਿਆਰ ਕੀਤਾ ਜਾਂਦਾ ਹੈ।
            ਜਿਕਰਯੋਗ ਹੈ ਕਿ ਇਹ ਚਰਚਾ ਉਸ ਵੇਲੇ ਹੋਈ ਜਦੋਂ 23 ਸਾਲਾ ਵਿਕਰਮ ਦਿਗਵਾ ਨੂੰ 18 ਸਾਲਾ ਵਿਦਿਆਰਥੀ ਹੈਨਰੀ ਨੋਵਾਕ ਦੀ ਚਾਕੂ ਮਾਰ ਕੇ ਹੱਤਿਆ ਕਰਨ ਦਾ ਦੋਸ਼ੀ ਕਰਾਰ ਦੇਣ ਤੋਂ ਬਾਅਦ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ।
            ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਹੋਰ ਸਿੱਖ ਸੰਸਦ ਮੈਂਬਰਾਂ ਨੇ ਇਸ ਬਹਿਸ ਦੌਰਾਨ ਦਖ਼ਲ ਦਿੰਦਿਆਂ ਰਿਫਾਰਮ ਯੂਕੇ ਅਤੇ ਰਿਸਟੋਰ ਬ੍ਰਿਟੇਨ ਪਾਰਟੀਆਂ ਦੀ ਸਿੱਧੀ ਆਲੋਚਨਾ ਕੀਤੀ। ਢੇਸੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਹਿੰਸਕ ਕਾਤਲ ਦੀ ਕਾਰਵਾਈ ਦੇ ਆਧਾਰ ਤੇ ਪੂਰੀ ਸਿੱਖ ਕੌਮ ਨੂੰ ਬਲੀ ਦਾ ਬੱਕਰਾ ਬਣਾ ਰਹੀਆਂ ਹਨ ਅਤੇ ਬੇਵਜ੍ਹਾ ਦੋਸ਼ੀ ਠਹਿਰਾ ਰਹੀਆਂ ਹਨ।
            ਢੇਸੀ ਨੇ ਸਦਨ ਨੂੰ ਯਾਦ ਕਰਵਾਇਆ ਕਿ ਦੋਵੇਂ ਵਿਸ਼ਵ ਯੁੱਧਾਂ ਦੌਰਾਨ ਲੱਖਾਂ ਸਿੱਖ ਸੈਨਿਕਾਂ ਨੇ ਬਰਤਾਨਵੀ ਫੌਜ ਨਾਲ ਮਿਲ ਕੇ ਬਹਾਦਰੀ ਨਾਲ ਯੁੱਧ ਲੜਿਆ ਸੀ ਅਤੇ ਉਹ ਆਪਣੀ ਦਸਤਾਰ ਅਤੇ ਕਿਰਪਾਨ ਧਾਰਨ ਕਰਕੇ ਜੰਗ ਦੇ ਮੈਦਾਨ ਵਿੱਚ ਲੜੇ ਸਨ। ਉਨ੍ਹਾਂ ਨੇ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਕਿ ਸਿੱਖਾਂ ਨੂੰ ਇਹ ਭਰੋਸਾ ਦੇਣ ਕਿ ਉਹ ਆਪਣੀ ਆਸਥਾ ਦਾ ਆਜ਼ਾਦੀ ਅਤੇ ਸ਼ਾਂਤੀਪੂਰਵਕ ਪਾਲਣ ਕਰ ਸਕਣਗੇ। ਢੇਸੀ ਨੇ ਕਿਹਾ ਕਿ ਅਜਿਹੀ ਗਲਤ ਕਾਰਵਾਈ ਨੂੰ ਕਿਸੇ ਵੀ ਤਰ੍ਹਾਂ ਧਾਰਮਿਕ ਤੌਰ ਤੇ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ ਅਤੇ ਇਸ ਵਿਚਾਰ ਨਾਲ ਸਮੁੱਚਾ ਸਿੱਖ ਜਗਤ ਸਹਿਮਤ ਹੈ।
            ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੇ ਮੰਨਿਆ ਕਿ ਕੁਝ ਕੱਟੜ ਦੱਖਣਪੰਥੀਆਂ ਨੇ ਸਿੱਖਾਂ ਵੱਲੋਂ ਕਿਰਪਾਨ ਪਹਿਨਣ ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਰਪਾਨ ਨੂੰ ਸਿੱਖ ਧਰਮ ਦੇ ਪੰਜ ਪਵਿੱਤਰ ਕਕਾਰਾਂ ਵਿੱਚੋਂ ਇੱਕਕਰਾਰ ਦਿੱਤਾ।
            ਮੰਤਰੀ ਨੇ ਸਾਲ 2019 ਦੇ ਆਫੈਂਸਿਵ ਵੇਪਨਜ਼ ਐਕਟਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਕਾਨੂੰਨ ਨੇ ਲੰਬੀ ਕਿਰਪਾਨ ਸਬੰਧੀ ਪਹਿਲਾਂ ਤੋਂ ਮੌਜੂਦ ਕਾਨੂੰਨੀ ਸੁਰੱਖਿਆ ਨੂੰ ਸਪੱਸ਼ਟ ਅਤੇ ਮਜ਼ਬੂਤ ਕੀਤਾ ਹੋਇਆ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਕਾਰ ਕਿਸੇ ਇੱਕ ਵਿਅਕਤੀ ਦੇ ਅਪਰਾਧ ਲਈ ਪੂਰੇ ਸਿੱਖ ਜਗਤ ਨੂੰ ਸਜ਼ਾ ਦੇਣ ਦੇ ਹੱਕ ਵਿੱਚ ਨਹੀਂ ਹੈ।
            ਗ੍ਰਹਿ ਮੰਤਰੀ ਨੇ ਕਿਹਾ ਕਿ ਅਸੀਂ ਇਸ ਦੇਸ਼ ਵਿੱਚ ਸਭ ਨੂੰ ਸਜ਼ਾ ਦੇਣ ਦੀ ਧਾਰਨਾ ਵਿੱਚ ਬਿਲਕੁਲ ਵਿਸ਼ਵਾਸ ਨਹੀਂ ਰੱਖਦੇ। ਇਸ ਦੀ ਬਜਾਏ ਅਸੀਂ ਇਸ ਭੈੜੀ ਬੁਰਾਈ ਦੀ ਘਟਨਾ ਵਿਰੁੱਧ ਇਕਜੁੱਟ ਹਾਂ। ਅਸੀਂ ਇਸ ਘਿਨਾਉਣੇ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੀ ਨਿੰਦਾ ਕਰਦੇ ਹਾਂ ਨਾ ਕਿ ਉਨ੍ਹਾਂ ਸਾਰਿਆਂ ਦੀ ਜੋ ਉਸ ਦੇ ਧਰਮ ਜਾਂ ਨਸਲੀ ਪਿਛੋਕੜ ਨਾਲ ਸਬੰਧਿਤ ਹਨ।
            ਮਹਿਮੂਦ ਨੇ ਇਹ ਵੀ ਕਿਹਾ ਕਿ ਇਸ ਕਤਲ ਨੂੰ ਭਾਈਚਾਰਿਆਂ ਵਿੱਚ ਵੰਡ ਪੈਦਾ ਕਰਨ ਦੇ ਸਾਧਨ ਵਜੋਂ ਨਹੀਂ ਵਰਤਿਆ ਜਾਣਾ ਚਾਹੀਦਾ। ਉਨ੍ਹਾਂ ਨੇ ਦੁਹਰਾਇਆ ਕਿ ਕਿਸੇ ਇੱਕ ਵਿਅਕਤੀ ਦੇ ਘਿਣਾਉਣੇ ਅਪਰਾਧ ਲਈ ਸਾਰੇ ਸਿੱਖਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾਣਾ ਚਾਹੀਦਾ।
            ਇਸ ਚਰਚਾ ਨੇ ਬਰਤਾਨੀਆ ਅਤੇ ਵਿਸ਼ਵ ਭਰ ਦੇ ਸਿੱਖ ਜਗਤ ਦਾ ਵਿਆਪਕ ਧਿਆਨ ਖਿੱਚਿਆ ਹੈ। ਧਾਰਮਿਕ ਅਤੇ ਭਾਈਚਾਰਕ ਆਗੂਆਂ ਨੇ ਇਕਸੁਰ ਹੋ ਕੇ ਨਾ ਸਿਰਫ਼ ਇਸ ਹੱਤਿਆ ਦੀ ਨਿੰਦਾ ਕੀਤੀ ਹੈ ਸਗੋਂ ਉਹਨਾਂ ਰਾਜਨੀਤਿਕ ਕੋਸ਼ਿਸ਼ਾਂ ਦੀ ਵੀ ਸਖ਼ਤ ਨਿੰਦਾ ਕੀਤੀ ਹੈ ਜਿਨ੍ਹਾਂ ਰਾਹੀਂ ਸਦੀਆਂ ਪੁਰਾਣੀ ਧਾਰਮਿਕ ਪਰੰਪਰਾ ਤੇ ਪਾਬੰਦੀ ਲਗਾਉਣ ਦਾ ਆਧਾਰ ਬਣਾਉਣ ਦੀ ਘਟੀਆ ਕੋਸ਼ਿਸ਼ ਕੀਤੀ ਜਾ ਰਹੀ ਹੈ।

Mp-Tan-Dhesi-Slams-Uk-Far-right-Parties-For-Scapegoating-Sikhs-After-Brutal-Murder-Case



TOP HEADLINES


ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਦੀ ਹੁਣ ਖ਼ੈਰ
*ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝ
*ਰਾਜ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਵੱਲੋਂ ਪੰਜਾਬ ਵਿੱਚ ਜਨਗਣਨਾ
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨ
*ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅ
ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555
*ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਯੋਗ ਅਗਵਾਈ ਹੇਠ ਖੰਨਾ ਪੁਲ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰ
ਲੁਧਿਆਣਾ ਵਿੱਚ ਖੁਰਾਕ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ: ਸ਼ੱਕੀ
*ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ
ਵਪਾਰੀ-ਪੁਲਿਸ ਮਿਲਣੀ ਪ੍ਰੋਗਰਾਮ ਤਹਿਤ ਐਸ.ਐਸ.ਪੀ. ਮਾਲੇਰਕੋਟਲਾ ਵ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ
ਐਸ.ਸੀ. ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ssoc), ਐਸ.ਏ.ਐਸ ਨਗਰ ਵੱਲੋਂ ਮੋ
*ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁ
* 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬ
ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ
4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰ
ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50277441

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us