ਐਨ ਆਰ ਆਈ ਥਾਣੇ ਵਿੱਚ 6 ਮਹੀਨੇ ਪਹਿਲਾਂ ਦਰਜ ਮਾਮਲੇ ਵਿੱਚ ਮੁਲਜਮਾਂ ਦੀ ਨਹੀਂ ਹੋਈ ਗ੍ਰਿਫਤਾਰੀ, ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੁਲੀਸ ਨੂੰ ਨੋਟਿਸ ਜਾਰੀ

Nov25,2024 | Gurvinder Singh Mohali | Sas Nagar (mohali)

ਅਮਰੀਕਾ ਰਹਿੰਦੇ ਇੱਕ ਐਨ ਆਰ ਆਈ ਵਲੋਂ ਥਾਣਾ ਐਨ. ਆਰ. ਆਈ. ਵਿੰਗ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਸੰਬੰਧੀ ਦਰਜ ਕਰਵਾਈ ਐਫ ਆਈ ਆਰ ਤੋਂ ਬਾਅਦ ਐਨ ਆਈ ਆਰ ਵਿੰਗ ਵਲੋਂ ਕਰੀਬ 6 ਮਹੀਨੇ ਬੀਤਣ ਦੇ ਬਾਅਦ ਵੀ ਮੁਲਜਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਐਨ ਆਰ ਆਈ ਭਵਨਦੀਪ ਸਿੰਘ (ਜੋ ਕਈ ਮਹੀਨਿਆਂ ਤੋਂ ਇਨਸਾਫ ਲਈ ਉਡੀਕ ਕਰ ਰਿਹਾ ਹੈ) ਵਲੋਂ ਦਿੱਤੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਸ ਮਾਮਲੇ ਵਿੱਚ ਐਸ.ਐਸ.ਪੀ ਮੁਹਾਲੀ ਨੂੰ ਅਗਲੀ ਪੇਸ਼ੀ ਤੋਂ ਪਹਿਲਾਂ ਕਾਰਵਾਈ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 3 ਫਰਵਰੀ 2025 ਦੀ ਤਰੀਕ ਨਿਸ਼ਚਿਤ ਕੀਤੀ ਹੈ। ਇਸ ਸਬੰਧੀ ਸ਼ਿਕਾਇਤਕਰਤਾ ਭਵਨਦੀਪ ਸਿੰਘ ਦੱਸਿਆ ਕਿ ਉਸ ਵਲੋਂ ਐਨ. ਆਰ. ਆਈ. ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦਾ ਆਪਣੀ ਪਤਨੀ ਜਸਪ੍ਰੀਤ ਕੌਰ ਦੇ ਨਾਲ ਮੁਹਾਲੀ ਵਿਚਲੀ ਫੈਮਲੀ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ। ਅਦਾਲਤ ਵਿੱਚ 25 ਸਤੰਬਰ 2023 ਨੂੰ ਮੁਲਜਮ ਪੇਸ਼ ਹੋਇਆ ਅਤੇ ਜਸਪ੍ਰੀਤ ਕੌਰ ਦੀ ਪਾਵਰ ਆਫ ਅਟਾਰਨੀ ਪੇਸ਼ ਕੀਤੀ ਅਤੇ ਕੇਸ 21 ਨਵੰਬਰ 2023 ਲਈ ਰੱਖਿਆ ਗਿਆ। ਭਵਨਦੀਪ ਮੁਤਾਬਕ ਉਸ ਦੀ ਪਤਨੀ ਜਸਪ੍ਰੀਤ ਕੌਰ ਅਪ੍ਰੈਲ 2023 ਤੋਂ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਹੁਣ ਵੀ ਅਮਰੀਕਾ ਵਿੱਚ ਹੀ ਰਹਿ ਰਹੀ ਹੈ ਅਤੇ ਉਥੇ ਹੀ ਕੰਮ ਕਰਦੀ ਹੈ। ਉਹਨਾਂ ਇਲਜਾਮ ਲਗਾਇਆ ਕਿ ਮੁਲਜਮਾਂ ਨੇ ਉਸ ਦੀ ਪਤਨੀ ਜਸਪ੍ਰੀਤ ਕੌਰ ਨਾਲ ਸਾਜ ਬਾਜ ਹੋ ਕੇ ਉਸਦੇ ਜਾਅਲੀ ਦਸਤਖਤ ਵਕਾਲਤਨਾਮੇ ਤੇ ਖੁਦ ਕੀਤੇ ਹਨ ਜਾਂ ਕਿਸੇ ਤੋਂ ਕਰਵਾ ਕੇ 21 ਨਵੰਬਰ 2023 ਨੂੰ ਅਦਾਲਤ ਵਿੱਚ ਵਕਾਲਤਨਾਮਾ ਪੇਸ਼ ਕੀਤਾ ਹੈ।



ਭਵਨਦੀਪ ਮੁਤਾਬਕ ਉਸ ਦੀ ਪਤਨੀ ਦੇ ਦਸਤਖਤਾਂ ਵਾਲਾ ਵਕਾਲਤਨਾਮਾ ਜਿਸ ਤਰੀਖ ਦਾ ਅਦਾਲਤ ਵਿੱਚ ਪੇਸ਼ ਕੀਤਾ ਹੈ, ਉਸ ਤਰੀਖ ਵਾਲੇ ਦਿਨ ਉਸ ਦੀ ਪਤਨੀ ਅਮਰੀਕਾ ਵਿੱਚ ਸੀ। ਇਸ ਮਾਮਲੇ ਦੀ ਪੜਤਾਲ ਕਪਤਾਨ ਐਨ. ਆਰ. ਆਈ. ਵਿੰਗ ਵਲੋਂ ਕੀਤੀ ਗਈ, ਉਨਾਂ ਆਪਣੀ ਪੜਤਾਲ ਵਿੱਚ ਲਿਖਿਆ ਕਿ ਦੂਜੀ ਧਿਰ ਹਰਦੀਪ ਸਿੰਘ, ਜਸਪ੍ਰੀਤ ਕੌਰ ਅਤੇ ਇਕ ਹੋਰ ਮਹਿਲਾ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪ੍ਰਵਾਨੇ ਜਾਰੀ ਕੀਤੇ ਗਏ, ਪ੍ਰੰਤੂ ਕਿਸੇ ਵਲੋਂ ਕੋਈ ਜਵਾਬ ਦਾਖਲ ਨਹੀਂ ਕੀਤਾ ਗਿਆ। ਐਨ.ਆਰ. ਆਈ ਵਿੰਗ ਵਲੋਂ ਇਸ ਮਾਮਲੇ ਵਿੱਚ ਜਸਪ੍ਰੀਤ ਕੌਰ ਅਤੇ ਹਰਦੀਪ ਸਿੰਘ ਵਿਰੁਧ ਧਾਰਾ 420, 120 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।


ਇਸ ਸਬੰਧੀ ਸੰਪਰਕ ਕਰਨ ਤੇ ਐਨ. ਆਰ. ਆਈ. ਵਿੰਗ ਦੇ ਐਸ.ਪੀ. ਦੀਪਕਮਲ ਨੇ ਕਿਹਾ ਕਿ ਮਾਮਲਾ ਉਨਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਉਹਨਾਂ ਵਲੋਂ ਸਬੰਧਤ ਅਫਸਰ ਤੋਂ ਮਾਮਲੇ ਦੀ ਜਾਣਕਾਰੀ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


Powered by Froala Editor

Punjab-Human-Right-Council-Nri-Police-Station-Mohali-



TOP HEADLINES


*ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਦੀ ਵੱਡੀ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾ
*ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ
ਯੁਵਮ ਫਿਲਮਜ਼ ਦੇ ਸਿੰਗਰ ਰਿਲੀਜ਼ ਸ਼ੋਅ ਨੇ ਨਵੇਂ ਕਲਾਕਾਰਾਂ ਨੂੰ
ਜੇ.ਐਨ.ਯੂ. ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਵਿਰੁੱਧ ਜਿਨਸੀ
ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1
*ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮ
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ
ਮੀਂਹ ਨੇ ਖੋਲ੍ਹੀ ਬਠਿੰਡਾ ਅਨਾਜ ਮੰਡੀ ਦੇ ਪ੍ਰਬੰਧਾਂ ਦੀ ਪੋਲ, ਮੰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਵਿੱਚ ਯੂਥ ਰਨ ਪੰਜਾਬ 202
ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮ
ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ
*ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰ
ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ,
*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52346647

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us