ਗੁ. ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦੇ ਪਵਿੱਤਰ ਦਿਹਾਡ਼ੇ ਨੂੰ ਲੈ ਕੇ ਅਕਾਲ ਕਾਲਜ ਕੌਂਸਲ ਅਧੀਨ ਚੱਲ ਰਹੀਆਂ ਵੱਖ ਵੱਖ ਵਿੱਦਿਅਕ ਸੰਸਥਾਵਾਂ ਵੱਲੋਂ ਸਾਂਝੇ ਤੌਰ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਵੱਲੋਂ ਜੀ ਆਇਆਂ ਕਹਿਣ ਉਪਰੰਤ ਕੈਨੇਡਾ ਦੇ ਰੱਖਿਆ ਮੰਤਰੀ ਸ੍ਰ. ਹਰਜੀਤ ਸਿੰਘ ਸੱਜਣ ਦੇ ਸਤਿਕਾਰਯੋਗ ਪਿਤਾ ਸ੍ਰ. ਕੁੰਦਨ ਸਿੰਘ ਸੱਜਣ ਕੈਨੇਡਾ, ਸ੍ਰ. ਰਣਜੀਤ ਸਿੰਘ ਦੂਲੇ ਕੈਨੇਡਾ ਅਤੇ ਸ੍ਰ. ਰੁਪਿੰਦਰਜੀਤ ਸਿੰਘ ਕਾਹਲੋਂ ਕੈਨੇਡਾ ਵੱਲੋਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਲਈ ਵਿਦਿਆਰਥੀਆਂ ਦਾ ਵਿਦੇਸ਼ਾਂ ਵਿੱਚ ਜਾਣਾ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਛੋਟੀ ਉਮਰ ਦੇ ਲਡ਼ਕੇ ਲਡ਼ਕੀਆਂ ਨੂੰ ਵਿਦੇਸ਼ਾਂ ਵਿੱਚ ਨਹੀਂ ਜਾਣਾ ਚਾਹੀਦਾ ਅਗਰ ਜਾਣਾ ਹੈ ਤਾਂ ਡਿਗਰੀ ਲੈ ਕੇ ਹੀ ਜਾਣਾ ਚਾਹੀਦਾ ਹੈ ਤਾਂ ਜੋ ਉੱਚ ਸਿੱਖਿਆ ਹਾਸਲ ਕਰਨ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆ ਸਕੇ। ਉਨ੍ਹਾਂ ਵਿਦੇਸ਼ਾਂ ਵਿੱਚ ਜਾਣ ਵਾਲੇ ਰਾਗੀ ਢਾਡੀ ਕਥਾਵਾਚਕਾਂ ਅਤੇ ਹੋਰ ਸਿੰਘਾਂ ਵੱਲੋਂ ਪ੍ਰਚਾਰਕ ਦੌਰੇ ਤੇ ਵਿਦੇਸ਼ ਜਾਣ ਵਾਲਿਆਂ ਸਬੰਧੀ ਸੰਬੋਧਨ ਕਰਦਿਆਂ ਕਿਹਾ ਕਿ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਦੇ ਜਥੇ ਅਕਸਰ ਹੀ ਉਨ੍ਹਾਂ ਕੋਲ ਸਮਰਪਤ ਭਾਵਨਾ ਨਾਲ ਆਉਂਦੇ ਰਹਿੰਦੇ ਹਨ ਸਾਨੂੰ ਕੋਈ ਵੀ ਉਨ੍ਹਾਂ ਵੱਲੋਂ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਗਿਆ। ਜਦੋਂ ਕਿ ਹੋਰਨਾਂ ਥਾਵਾਂ ਤੋਂ ਜਥੇ ਇੱਧਰ ਉੱਧਰ ਹੋ ਜਾਂਦੇ ਹਨ ਅਤੇ ਮਿਥੇ ਸਮੇਂ ਤੇ ਵਾਪਸ ਨਹੀਂ ਆਉਂਦੇ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ ਵੱਲੋਂ ਸੰਤ ਅਤਰ ਸਿੰਘ ਦੇ ਅਨਿਨ ਸੇਵਕ ਸੰਤ ਤੇਜਾ ਸਿੰਘ ਮਸਤੂਆਣਾ ਡੇ ਦੇ ਨਾਮ ਤੇ ਦਿਨ ਮਨਾਉਣ ਸਬੰਧੀ 1 ਜੁਲਾਈ ਪੱਕਾ ਹੀ ਘੋਸ਼ਿਤ ਕਰ ਦਿੱਤਾ ਗਿਆ ਹੈ। ਇਸ ਮੌਕੇ ਸਰਦਾਰ ਰੁਪਿੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੈਨੇਡਾ ਵਿਚ ਸੰਤ ਅਤਰ ਸਿੰਘ ਗੁਰਸਾਗਰ ਮਸਤੂਆਣਾ ਸਾਹਿਬ ਦੇ ਨਾਂ ਤੇ ਟਰੱਸਟ ਨੂੰ ਰਜਿਸਟਰਡ ਕਰਵਾ ਦਿੱਤਾ ਗਿਆ ਹੈ ਤਾਂ ਜੋ ਜਥਿਆਂ ਨੂੰ ਆਉਣ ਜਾਣ ਵਿੱਚ ਕੋਈ ਦਿੱਕਤ ਪੇਸ਼ ਨਾ ਆ ਸਕੇ। ਇਸ ਮੌਕੇ ਕੌਂਸਲ ਦੇ ਸੀਨੀਅਰ ਮੈਂਬਰ ਲਖਵਿੰਦਰ ਸਿੰਘ ਕਾਹਨੇਕੇ ਵੱਲੋਂ ਮੰਚ ਸੰਚਾਲਨ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮਿੱਠੂ ਸਿੰਘ ਕਾਹਨੇਕੇ ਵੱਲੋਂ ਧੰਨਵਾਦ ਕਰਨ ਉਪਰੰਤ ਪ੍ਰਬੰਧਕਾ ਵੱਲੋਂ ਆਈਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਕਰਨ ਮੌਕੇ ਕੌਂਸਲ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨਾਲ ਜਥੇਦਾਰ ਹਰਜੀਤ ਸਿੰਘ ਸਜੂਮਾ ਪ੍ਰਧਾਨ ਧਰਮ ਪ੍ਰਚਾਰ ਕਮੇਟੀ, ਸੀਨੀਅਰ ਕੌਂਸਲ ਮੈਂਬਰ ਗੁਰਜੰਟ ਸਿੰਘ ਦੁੱਗਾਂ, ਸੀਨੀਅਰ ਕੌਂਸਲ ਮੈਂਬਰ ਸਿਆਸਤ ਸਿੰਘ ਗਿੱਲ, ਭੁਪਿੰਦਰ ਸਿੰਘ ਗਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਭਾਈ ਸਤਨਾਮ ਸਿੰਘ ਦਮਦਮੀ ਇੰਚਾਰਜ ਧਰਮ ਪ੍ਰਚਾਰ ਕਮੇਟੀ, ਮੁੱਖ ਗ੍ਰੰਥੀ ਭਾਈ ਸੁਖਦੇਵ ਸਿੰਘ, ਮੀਤ ਗ੍ਰੰਥੀ ਭਾਈ ਗੁਰਮੇਲ ਸਿੰਘ ਸਮੇਤ ਵੱਖ ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਅਤੇ ਸਟਾਫ ਮੈਂਬਰ ਮੌਜੂਦ ਸਨ।
Sajjan-Singh-Canada-Father-Kundan-Singh-Honoured-Sangrur-Punjab-India-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)