*8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ*

Jul6,2026 | Jagrati Lahar Bureau | Chandigarh

 ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ*

*ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼*


ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੇ ਮਸਲਿਆਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਐਨ.ਆਰ.ਆਈ. ਮਾਮਲੇ ਵਿਭਾਗ ਵੱਲੋਂ ਪੰਜਾਬ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ, 8 ਜੁਲਾਈ, 2026 ਨੂੰ ਸਵੇਰੇ 11:00 ਵਜੇ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਈ ਜਾਵੇਗੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ‘ਆਨਲਾਈਨ ਐਨ.ਆਰ.ਆਈ. ਮਿਲਣੀ’ , ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਸਿੱਧੇ ਤੌਰ ’ਤੇ ਉਨ੍ਹਾਂ ਨਾਲ ਗੱਲਬਾਤ ਕਰਨ ਅਤੇ ਆਪਣੀਆਂ ਸ਼ਿਕਾਇਤਾਂ, ਸੁਝਾਅ ਅਤੇ ਸਮੱਸਿਆਵਾਂ ਸਾਂਝੀਆਂ ਕਰਨ ਲਈ ਸਮਰਪਿਤ ਮੰਚ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਗੱਲਬਾਤ ਦੌਰਾਨ ਚੁੱਕੇ ਗਏ ਸਾਰੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨਾਲ ਵਿਚਾਰਿਆ ਜਾਵੇਗਾ, ਜਿਸ ਨਾਲ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਨਿਰਦੇਸ਼ ਜਾਰੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਹਿੱਸਾ ਲੈਣ ਦੇ ਚਾਹਵਾਨ  ਆਪਣੀਆਂ ਸ਼ਿਕਾਇਤਾਂ ਪਹਿਲਾਂ ਹੀ minister.pa0punjab.gov.in ’ਤੇ ਈਮੇਲ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਉਹ ‘ਆਨਲਾਈਨ ਐਨਆਰਆਈ ਮਿਲਣੀ’ ਲਈ  https://forms.gle/PZjpvKu512iPR”649 ਲਿੰਕ ਰਾਹੀਂ ਵੀ ਰਜਿਸਟਰ ਕਰ ਸਕਦੇ ਹਨ।

ਡਾ. ਰਵਜੋਤ ਸਿੰਘ ਨੇ ਅੱਗੇ ਦੱਸਿਆ ਕਿ ਰਜਿਸਟਰਡ ਐਨ.ਆਰ.ਆਈਜ਼. ਨਿਰਧਾਰਤ ਮਿਤੀ ਅਤੇ ਸਮੇਂ ’ਤੇ https://new.bharatvc.nic.in/join/6978389091 ਲਿੰਕ ਰਾਹੀਂ ਇਸ ਸਮਾਗਮ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸ਼ਾਮਲ ਹੋਣ ਦੀ ਆਈਡੀ: 6978389091 ਅਤੇ ਪਾਸਵਰਡ: 968369 ਹੋਵੇਗਾ।

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵੱਡੀ ਗਿਣਤੀ ਵਿੱਚ ਇਸ ਅਹਿਮ ਉਪਰਾਲੇ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪ੍ਰਵਾਸੀ ਭਾਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤਾ ਜਾਵੇ।


Punjab-Govt-To-Hold-Online-Nri-Milni-On-July-8



TOP HEADLINES


*ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਦੀ ਵੱਡੀ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾ
*ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ
ਯੁਵਮ ਫਿਲਮਜ਼ ਦੇ ਸਿੰਗਰ ਰਿਲੀਜ਼ ਸ਼ੋਅ ਨੇ ਨਵੇਂ ਕਲਾਕਾਰਾਂ ਨੂੰ
ਜੇ.ਐਨ.ਯੂ. ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਵਿਰੁੱਧ ਜਿਨਸੀ
ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1
*ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮ
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ
ਮੀਂਹ ਨੇ ਖੋਲ੍ਹੀ ਬਠਿੰਡਾ ਅਨਾਜ ਮੰਡੀ ਦੇ ਪ੍ਰਬੰਧਾਂ ਦੀ ਪੋਲ, ਮੰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਵਿੱਚ ਯੂਥ ਰਨ ਪੰਜਾਬ 202
ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮ
ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ
*ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰ
ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ,
*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52346674

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us