*ਲੁਧਿਆਣਾ ਵਿਖੇ ਕਰਵਾਏ ਗਈ ਐਨ.ਆਰ.ਆਈ ਮਿਲਣੀ 2026 ਦੌਰਾਨ ਚਾਰ ਜਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ*

Jul22,2026 | Jagrati Lahar Bureau | Chandigarh


*ਹਰ ਮਹੀਨੇ ਦੋ ਐਨ.ਆਰ.ਆਈ ਮਿਲਣੀਆਂ ਰਾਹੀਂ ਸੁਣੀਆਂ ਜਾ ਰਹੀਆਂ ਹਨ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ*

*ਐਨ.ਆਰ.ਆਈ ਮਾਮਲਿਆਂ ਦੇ ਲੰਬਿਤ ਕੇਸਾਂ ਦੀ ਖੁਦ ਨਿਗਰਾਨੀ ਕਰ ਰਹੇ ਹਾਂ: ਡਾ. ਰਵਜੋਤ ਸਿੰਘ*


ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਲਗਾਤਾਰ ਯਤਨਸ਼ੀਲ ਹੈ।

ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਦੇਵ ਭਵਨ, ਲੁਧਿਆਣਾ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸ਼ਿਕਾਇਤਾਂ ਨੂੰ ਮੌਕੇ ’ਤੇ ਸੁਣਨਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਵਾਉਣਾ ਹੈ। ਇਸ ਮਿਲਣੀ ਵਿੱਚ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ।

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਆਪਣੀ ਮਿਹਨਤ, ਯੋਗਤਾ ਅਤੇ ਕਾਬਲੀਅਤ ਨਾਲ ਵਿਸ਼ਵ ਪੱਧਰ ’ਤੇ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਹ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਅੱਜ ਦੀ ਐਨ.ਆਰ.ਆਈ. ਮਿਲਣੀ ਦੌਰਾਨ ਕਰੀਬ 50 ਸ਼ਿਕਾਇਤਾਂ ਪ੍ਰਾਪਤ ਹੋਈਆਂ। ਉਨ੍ਹਾਂ ਦੱਸਿਆ ਕਿ ਪਹਿਲਾ ਕੇਸ ਭਰਾਵਾਂ ਦਰਮਿਆਨ ਚੱਲ ਰਹੇ ਪੁਰਾਣੇ ਪਰਿਵਾਰਕ ਵਿਵਾਦ ਨਾਲ ਸਬੰਧਤ ਸੀ, ਜਿਸ ਵਿੱਚ ਦੋਵਾਂ ਧਿਰਾਂ ਨੂੰ ਆਪਸੀ ਗੱਲਬਾਤ ਰਾਹੀਂ ਹੱਲ ਕੱਢਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਭਾਗ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਜਿੱਥੇ ਸੰਭਵ ਹੋਵੇ, ਉੱਥੇ ਆਪਸੀ ਸਹਿਮਤੀ ਅਤੇ ਪਿਆਰ-ਮੁਹੱਬਤ ਨਾਲ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਐਨ.ਆਰ.ਆਈ. ਵਿਭਾਗ ਵੱਲੋਂ ਹਰ ਮਹੀਨੇ ਦੋ ਮਿਲਣੀਆਂ ਕਰਵਾਈਆਂ ਜਾਂਦੀਆਂ ਹਨ। ਇੱਕ ਫਿਜ਼ੀਕਲ ਮਿਲਣੀ ਵਿੱਚ ਤਿੰਨ ਜਾਂ ਚਾਰ ਜ਼ਿਲ੍ਹਿਆਂ ਦੇ ਕੇਸ ਇਕੱਠੇ ਸੁਣੇ ਜਾਂਦੇ ਹਨ, ਜਦਕਿ ਦੂਜੀ ਮਿਲਣੀ ਆਨਲਾਈਨ ਕਰਵਾਈ ਜਾਂਦੀ ਹੈ, ਤਾਂ ਜੋ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀਆਂ ਨੂੰ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾਉਣ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕਰਨ ਵਿੱਚ ਸੌਖਾ ਹੋਵੇ।

ਮੰਤਰੀ ਨੇ ਕਿਹਾ ਕਿ ਅੱਜ ਦੀ ਮਿਲਣੀ ਦੌਰਾਨ ਕਈ ਅਜਿਹੇ ਪ੍ਰਵਾਸੀ ਪੰਜਾਬੀ ਵੀ ਪਹੁੰਚੇ, ਜਿਨ੍ਹਾਂ ਦੀਆਂ ਪਿਛਲੀਆਂ ਐਨ.ਆਰ.ਆਈ. ਮਿਲਣੀਆਂ ਵਿੱਚ ਦਰਜ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਹੋ ਚੁੱਕਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਸਰਕਾਰੀ ਅਧਿਕਾਰੀਆਂ ਦੀ ਕਾਰਗੁਜ਼ਾਰੀ ਅਤੇ ਸੰਵੇਦਨਸ਼ੀਲ ਰਵੱਈਏ ਦੀ ਪ੍ਰਸ਼ੰਸਾ ਕੀਤੀ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਐਨ.ਆਰ.ਆਈਜ਼ ਨਾਲ ਸਬੰਧਤ ਹਰ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਐਨ.ਆਰ.ਆਈਜ਼ ਵੱਲੋਂ ਸਭ ਤੋਂ ਵੱਧ ਸ਼ਿਕਾਇਤਾਂ ਪ੍ਰਾਪਰਟੀ ਵਿਵਾਦਾਂ, ਜ਼ਮੀਨਾਂ ’ਤੇ ਗੈਰ-ਕਾਨੂੰਨੀ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਨਾਲ ਸਬੰਧਤ ਹੁੰਦੀਆਂ ਹਨ। ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਵਿਭਾਗ ਕੋਲ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਦਾ ਨਿਪਟਾਰਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਮਾਮਲਿਆਂ ਦਾ ਨਿਪਟਾਰਾ ਲੰਬੇ ਸਮੇਂ ਤੋਂ ਲੰਬਿਤ ਹੈ ਜਾਂ ਜਿਨ੍ਹਾਂ ਵਿੱਚ ਸੁਣਵਾਈ ਦੀ ਰਫ਼ਤਾਰ ਧੀਮੀ ਹੈ, ਉਨ੍ਹਾਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨਾਲ ਨਿਯਮਿਤ ਸਮੀਖਿਆ ਮੀਟਿੰਗਾਂ ਕਰਕੇ ਅਜਿਹੇ ਮਾਮਲਿਆਂ ਦੇ ਜਲਦੀ ਅਤੇ ਨਿਰਪੱਖ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਹਰ ਪ੍ਰਵਾਸੀ ਪੰਜਾਬੀ ਨੂੰ ਸਮੇਂ ਸਿਰ ਇਨਸਾਫ਼ ਅਤੇ ਸਰਕਾਰੀ ਸੇਵਾਵਾਂ ਦਾ ਲਾਭ ਮਿਲ ਸਕੇ।

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਸ੍ਰੀ ਮੁਹੰਮਦ ਤਈਅਬ, ਕਮਿਸ਼ਨਰ ਜਲੰਧਰ ਡਿਵੀਜ਼ਨ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਸ੍ਰੀਮਤੀ ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਐਨ.ਆਰ.ਆਈ ਵਿੰਗ ਐਸ.ਏ.ਐਸ.ਨਗਰ ਦੇ ਏ.ਆਈ.ਜੀ ਅਜਿੰਦਰ ਸਿੰਘ, ਏ.ਡੀ.ਸੀ.ਪੀ (ਓਪਰੇਸ਼ਨ) ਲੁਧਿਆਣਾ ਸ੍ਰੀ ਰਮਨਦੀਪ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਸ੍ਰੀਮਤੀ ਜਸਲੀਨ ਕੌਰ ਭੁੱਲਰ, ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।


Issues-Of-Non-resident-Punjabis-Will-Be-Resolved-In-A-Transparent-Fair-And-Time-bound-Manner-Dr-Ravjot-Singh



TOP HEADLINES


*ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਬਠਿੰਡਾ ਮੰਡੀ ਦਾ ਦੌਰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੁਧਿਆਣਾ ਪੁਲਿਸ ਦੀ ਵੱਡੀ
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ, ਕਿਹਾ- ਕਿਸਾਨਾ
*ਲੁਧਿਆਣਾ ਪੂਰਬੀ ਦੀ ਵੋਟਰ ਸੂਚੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ
ਯੁਵਮ ਫਿਲਮਜ਼ ਦੇ ਸਿੰਗਰ ਰਿਲੀਜ਼ ਸ਼ੋਅ ਨੇ ਨਵੇਂ ਕਲਾਕਾਰਾਂ ਨੂੰ
ਜੇ.ਐਨ.ਯੂ. ਪ੍ਰੋਫੈਸਰ ਅਤੇ ਕਾਂਗਰਸੀ ਸੰਸਦ ਮੈਂਬਰ ਵਿਰੁੱਧ ਜਿਨਸੀ
ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1
*ਪੀ.ਪੀ.ਸੀ.ਬੀ. ਵੱਲੋਂ ਅੰਤਰਰਾਸ਼ਟਰੀ ਪੰਜਾਬ ਪਲਾਸਟਿਕ ਐਕਸ਼ਨ ਸਮ
ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ
ਮੀਂਹ ਨੇ ਖੋਲ੍ਹੀ ਬਠਿੰਡਾ ਅਨਾਜ ਮੰਡੀ ਦੇ ਪ੍ਰਬੰਧਾਂ ਦੀ ਪੋਲ, ਮੰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਅੰਮ੍ਰਿਤਸਰ ਵਿੱਚ ਯੂਥ ਰਨ ਪੰਜਾਬ 202
ਹਰਵਿੰਦਰ ਨਗਰ, ਦਾਣਾ ਮੰਡੀ ਵਿਖੇ ਦੋ ਰੋਜ਼ਾ ਮੁਫ਼ਤ ਐਕਿਊਪੰਕਚਰ ਮ
ਆਰਮੀ ਰਿਕਰੂਟਿੰਗ ਦਫ਼ਤਰ ਵੱਲੋਂ ਗੁਰੂ ਨਾਨਕ ਸਟੇਡੀਅਮ ’ਚ ਭਰਤੀ
*ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕੱਸਿਆ ਸ਼ਿਕੰ
ਅੱਸੂ ਦੇ ਪਹਿਲੇ ਨਰਾਤੇ ਮੌਕੇ ਮਨੀਸ਼ ਸਿਸੋਦੀਆ ਨੇ ਸਿਹਤ ਮੰਤਰੀ,
*ਮੋਦੀ ਦੀ ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਨੰਗੇ ਸਿਰ ਗੁਰਦੁਆਰਾ
ਪੁਲਿਸ ਹਿਰਾਸਤ ਵਿੱਚ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋ
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 57 ਕੈਡਿਟਾਂ
ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52346618

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us