ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬਾਰਡਰ ਵੱਲ ਰਵਾਨਾ
Jul21,2026
| Ravinder Singh Dhillon | Khanna (ludhiana)
ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਦਿੱਲੀ ਵਿਖੇ ਹੋਣ ਵਾਲੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਫ਼ਤਿਹਗੜ੍ਹ ਸਾਹਿਬ ਤੋਂ ਕਿਸਾਨਾਂ ਦਾ ਜਥਾ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੰਭੂ ਬਾਰਡਰ ਵੱਲ ਰਵਾਨਾ ਹੋਇਆ।
ਇਸ ਮੌਕੇ ਗੱਲਬਾਤ ਕਰਦਿਆਂ ਇੱਕ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਭਾਰਤ-ਅਮਰੀਕਾ ਸਮਝੌਤੇ ਦਾ ਵਿਰੋਧ ਕਰਨ ਅਤੇ ਇਸ ਨੂੰ ਰੱਦ ਕਰਵਾਉਣ ਦੀ ਮੰਗ ਲਈ ਕਿਸਾਨ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਿਆ ਜਾਂਦਾ ਹੈ ਤਾਂ ਇਹ ਸ਼ਾਂਤਮਈ ਲੋਕਤੰਤਰੀ ਹੱਕਾਂ 'ਤੇ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਆਪਣਾ ਅੰਦੋਲਨ ਕਰਨ ਲਈ ਦਿੱਲੀ ਜਾਣ ਤੋਂ ਰੋਕਣਾ ਗਲਤ ਹੈ।ਪੰਧੇਰ ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਹਰਿਆਣਾ ਰਾਹੀਂ ਦਿੱਲੀ ਜਾਣ ਤੋਂ ਰੋਕਣ ਦਾ ਕੋਈ ਜਾਇਜ਼ ਕਾਰਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹਰਿਆਣਾ ਵਿੱਚ ਧਰਨਾ ਦੇਣ ਦਾ ਕੋਈ ਪ੍ਰੋਗਰਾਮ ਨਹੀਂ ਹੈ ਅਤੇ ਉਹ ਸਿਰਫ਼ ਦਿੱਲੀ ਜਾਣ ਲਈ ਸੜਕ ਦੀ ਵਰਤੋਂ ਕਰਨਾ ਚਾਹੁੰਦੇ ਹਨ।
ਉਹਨਾਂ ਨੇ ਕਿਹਾ ਕਿ ਜੇਕਰ ਸ਼ੰਭੂ ਬਾਰਡਰ 'ਤੇ ਜਥੇ ਨੂੰ ਰੋਕਿਆ ਗਿਆ ਤਾਂ ਪਹਿਲਾਂ ਤੋਂ ਕੀਤੇ ਐਲਾਨ ਅਨੁਸਾਰ ਕਿਸਾਨ ਉੱਥੇ ਹੀ ਡਟਣਗੇ। ਉਨ੍ਹਾਂ ਕਿਹਾ ਕਿ ਮੌਕੇ ਦੀ ਸਥਿਤੀ ਨੂੰ ਦੇਖਦੇ ਹੋਏ ਸੀਨੀਅਰ ਆਗੂਆਂ ਨਾਲ ਸਲਾਹ-ਮਸ਼ਵਰਾ ਕਰਕੇ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
Farmers-Pay-Obeisance-At-Gurdwara-Sri-Fatehgarh-Sahib-And-Leave-For-Shambhu-Border