*ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ 'ਆਪ' ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ 'ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ*

Aug21,2026 | Jagrati Lahar Bureau | Chandigarh

 
*ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ*
 
*ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ*
 
*ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ 'ਤੇ ਬੰਨ੍ਹ ਬਣਾਉਣਾ ਹੀ ਹੜ੍ਹਾਂ ਦਾ ਇੱਕੋ-ਇੱਕ ਪੱਕਾ ਹੱਲ: ਧਾਲੀਵਾਲ*
 
*ਹੜ੍ਹਾਂ ਕਾਰਨ ਸਰਹੱਦ 'ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਇਹ ਦੇਸ਼ ਦੀ ਸੁਰੱਖਿਆ ਦੇ ਲਿਹਾਜ਼ ਨਾਲ ਚਿੰਤਾ ਦਾ ਵਿਸ਼ਾ: ਧਾਲੀਵਾਲ*
 
*ਧਾਲੀਵਾਲ ਨੇ ਉੱਜ ਨਦੀ 'ਤੇ ਬੰਨ੍ਹ ਪ੍ਰੋਜੈਕਟ ਲਈ ਵਿਸਥਾਰਤ ਰਿਪੋਰਟ ਤਿਆਰ ਕਰਨ ਦੀ ਵੀ ਰੱਖੀ ਮੰਗ, ਕਿਹਾ- ਬੰਨ੍ਹ ਬਣਨ ਨਾਲ ਬਿਜਲੀ ਉਤਪਾਦਨ ਅਤੇ ਟੂਰਿਜ਼ਮ ਨੂੰ ਮਿਲੇਗਾ ਹੁਲਾਰਾ*
 
 
ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਖਾਸ ਕਰਕੇ ਅਜਨਾਲਾ ਸਬ-ਡਿਵੀਜ਼ਨ ਵਿੱਚ ਮਾਨਸੂਨ ਦੌਰਾਨ ਆਉਣ ਵਾਲੇ ਭਿਆਨਕ ਹੜ੍ਹਾਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਇੱਕ ਮੰਗ ਪੱਤਰ ਸੌਂਪਿਆ। ਮੁਲਾਕਾਤ ਦੌਰਾਨ ਵਿਧਾਇਕ ਧਾਲੀਵਾਲ ਨੇ ਉੱਜ ਨਦੀ 'ਤੇ ਡੈਮ ਦੇ ਨਿਰਮਾਣ ਦੀ ਜ਼ੋਰਦਾਰ ਮੰਗ ਰੱਖੀ, ਜਿਸ ਨਾਲ ਨਦੀ ਦੇ ਪਾਣੀ ਦੇ ਵਹਾਅ ਨੂੰ ਨਿਯੰਤਰਿਤ ਕੀਤਾ ਜਾ ਸਕੇ ਅਤੇ ਪੰਜਾਬ ਨੂੰ ਵਾਰ-ਵਾਰ ਆਉਂਦੇ ਹੜ੍ਹਾਂ ਦੀ ਤਬਾਹੀ ਤੋਂ ਬਚਾਇਆ ਜਾ ਸਕੇ।
 
ਉਪ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਉੱਜ ਨਦੀ ਦੇ ਹੇਠਲੇ ਖੇਤਰ ਵਿੱਚ ਸਥਿਤ ਹੋਣ ਕਰਕੇ ਮਾਨਸੂਨ ਦੇ ਦਿਨਾਂ ਵਿੱਚ ਅਚਾਨਕ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਿਸ਼ ਕਾਰਨ ਅਜਨਾਲਾ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪੈਂਦਾ ਹੈ।
 
ਸਾਲ 1988 ਤੋਂ ਬਾਅਦ 2023, 2025 ਅਤੇ ਇਸੇ ਸਾਲ 2026 ਵਿੱਚ ਆਏ ਅਣਸੁਖਾਵੇਂ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਹੜ੍ਹਾਂ ਦੇ ਪਾਣੀ ਨਾਲ ਖੇਤੀਬਾੜੀ ਯੋਗ ਜ਼ਮੀਨ ਜਲ-ਥਲ ਹੋ ਜਾਂਦੀ ਹੈ, ਫਸਲਾਂ ਤਬਾਹ ਹੋ ਜਾਂਦੀਆਂ ਹਨ ਅਤੇ ਸੜਕਾਂ, ਸਕੂਲ, ਹਸਪਤਾਲ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਗੰਭੀਰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਸਰਹੱਦ 'ਤੇ ਤਾਇਨਾਤ ਬੀਐੱਸਐੱਫ ਅਤੇ ਫੌਜ ਦੇ ਜਵਾਨਾਂ ਦਾ ਸੰਪਰਕ ਮਾਰਗ ਟੁੱਟ ਜਾਂਦਾ ਹੈ, ਜੋ ਕਿ ਦੇਸ਼ ਦੀ ਸੁਰੱਖਿਆ ਦੇ ਲਹਾਜ਼ ਨਾਲ ਵੀ ਚਿੰਤਾ ਦਾ ਵਿਸ਼ਾ ਹੈ।
 
ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਰਾਜ ਸਰਕਾਰ ਹਰ ਸਾਲ ਐਮਰਜੈਂਸੀ ਹੜ੍ਹ ਰਾਹਤ, ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਡਰੇਨੇਜ ਸਿਸਟਮ ਸੁਧਾਰਨ 'ਤੇ ਭਾਰੀ ਫੰਡ ਖਰਚ ਕਰਦੀ ਹੈ, ਪਰ ਇਹ ਉਪਾਅ ਕੇਵਲ ਅਸਥਾਈ ਹਨ। ਇਸ ਗੰਭੀਰ ਸਮੱਸਿਆ ਦਾ ਸਥਾਈ ਹੱਲ ਉਦੋਂ ਹੀ ਸੰਭਵ ਹੈ ਜਦੋਂ ਉੱਜ ਨਦੀ 'ਤੇ ਡੈਮ ਬਣਾ ਕੇ ਪਾਣੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ।
 
ਵਿਧਾਇਕ ਧਾਲੀਵਾਲ ਨੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਅਪੀਲ ਕੀਤੀ ਕਿ ਉਹ ਇਸ ਬਹੁਤ ਹੀ ਮਹੱਤਵਪੂਰਨ ਮੁੱਦੇ ਨੂੰ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਕੋਲ ਉਠਾਉਣ। ਉਨ੍ਹਾਂ ਮੰਗ ਕੀਤੀ ਕਿ ਤਕਨੀਕੀ ਤੌਰ 'ਤੇ ਢੁਕਵੀਂ ਜਗ੍ਹਾ 'ਤੇ ਡੈਮ ਦੇ ਨਿਰਮਾਣ ਲਈ ਇੱਕ ਵਿਸਥਾਰਤ ਪ੍ਰੋਜੈਕਟ ਰਿਪੋਰਟ (ਡੀਪੀਆਰ) ਅਤੇ ਫੀਜ਼ੀਬਿਲਟੀ ਸਟੱਡੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਕੇਵਲ ਹੜ੍ਹਾਂ 'ਤੇ ਕਾਬੂ ਪਾਇਆ ਜਾ ਸਕੇਗਾ ਅਤੇ ਮਾਨਸੂਨ ਦਾ ਵਾਧੂ ਪਾਣੀ ਸਟੋਰ ਕੀਤਾ ਜਾ ਸਕੇਗਾ, ਸਗੋਂ ਜਲ-ਬਿਜਲੀ ਉਤਪਾਦਨ, ਟੂਰਿਜ਼ਮ ਅਤੇ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਮਿਲੇਗਾ।

-aap-kuldeepdhaliwal-manojsinha-ujhriver-punjabfloods-damconstruction-floodprotection



TOP HEADLINES


ਯੂਜ਼ਡ ਚਾਸ਼ਨੀ ਦਾ ਗੰਭੀਰ ਮਾਮਲਾ ਬੇਨਕਾਬ: ਲੁਧਿਆਣਾ ਵਿੱਚ ਫੂਡ ਸ
ਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ
ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ ਮਜਬੂਤ ਡਾ. ਗੁਲਜ਼
ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਵੱਲੋਂ ਪ੍ਰਵਾਸੀ ਮ
ਸੁਖਬੀਰ ਬਾਦਲ 2015 ਦੇ ਬੇਅਦਬੀ ਅਤੇ ਗੋਲੀਬਾਰੀ ਕਾਂਡ ਦੀ ਜਵਾਬਦੇ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 75,199 ਲਾਭਪਾਤਰੀਆ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਾਂਗਰਸ ਸੰਸਦ ਮੈਂਬਰ ਦੀਪੇਂਦਰ
*ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ: 27 ਪ੍ਰਾਪਰਟੀਆਂ
ਸਰਕਾਰ ਨੇ ਚੀਨੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਅਤੇ ਤਿਉਹਾਰ
*ਪਟਿਆਲਾ ਦੇ ਅਧਿਆਪਕ ਨੇ ਕੌਮੀ ਅਧਿਆਪਕ ਪੁਰਸਕਾਰ 2026 ਜਿੱਤ ਕੇ
ਐਰੋਸਿਟੀ ’ਚ ਬੇਸਮੈਂਟ ਦੀਆਂ ਢਿੱਗਾਂ ਹੇਠ ਦੱਬ ਕੇ ਦੋ ਮਜ਼ਦੂਰਾਂ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁ
ਲਿਖਤੀ ਰੂਪ ਵਿੱਚ ਮੰਗਾਂ ਮੰਨਣ ’ਤੇ ਸ਼ਹੀਦ ਸੁਖਦੇਵ ਥਾਪਰ ਮੈਮੋਰੀ
ਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ-
ਆਪ ਪੰਜਾਬ ਨੇ ਬੁਲਾਰਿਆਂ ਅਤੇ ਟੀਵੀ ਪੈਨਲਿਸਟਾਂ ਦੀ ਸੂਚੀ ਕੀਤੀ ਜ
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਪਹਿਲੀ ਸਤੰਬਰ ਤੋਂ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੀ.ਜੇ.ਪੀ.
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਾਲ ਭਰ ਨ
ਬਠਿੰਡਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਰੀਬ 4 ਕੁਇੰਟਲ ਭੁੱਕੀ ਚ
ਕਾਂਗਰਸ ਪੰਜਾਬ ਵਿੱਚ ਲੋਕਾਂ ਦਾ ਮੈਨੀਫੈਸਟੋ ਲੈ ਕੇ ਆਵੇਗੀ: ਡਾ.

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51468223

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us