ਆਸਟਰੇਲੀਆ ਵਿਚ ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਨੌਜਵਾਨ ਬਣਿਆ ਜੁਗਨਦੀਪ ਸਿੰਘ  ਜਵਾਹਰਵਾਲਾ

Apr26,2022 | Jagsir Longowal | Lehragaga

 
 
 
ਪ੍ਰਵਾਸੀ ਭਾਰਤੀਆਂ ਦੇ ਹਰ ਮਸਲੇ ਦੇ ਹੱਲ ਲਈ ਸਿਰ ਤੋੜ ਯਤਨ ਜਾਰੀ ਰਹਿਣਗੇ - ਜੁਗਨਦੀਪ ਜਵਾਹਰਵਾਲਾ  
 
 
 
ਵਿਦੇਸ਼ਾਂ ਦੀ ਧਰਤੀ ਤੇ ਵਸਦੇ ਪੰਜਾਬੀਆਂ ਨੇ ਜਿਥੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੇ ਵਧੀਆ ਕਾਰੋਬਾਰ ਸਥਾਪਤ ਕਰਕੇ ਆਪਣਾ ਨਾਮ ਵਿਦੇਸ਼ੀ ਧਰਤੀ  ਤੇ ਰੋਸ਼ਨ ਕੀਤਾ ਹੈ ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਵੀ ਜਿੱਤ ਦੇ ਝੰਡੇ ਗੱਡੇ ਹਨ । ਕੈਨੇਡਾ ਜਿਹੇ ਵਿਕਸਤ ਦੇਸ਼ ਦੀ ਸਿਆਸਤ ਵਿਚ ਬੁਲੰਦੀਆਂ ਛੋਂਹਦੇ ਪੰਜਾਬੀਆਂ ਦੀਆਂ  ਲੀਹਾਂ ਤੇ ਚੱਲਦੇ ਹੋਏ ਆਸਟਰੇਲੀਆ ਵਿੱਚ ਵਸਦੇ ਪੰਜਾਬੀਆਂ ਦੁਆਰਾ ਵੀ ਸਰਗਰਮ ਰਾਜਨੀਤੀ ਵਿੱਚ ਪਹਿਲਕਦਮੀ ਸ਼ੁਰੂ ਕਰ ਦਿੱਤੀ ਗਈ ਹੈ ।
ਕਹਿੰਦੇ ਹਨ ਕਿ ਆਤਮ ਵਿਸ਼ਵਾਸ ਨਾਲ ਭਰਿਆ ਅਤੇ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਰੱਖਣ ਵਾਲਾ ਵਿਅਕਤੀ ਜ਼ਿੰਦਗੀ ਦੀ ਕੋਈ ਵੀ ਮੰਜ਼ਿਲ ਹਾਸਿਲ ਕਰਕੇ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਸਕਦਾ ਹੈ , ਅਜਿਹੀ ਹੀ ਇਕ ਸ਼ਖ਼ਸੀਅਤ ਦਾ ਨਾਮ ਹੈ ਮਾਤਾ ਸ਼ਮਿੰਦਰ ਕੌਰ ਦੀ ਕੁੱਖੋਂ ਪਿਤਾ ਐਡਵੋਕੇਟ ਕਰਨੈਲ ਸਿੰਘ ਦੇ ਘਰ ਪਿੰਡ ਜਵਾਹਰਵਾਲਾ ਵਿਖੇ ਜਨਮਿਆ ਜੁਗਨਦੀਪ ਸਿੰਘ ਜਵਾਹਰਵਾਲਾ , ਜਿਸ ਨੇ ਆਪਣੀ ਸਖ਼ਤ ਮਿਹਨਤ ਅਤੇ ਆਤਮ ਵਿਸ਼ਵਾਸ ਦੇ ਚੱਲਦੇ ਆਸਟ੍ਰੇਲੀਆ ਦੀ ਧਰਤੀ ਤੇ ਜਾ ਕੇ ਸਫਲਤਾ ਦੇ ਅਜਿਹੇ ਝੰਡੇ ਗੱਡੇ ਕਿ ਉਹ "ਨੌਜਵਾਨਾਂ ਦੇ ਰੋਲ ਮਾਡਲ" ਵਜੋਂ ਉੱਭਰ ਕੇ ਸਾਹਮਣੇ ਆਇਆ ਹੈ ,ਬੇਸ਼ੱਕ ਬਚਪਨ ਵਿੱਚ ਹੀ ਜੁਗਨਦੀਪ ਅਤੇ ਉਸਦੀ ਛੋਟੀ ਭੈਣ ਦੇ ਸਿਰ ਤੋਂ ਮਾਂ ਬਾਪ ਦਾ ਸਾਇਆ ਉੱਠ ਗਿਆ ਸੀ, ਪਰ ਉਸ ਨੇ  ਹਿੰਮਤ ਨਹੀਂ ਹਾਰੀ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਅੱਜ ਤੋਂ ਕਰੀਬ ਦਸ ਸਾਲ ਪਹਿਲਾਂ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਜਾ ਕੇ  ਸਿੱਖਿਆ ਦੇ ਖੇਤਰ ਨਾਲ ਜੁੜ ਗਿਆ । ਉਥੇ ਰਹਿੰਦਿਆਂ ਉਨ੍ਹਾਂ ਵੱਲੋਂ ਆਸਟਰੇਲੀਆ ਵਸਦੇ ਪਰਵਾਸੀ ਭਾਰਤੀਆਂ ਦੇ ਮਾਪਿਆਂ ਦੇ  ਵੀਜ਼ੇ ਸੰਬੰਧੀ, ਆਈਲੈਟਸ ਦੀ ਮਿਆਦ ਵਧਾਉਣ ਸਬੰਧੀ ਪਾਈਆਂ ਪਟੀਸ਼ਨਾਂ ਨੂੰ ਲੈ ਕੇ ਉਹ ਸੁਰਖੀਆਂ ਵਿਚ ਆ ਗਿਆ,  ਜੁਗਨਦੀਪ ਸਿੰਘ ਦੀ ਲੋਕਪ੍ਰਿਅਤਾ ਨੂੰ ਦੇਖਦੇ ਹੋਏ ਆਸਟਰੇਲੀਆ ਦੀ ਲਿਬਰਲ ਪਾਰਟੀ  ਵੱਲੋਂ ਉਸ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਕੇ ਅੱਗੇ ਵਧਣ ਦਾ ਮੌਕਾ ਦਿੱਤਾ ਗਿਆ,  ਜੁਗਨਦੀਪ ਨੇ ਮੌਕੇ ਨੂੰ ਹੱਥੋਂ ਨਹੀਂ ਜਾਣ ਦਿੱਤਾ ਸਖ਼ਤ ਮਿਹਨਤ ਦਾ ਪੱਲਾ ਨਹੀਂ ਛੱਡਿਆ ਅਤੇ ਆਪਣੇ ਆਤਮ ਵਿਸ਼ਵਾਸ ਨੂੰ ਬਰਕਰਾਰ ਰੱਖਿਆ । ਆਪਣੇ ਮਿੱਠ ਬੋਲੜੇ ਤੇ ਨਿਮਰ ਸੁਭਾਅ ਦੇ ਚਲਦਿਆਂ ਜੁਗਨਦੀਪ ਜਵਾਹਰਵਾਲਾ ਨੇ ਲਿਬਰਲ ਪਾਰਟੀ ਵਿਚ ਕੰਮ ਕਰਦਿਆਂ  ਬਹੁਤ ਥੋੜ੍ਹੇ ਸਮੇਂ ਵਿੱਚ ਆਪਣੀ ਨੇੜਤਾ ਪਾਰਟੀ ਦੇ ਉੱਚ ਆਗੂਆਂ ਨਾਲ  ਬਹੁਤ ਜ਼ਿਆਦਾ ਵਧਾ ਲਈ । ਪਿਛਲੇ ਸਮੇਂ ਦੌਰਾਨ ਉਨ੍ਹਾਂ ਵੱਲੋਂ ਪਾਰਟੀ ਲਈ ਕੀਤੇ ਕੰਮਾਂ ਅਤੇ ਉਸ ਦੀ ਲੋਕਪ੍ਰਿਅਤਾ ਨੂੰ ਦੇਖਦਿਆਂ 21 ਮਈ ਨੂੰ ਹੋਣ ਜਾ ਰਹੀਆਂ 151 ਮੈਂਬਰੀ ਆਸਟ੍ਰੇਲੀਆ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਮੌਜੂਦਾ ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਦੇ ਆਗੂ ਸਕੌਟ ਮੌਰੀਸਨ ਦੁਆਰਾ ਭਾਰਤੀਆਂ ਦੀ ਸੰਘਣੀ ਵਸੋਂ ਵਾਲੀ ਚਿਫਲੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰ ਦਿੱਤਾ ਗਿਆ  ਹੈ  ਜਿਸ ਦੇ ਚੱਲਦੇ ਜੁਗਨਦੀਪ ਸਿੰਘ ਆਸਟ੍ਰੇਲੀਆ ਵਿੱਚ  ਮੈਂਬਰ ਪਾਰਲੀਮੈਂਟ ਦੀ ਚੋਣ ਲੜਨ ਵਾਲਾ ਪਹਿਲਾ ਪੰਜਾਬੀ ਸਿੱਖ ਨੌਜਵਾਨ ਬਣ ਗਿਆ, ਜੁਗਨਦੀਪ ਸਿੰਘ ਨੇ ਕਿਹਾ ਕਿ ਉਹ  ਚਿਫਲੀ ਹਲਕੇ ਵਿੱਚ ਰਹਿੰਦੇ ਸਮੂਹ ਭਾਰਤੀਆਂ ਤੇ ਆਸਟ੍ਰੇਲੀਆਈ ਨਾਗਰਿਕਾਂ ਦੇ ਸਹਿਯੋਗ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪਰਵਾਸੀ ਭਾਰਤੀਆਂ ਦੇ ਮੁੱਦਿਆਂ ਤੇ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ ਅਤੇ ਹਰ  ਮਸਲੇ ਦੇ ਸੰਭਾਵੀ ਹੱਲ ਲਈ ਸਿਰਤੋੜ ਯਤਨ ਕਰਦੇ ਰਹਿਣਗੇ । ਇੱਥੇ ਜ਼ਿਕਰਯੋਗ ਹੈ  ਕਿ ਜੁਗਨਦੀਪ ਸਿੰਘ ਜਵਾਹਰਵਾਲਾ ਨੂੰ ਰਾਜਨੀਤੀ ਦੀ ਗੁੜ੍ਹਤੀ ਆਪਣੇ ਪਿਤਾ ਕਰਨੈਲ ਸਿੰਘ ਸਿੱਧੂ ਤੋਂ ਮਿਲੀ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਜਥੇਦਾਰ ਗੁਰਚਰਨ ਸਿੰਘ ਟੌਹੜਾ  ਅਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਜ਼ਿਲ੍ਹਾ ਸੰਗਰੂਰ ਅੰਦਰ ਅਤਿ ਕਰੀਬੀਆਂ ਵਿਚੋਂ ਇੱਕ ਸਨ ਅਤੇ ਵੱਖ ਵੱਖ ਸਮੇਂ ਤੇ ਉਨ੍ਹਾਂ ਵੱਲੋਂ ਚੋਣਾਂ ਵੀ ਲੜੀਆਂ ਗਈਆਂ ।  ਬੇਸ਼ੱਕ 10 ਸਾਲ ਪਹਿਲਾਂ ਜੁਗਨਦੀਪ ਸਿੰਘ ਆਸਟ੍ਰੇਲੀਆ ਚਲਾ ਗਿਆ ਪਰ ਉਸ ਨੇ ਭਾਰਤ ਦੇ ਪੰਜਾਬ ਵਿੱਚ ਆਪਣੀ ਜਨਮ ਭੂਮੀ ਨਾਲ ਮੋਹ ਨਹੀਂ ਤਿਆਗਿਆ  ਅਤੇ ਆਪਣੇ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਲਈ ਕੁੱਝ ਨਾ ਕੁੱਝ ਕਰਨ ਦਾ ਜਜ਼ਬਾ ਹਰ ਸਮੇਂ ਉਸ ਦੇ ਦਿਲ ਵਿੱਚ ਰਹਿੰਦਾ ਹੈ ਤੇ ਹਰ ਸਾਲ  ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਸ ਵੱਲੋਂ ਆਪਣੇ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ  ਲੰਗਰ ਵੀ ਲਗਾਇਆ ਜਾਂਦਾ ਹੈ। ਟਿਕਟ ਮਿਲਣ ਤੇ ਪਿੰਡ ਵਾਸੀਆਂ ਵਿੱਚ ਅਤੇ ਉਸ ਦੇ ਸਕੇ ਸਬੰਧੀਆਂ , ਯਾਰਾਂ ਦੋਸਤਾਂ ਚ ਖੁਸ਼ੀ ਪਾਈ ਜਾ ਰਹੀ ਹੈ ਤੇ ਉਨ੍ਹਾਂ ਵੱਲੋਂ ਜੁਗਨਦੀਪ ਦੀ ਜਿੱਤ ਲਈ ਦੁਆ ਕੀਤੀ ਜਾ ਰਹੀ ਹੈ ।
 
 

Australia-Mp-Candidate-Punjabi-Sikh-Jugandeep-Singh-



TOP HEADLINES


ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ
ਅੰਤਰਰਾਜੀ ਸਰਹੱਦ ਤੇ ਪੁਲਿਸ ਵੱਲੋਂ ਫਲੈਗ ਮਾਰਚ, ਨਾਕਿਆਂ ਦੀ ਕੀਤ
Bjp Punjab ਵਿੱਚ ਜਾਕੇ #loksabhaelection2024 #ludhiana ਤ
'ਜਨ ਸਭਾ' ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਫ਼ਤਿਹਗੜ੍
ਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾ
ਲੋਕਸਭਾ ਚੋਣ 2024: ਅੱਜ ਪਹਿਲੇ ਪੜਾਅ ਦੀ ਵੋਟਿੰਗ
ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9
ਗਾਹਕ ਦੀ ਉਡੀਕ ਕਰਦਾ ਨੌਜਵਾਨ 25 ਗ੍ਰਾਮ ਸਮੈਕ ਸਮੇਤ ਕਾਬੂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ
ਲੁਧਿਆਣਾ : 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜ
ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ
Cm Bhagwant Mann : ਲੋਕ ਸਭਾ ਚੋਣਾਂ ਸੰਬੰਧੀ ਮੀਡੀਆ ਨਾਲ ਗੱਲਬ
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦ
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ
ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾ
ਐਸ.ਡੀ.ਐਮ. ਅਹਿਮਦਗੜ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ
ਇੰਨੋਸੈਂਟ ਹਾਰਟਸ ਵਿੱਚ 'ਹੈਰੀਟੇਜ ਕਲੱਬ' ਦੇ ਵਿਦਿਆਰਥੀਆਂ ਨੇ 'ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41993978

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us