*ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ*

Aug20,2026 | Naresh Sharma | Phillaur/chandigarh


*5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ*

*— ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ*

ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’  ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ  ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ।

ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਦਿਆਂ ਪੱਤਰਕਾਰੀ ਵਿੱਚ ਸਨਮਾਨਯੋਗ ਰੁਤਬਾ ਹਾਸਲ ਕੀਤਾ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਖਰ ’ਤੇ ਪਹੁੰਚਣ ਲਈ ਬਿਨਾਂ ਕਿਸੇ ਸਮਝੌਤੇ ਦੇ ਪੂਰਨ ਸਮਰਪਣ ਦੀ ਲੋੜ ਹੁੰਦੀ ਹੈ।  ਉਨ੍ਹਾਂ ਨੇ ਆਪਣੇ ਤਜਰਬੇ ਤੋਂ ਦੱਸਿਆ ਕਿ ਹਮੇਸ਼ਾ ‘ 5% ਵਾਧੂ ਕੋਸ਼ਿਸ਼’ ਸਾਨੂੰ ਹੋਰਨਾਂ ਤੋਂ ਵੱਖਰਾ ਤੇ ਅਗਾਂਹਾ ਕਰ ਦਿੰਦੀ ਹੈ। ਉਨ੍ਹਾਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਅਡੋਲ ਰਹਿਣ , ਆਪਣੀ ਪੇਸ਼ੇਵਰ ਅਹਿਮੀਅਤ ਬਣਾਉਣ ਅਤੇ ਕੰਮਕਾਜੀ ਥਾਂ ’ਤੇ ਲਿੰਗ ਅਧਾਰਿਤ ਜਾਂ ਅਣਉਚਿਤ ਟਿੱਪਣੀਆਂ ਵਿਰੁੱਧ ਡੱਟ ਕੇ ਬੋਲਣ ਦੀ ਅਪੀਲ ਕੀਤੀ।

ਇਸ ਮੌਕੇ ਬੋਲਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਦੀ 80,000 ਮੁਲਾਜ਼ਮਾਂ ਦੀ ਮਜ਼ਬੂਤ ਨਫ਼ਰੀ ਵਿੱਚ 11% ਮਹਿਲਾ ਕਰਮਚਾਰੀਆਂ ਨੂੰ ਮਾਣ ਅਤੇ ਸਮਾਨਤਾ ਨਾਲ ਮੁੱਖ ਧਾਰਾ ਵਿੱਚ ਜੋੜਨ ਲਈ ਅਜਿਹੀਆਂ ਸਿਖਲਾਈ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਮਹਿਲਾ ਅਧਿਕਾਰੀਆਂ ਨੂੰ ਇਹ ਅਹਿਸਾਸ ਦਿਵਾਇਆ ਕਿ ਉਨ੍ਹਾਂ ਨੂੂੰ ਸਨਮਾਨ ਅਤੇ ਬਣਦੀ ਥਾਂ ਤਾਂ ਹੀ ਮਿਲ ਸਕਦੀ ਹੈ ਜੇਕਰ ਉਹ ਆਪਣੇ ਸਵੈ-ਮਾਣ , ਪੇਸ਼ੇਵਰਤਾ, ਦ੍ਰਿੜਤਾ ਅਤੇ ਯੋਗਤਾਵਾਂ ਵਿੱਚ ਪੂਰਨ ਭਰੋਸਾ ਰੱਖਣ। ਉਨ੍ਹਾਂ ਨੇ ਮਹਿਲਾਵਾਂ ਨੂੰ ਪ੍ਰਸ਼ਾਸਨਿਕ ਡੈਸਕਾਂ ਤੋਂ ਅੱਗੇ ਵਧਣ, ਚੁਣੌਤੀਪੂਰਨ ਫੀਲਡ ਅਸਾਈਨਮੈਂਟਾਂ ਨੂੰ ਚੁਣਨ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਵਜੋਂ ਪੋਸਟਿੰਗ ਸਮੇਤ ਫਰੰਟਲਾਈਨ ਲੀਡਰਸ਼ਿਪ ਭੂਮਿਕਾਵਾਂ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕੀਤੀ।

ਸਪੈਸ਼ਲ ਡੀਜੀਪੀ ਨੇ ਘਰੇਲੂ ਹਿੰਸਾ ’ਤੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀਆਂ ਪਹਿਲਕਦਮੀਆਂ ਬਾਰੇ ਵੀ ਦੱਸਿਆ, ਜਿਸ ਵਿੱਚ ’ਸਾਂਝ ਰਾਹਤ ਕੇਂਦਰ’ ਪ੍ਰੋਜੈਕਟ ਸ਼ਾਮਲ ਹੈ। ਇਸ ਤੋਂ ਬਾਅਦ ਘਰੇਲੂ ਹਿੰਸਾ ’ਤੇ ਅਧਾਰਤ 15 ਮਿੰਟ ਦੀ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਸਬੂਤ-ਅਧਾਰਤ ਪਹਿਲਕਦਮੀ 21ਵੀਂ ਸਦੀ ਦੀਆਂ ਚੁਣੌਤੀਆਂ, ਜਿਨ੍ਹਾਂ ਵਿੱਚ ਸਾਈਬਰ ਅਪਰਾਧ, ਪ੍ਰੌਕਸੀ ਅੱਤਵਾਦ, ਸੰਗਠਿਤ ਗੈਂਗਸਟਰ ਨੈਟਵਰਕ ਅਤੇ ਨਸ਼ਿਆਂ ਦੀ ਵਰਤੋਂ ਸ਼ਾਮਲ ਹਨ, ਨਾਲ ਨਜਿੱਠਣ ਦੇ ਸਮਰੱਥ ਇੱਕ ਸਮਾਵੇਸ਼ੀ, ਭਵਿੱਖ ਮੁਖੀ ਫੋਰਸ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ।

ਇਸ ਤੋਂ ਪਹਿਲਾਂ, ਮਹਾਰਾਸ਼ਟਰ ਕੇਡਰ ਦੀ ਸਾਬਕਾ ਡੀਜੀਪੀ ਮੀਰਨ ਚੱਢਾ ਬੋਰਵਾਂਕਰ ਨੇ 80 ਦੇ ਦਹਾਕੇ ਦੇ ਸ਼ੁਰੂ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵਜੋਂ ਆਪਣੀਆਂ ਚੁਣੌਤੀਆਂ ਸਾਂਝੀਆਂ ਕੀਤੀਆਂ, ਜਦੋਂ ਉਹ 1981 ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਬੈਚ ਵਿੱਚ ਇਕਲੌਤੀ ਮਹਿਲਾ ਅਧਿਕਾਰੀ ਸੀ। ਉਨ੍ਹਾਂ ਨੇ ਪੁਣੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਮਹਾਰਾਸ਼ਟਰ ਪੁਲਿਸ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਦੇ ਸੰਤੁਸ਼ਟੀ ਪੱਧਰ ’ਤੇ ਕੀਤੀ ਗਈ ਇੱਕ ਖੋਜ ਅਤੇ ਉਸ ਦੌਰਾਨ ਜੁਟਾਈ ਅਹਿਮ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਦੇ ਸਾਬਕਾ ਡੀਜੀਪੀ ਆਰ.ਸੀ. ਸਿੰਘ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਤਜ਼ਰਬੇ ਸਾਂਝੇ ਕਰਦਿਆ ਦੱਸਿਆ ਕਿ ਸੰਯੁਕਤ ਰਾਸ਼ਟਰ ਵਿੱਚ 50 ਪ੍ਰਤੀਸ਼ਤ ਔਰਤਾਂ ਦੀ ਸ਼ਮੂਲੀਅਤ ਵਾਲੀ ਨੀਤੀ ਅਪਣਾਈ ਗਈ ਸੀ। ਉਨ੍ਹਾਂ ਨੇ ਸਹਾਇਕ ਮੁਖੀ ਵਜੋਂ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਦੋਂ ਉਨਾਂ ਨੇ ਆਪਣੇ ਅਧੀਨ ਕੰਮ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਬਰਾਬਰ ਚੁਣੌਤੀਪੂਰਨ ਭੂਮਿਕਾਵਾਂ ਸੌਂਪੀਆਂ ਅਤੇ ਉਨ੍ਹਾਂ ਫਰਜ਼ਾਂ ਨੂੰ ਪੂਰਾ ਕਰਨ ਲਈ ਢੁਕਵੀਂ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਇਸ ਮੌਕੇ ’ਤੇ ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਵੀ 51 ਮਾਸਟਰ ਟ੍ਰੇਨਰਾਂ ਨੂੰ ਸੂਬੇ ਭਰ ਵਿੱਚ ਇਸ ਕੈਸਕੇਡਿੰਗ ਸਿਖਲਾਈ ਮਾਡਲ ਨੂੰ ਸਫਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

ਇਸ ਦੌਰਾਨ ਇਸ ਨਵੇਕਲੇ ਤੇ ਪ੍ਰਭਾਵੀ ਪ੍ਰੋਜੈਕਟ ਤਹਿਤ ਪੰਜਾਬ ਭਰ ਦੇ 384 ਪੁਲਿਸ ਥਾਣਿਆਂ ਤੋਂ ਲਗਭਗ 1500 ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ। ਦਸੰਬਰ 2025 ਵਿੱਚ 51 ਮਾਸਟਰ ਟ੍ਰੇਨਰਾਂ ਲਈ ‘ਟ੍ਰੇਨਿੰਗ ਆਫ਼ ਟ੍ਰੇਨਰਜ਼’ (ਟੀਓਟੀ) ਕੋਰਸ ਨਾਲ ਸ਼ੁਰੂ ਹੋਈ, ਇਹ ਪਹਿਲਕਦਮੀ 2026 ਦੇ ਸ਼ੁਰੂ ਵਿੱਚ ਦੋ ਜ਼ਮੀਨੀ ਪੱਧਰ ਦੇ ਜ਼ਿਲ੍ਹਾ-ਪੱਧਰੀ ਦੌਰਾਂ ਵਿੱਚੋਂ ਲੰਘੀ ਅਤੇ ਤਿੰਨ-ਦਿਨਾਂ ਅਕੈਡਮੀ-ਪੱਧਰੀ ਗੇੜ-3 ਵਿੱਚ ਜਾ ਕੇ ਸਮਾਪਤ ਹੋਈ। ਜੇ-ਪਾਲ ਵੱਲੋਂ ਹੁਣ ਸੰਸਥਾਗਤ ਮਾਹੌਲ ਅਤੇ ਕਮਿਊਨਿਟੀ ਪੁਲਿਸਿੰਗ ਅਭਿਆਸਾਂ ’ਤੇ ਪੈਣ ਵਾਲੇ ਲੰਬੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਐਂਡਲਾਈਨ ਸਰਵੇਖਣ ਕੀਤਾ ਜਾਵੇਗਾ।

-year-long-Gender-Sensitisation-Mainstreaming-Training-Project-Of-Punjab-Police-Concludes-At-Mrsppa-Phillaur-



TOP HEADLINES


*ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰ
ਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ - ਅ
ਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ
*ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂ
ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ
ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸ
ਮੋਹਾਲੀ ਦੇ ਪਿੰਡ ਸਨੇਟਾ ਨੇੜੇ ਹੋਏ ਪੁਲੀਸ ਮੁਕਾਬਲੇ ਤੋਂ ਬਾਅਦ ਇ
ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆ
ਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨ ਦੀ ਆ
“ਕਰਮ, ਕਿਸਮਤ ਅਤੇ ਗ੍ਰਹਿਆਂ ਦੀ ਚਾਲ… ਤਨੂ ਭਾਰਦਵਾਜ ਨੇ ਜੋਤਿਸ਼
*ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾ
*ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿ
*ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ
*ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬ
*ਭਗਵੰਤ ਮਾਨ ਸਰਕਾਰ ਨੇ ਸਫਾਈ ਮੁਹਿੰਮ 2.0 12 ਸਤੰਬਰ ਤੱਕ ਵਧਾਈ,
ਖੇਡਾਂ ਵਤਨ ਪੰਜਾਬ ਦੀਆਂ-2026 ’ਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ
ਆਸਟ੍ਰੇਲੀਆਈ ਹਾਈ ਕਮਿਸ਼ਨਰ ਵਲੋਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿ
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ 'ਤੇ ਸਾਧਿਆ ਨਿਸ਼ਾ
ਹਲਦਵਾਨੀ ਸ਼ੁੱਧੀਕਰਨ ਮਾਮਲੇ 'ਚ ਉੱਤਰਾਖੰਡ ਪੁਲਿਸ ਵੱਲੋਂ ਐੱਫ.ਆਈ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51760604

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us