*ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਬਣੇ ਯੂ.ਕੇ. ਸੰਸਦੀ ਰੱਖਿਆ ਕਮੇਟੀ ਦੇ ਚੇਅਰਮੈਨ*

Sep12,2024 | Gautam Jalandhari/gurvinder Singh | Chandigarh/ludhiana


 

ਇਸ ਸੰਸਦੀ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਢੇਸੀ ਪਹਿਲੇ ਪੰਜਾਬੀ ਅਤੇ ਪਹਿਲਾ ਸਿੱਖ ਚਿਹਰਾ

 

 

ਬਰਤਾਨਵੀ ਸੰਸਦ ਦੀ ਰੱਖਿਆ ਚੋਣ ਕਮੇਟੀ ਦੇ ਚੇਅਰਮੈਨ ਦੀ ਬੀਤੇ ਦਿਨ 11 ਸਤੰਬਰ ਨੂੰ ਹੋਈ ਚੋਣ ਵਿੱਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਰੱਖਿਆ ਸਿਲੈਕਟ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ।

ਦੱਸਣਯੋਗ ਹੈ ਕਿ ਇਹ ਕਮੇਟੀ ਵਿਸ਼ੇਸ਼ ਤੌਰ ‘ਤੇ ਰੱਖਿਆ ਸਬੰਧੀ ਬਰਤਾਨਵੀ ਸਰਕਾਰ ਦੀਆਂ ਨੀਤੀਆਂ ਦੀ ਘੋਖ ਲਈ ਵਿਸ਼ੇਸ਼ ਭੂਮਿਕਾ ਨਿਭਾਉਂਦੀ ਹੈ ਅਤੇ ਯੂ.ਕੇ. ਦੇ ਹਾਊਸ ਆਫ਼ ਕਾਮਨਜ਼ ਦੇ 650 ਸੰਸਦ ਮੈਂਬਰ ਹੀ ਇਸ ਸਿਲੈਕਟ ਕਮੇਟੀ ਦੀ ਚੋਣ ਲਈ ਵੋਟਾਂ ਪਾ ਸਕਦੇ ਹਨ। 

ਇਸ ਚੋਣ ਵਿੱਚ ਮਹੱਤਵਪੂਰਨ ਗੱਲ ਇਹ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਇਸ ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਿਤ ਪਹਿਲੇ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ 2020 ਵਿੱਚ ਵੀ ਜਦੋਂ ਉਨ੍ਹਾਂ ਨੇ ਕਮੇਟੀ ਵਿੱਚ ਬਤੌਰ ਮੈਂਬਰ ਸੇਵਾ ਨਿਭਾਈ ਸੀ ਤਾਂ ਉਸ ਵੇਲੇ ਵੀ ਉਹ ਬਲੈਕ, ਏਸ਼ੀਆਈ ਪਿਛੋਕੜ ਜਾਂ ਘੱਟ ਗਿਣਤੀ ਵਰਗ ਨਾਲ ਸਬੰਧਤ ਇਕਲੌਤੇ ਦੂਜੇ ਸੰਸਦ ਮੈਂਬਰ ਸਨ। ਇਹ ਇੱਕ ਇਤਿਹਾਸਕ ਪਲ ਇਸ ਕਰਕੇ ਵੀ ਹੈ ਕਿਉਂਕਿ ਤਨਮਨਜੀਤ ਸਿੰਘ ਢੇਸੀ ਯੂ.ਕੇ. ਸੰਸਦ ਦੀ ਇਸ ਚੋਣ ਕਮੇਟੀ ਦੇ ਚੇਅਰਮੈਨ ਵਜੋਂ ਚੁਣੇ ਜਾਣ ਵਾਲੇ ਪਹਿਲੇ ਪੰਜਾਬੀ ਅਤੇ ਪਹਿਲਾ ਸਿੱਖ ਚਿਹਰਾ ਹਨ।

ਜ਼ਿਕਰਯੋਗ ਹੈ ਕਿ ਤਨਮਨਜੀਤ ਸਿੰਘ ਢੇਸੀ ਸੰਸਦ ਮੈਂਬਰ ਵਜੋਂ ਤਕਰੀਬਨ ਪਿਛਲੇ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਸਲੋਹ ਸੰਸਦੀ ਹਲਕੇ ਦੀ ਸੇਵਾ ਕਰ ਰਹੇ ਹਨ ਅਤੇ ਹਾਲ ਹੀ ਵਿੱਚ 4 ਜੁਲਾਈ 2024 ਨੂੰ ਦੇਸ਼ ਵਿੱਚ ਹੋਈਆਂ ਆਮ ਚੋਣਾਂ ਵਿੱਚ ਉਹ ਤੀਜੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਯੂ.ਕੇ. ਦੀ ਸੰਸਦ ਵਿੱਚ ਸਪੀਕਰ ਸਰ ਲਿੰਡਸੇ ਹੋਇਲ ਵੱਲੋਂ ਕਮੇਟੀ ਦੇ ਚੋਣ ਨਤੀਜਿਆਂ ਦੇ ਐਲਾਨ ਤੋਂ ਬਾਅਦ ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਰੱਖਿਆ ਚੋਣ ਕਮੇਟੀ ਦਾ ਚੇਅਰਮੈਨ ਚੁਣੇ ਜਾਣ ‘ਤੇ ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਉਨ੍ਹਾਂ ਸਮੂਹ ਲੋਕਾਂ, ਜਿਨ੍ਹਾਂ ਨੇ ਮੈਨੂੰ ਸਮਰਥਨ ਦਿੱਤਾ ਅਤੇ ਮੇਰੇ ‘ਤੇ ਭਰੋਸਾ ਜਤਾਉਣ ਵਾਲੇ ਸਮੁੱਚੇ ਹਾਊਸ ਆਫ਼ ਕਾਮਨਜ਼ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਅਤੇ ਆਲਮੀ ਸਥਿਰਤਾ ਲਈ ਖ਼ਤਰੇ ਅਤੇ ਮੁਸ਼ਕਿਲਾਂ ਦਿਨੋਂ-ਦਿਨ ਵਧ ਰਹੀਆਂ ਹਨ ਅਤੇ ਇਹ ਬੇਹੱਦ ਜ਼ਰੂਰੀ ਹੈ ਕਿ ਬਰਤਾਨੀਆ ਇਹਨਾਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹੇ। ਉਨਾਂ ਕਿਹਾ ਕਿ ਉਹ ਬਹਾਦਰ ਸਾਬਕਾ ਸੈਨਿਕਾਂ ਅਤੇ ਸੇਵਾ ਕਰਮਚਾਰੀਆਂ ਦੀ ਆਵਾਜ਼ ਬਣ ਕੇ ਇਹ ਯਕੀਨੀ ਬਣਾਉਣਗੇ ਕਿ ਸਰਕਾਰ ਉਨ੍ਹਾਂ ਦੇ ਹਿੱਤਾਂ ਨੂੰ ਵਿਸ਼ੇਸ਼ ਤਰਜੀਹ ਦੇਵੇ, ਕਿਉਂ ਕਿ ਦੇਸ਼ ਨੂੰ ਸੁਰੱਖਿਅਤ ਰੱਖਣਾ ਸਰਕਾਰ ਦਾ ਮੁੱਢਲਾ ਫਰਜ਼ ਹੈ।

 

Powered by Froala Editor

Tanmanjeet-singh-dhesi-mp-elected-as-chairman-of-uk-defence-select-committee



TOP HEADLINES


ਲੁਧਿਆਣੇ ਫ਼ੇਰ ਹੋਇਆ ਬਲੈਕ ਆਊਟ * ਰਾਤ 8 ਵਜੇ ਤੋਂ 8.15 ਵਜੇ ਤੱ
'ਆਪ' ਨੇ ਸੰਗਠਨ ਵਿੱਚ ਫੁੱਕੀ ਨਵੀਂ ਜਾਨ : 5 ਮੀਤ ਪ੍ਰਧਾਨ ,13 ਲ
ਐਮਪੀ ਅਰੋੜਾ ਨੂੰ ਮਿਲ ਰਹੀਆਂ ਹਨ ਨਿੱਘੀਆਂ ਜੱਫੀਆਂ ਅਤੇ ਭਾਰੀ ਜਨ
ਪੰਜਾਬ ਦੀ ਮਾਰਕੀਟ ਵਿੱਚ ਵੱਡਾ ਉਛਾਲ: ਮੰਡੀ ਬੋਰਡ ਨੇ 720 ਪਲਾਟਾ
ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸ
‘ਯੁੱਧ ਨਸ਼ਿਆਂ ਵਿਰੁੱਧ’ ਨੇ ਡਰੱਗ ਮਾਫੀਆ ਨੂੰ ਦਿੱਤਾ ਕਰਾਰਾ ਝਟਕਾ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਛੇਵੇਂ ਦਿਨ 6 ਨ
*ਅੱਜ ਰਾਤ 8 ਵਜੇ ਤੋਂ 8.15 ਵਜੇ ਤੱਕ "ਓਪਰੇਸ਼ਨ ਸ਼ੀਲਡ" ਤਹਿਤ ਬ
ਕੱਚੇ ਕਰਮਚਾਰੀਆਂ ਲਈ ਖ਼ੁਸ਼ ਖ਼ਬਰੀ!ਮਾਨ ਸਰਕਾਰ ਨੇ ਜੰਗਲਾਤ ਵਿਭਾਗ
ਤੰਬਾਕੂ ਨੂੰ ਕਹੋ ਨਾਂਹ , ਜ਼ਿੰਦਗੀ ਨੂੰ ਕਹੋ ਹਾਂ ! – ਇੰਨੋਸੈਂਟ
ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ
ਡੇਰਾਬੱਸੀ ਹਲਕੇ ਵਿੱਚ ਡੇਢ ਦਹਾਕੇ ਬਾਅਦ ਦਿਖਿਆ ਪੰਥਕ ਰੰਗ, ਇਯਾਲ
ਨੈਸ਼ਨਲ ਹਾਈਵੇ ਉਪਰ ਪਨਬੱਸ ਦੀ ਵਾਲਵੋ ਬੱਸ ਹਾਦਸੇ ਦਾ ਸ਼ਿਕਾਰ ਹੋਈ,
ਅਰੋੜਾ ਨੇ ਲੁਧਿਆਣਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ ਦੀ ਗੱਲ ਦੁਹਰ
ਕੱਲ੍ਹ (31 ਮਈ) ਸ਼ਾਮ 8 ਵਜੇ ਤੋਂ 8.15 ਵਜੇ ਤੱਕ ਆਪ੍ਰੇਸ਼ਨ ਸ਼ੀ
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ ਪੰਜਾਬ ਪੁਲਿਸ ਵੱਲੋਂ 10
ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋ
ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ
*ਲੁਧਿਆਣਾ ਪੱਛਮੀ ਜ਼ਿਮਨੀ ਚੋਣ* *ਨਾਮਜ਼ਦਗੀਆਂ ਦੇ ਪੰਜਵੇਂ ਦਿਨ 3
ਐਮਪੀ ਅਰੋੜਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਰਮਾਤਮ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 45819770

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us